ਕੇਂਦਰੀ ਤਨਖ਼ਾਹ ਕਮਿਸ਼ਨ: ਮੁਲਾਜ਼ਮਾਂ ਵੱਲੋਂ ਕਾਲੇ ਚੋਗੇ ਪਾ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਸਾਂਝੇ ਫਰੰਟ ਵੱਲੋਂ ਕੇਂਦਰੀ ਤਨਖ਼ਾਹ ਕਮਿਸ਼ਨ ਨੂੰ ਪੰਜਾਬ ਦੇ ਮੁਲਾਜ਼ਮਾਂ ’ਤੇ ਜਬਰੀ ਲਾਗੂ ਕਰਨ ਖ਼ਿਲਾਫ਼ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ 20 ਤੋਂ 25 ਜੁਲਾਈ ਤੱਕ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਐਂਡ ਯੂਟੀ ਐਂਪਲਾਈਜ਼ ਐਕਸ਼ਨ ਕਮੇਟੀ ਦੇ ਬੈਨਰ ਹੇਠ ਅੱਜ ਇੱਥੋਂ ਫੇਜ਼-6 ਵਿੱਚ ਵੱਖ-ਵੱਖ ਮੁਲਾਜ਼ਮਾਂ ਨੇ ਕਾਲੇ ਚੋਗੇ ਪਾ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।
ਇਸ ਮੌਕੇ ਐਕਸ਼ਨ ਕਮੇਟੀ ਦੇ ਚੇਅਰਮੈਨ ਗੁਲਜ਼ਾਰ ਸਿੰਘ ਅਤੇ ਪ੍ਰਧਾਨ ਕਰਤਾਰ ਸਿੰਘ ਪਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਮੁਲਾਜ਼ਮ ਮੰਗਾਂ ਸਬੰਧੀ ਵਾਅਦੇ ਕੀਤੇ ਸੀ ਕਿ ਸੂਬੇ ਵਿੱਚ ਸਰਕਾਰ ਬਣਨ ਉਪਰੰਤ ਪਹਿਲ ਦੇ ਆਧਾਰ ’ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕੀਤੀਆਂ ਜਾਣਗੀਆਂ ਪ੍ਰੰਤੂ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਮੁਲਾਜ਼ਮਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਸਰਕਾਰੀ ਅਣਦੇਖੀ ਦਾ ਸ਼ਿਕਾਰ ਹੋਣ ਦੇ ਬਾਵਜੂਦ ਮੁਲਜ਼ਮ ਕਰੋਨਾ ਖ਼ਿਲਾਫ਼ ਫਰੰਟ ’ਤੇ ਲੜਾਈ ਲੜ ਰਹੇ ਹਨ ਪ੍ਰੰਤੂ ਹੁਕਮਰਾਨਾਂ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਹੈ ਅਤੇ ਹੁਣ ਕੇਂਦਰੀ ਤਨਖ਼ਾਹ ਕਮਿਸ਼ਨ ਨੂੰ ਪੰਜਾਬ ਦੇ ਮੁਲਾਜ਼ਮਾਂ ’ਤੇ ਜਬਰੀ ਥੋਪਿਆ ਜਾ ਰਿਹਾ ਹੈ।
ਇਸ ਮੌਕੇ ਮੁਲਾਜ਼ਮ ਮਾਰੂ ਫੈਸਲਿਆਂ ਦਾ ਵਿਰੋਧ ਕਰਦਿਆਂ ਖੇਤੀ ਭਵਨ ਦਰਜਾ-3 ਦੇ ਪ੍ਰਧਾਨ ਇੰਦਰਜੀਤ ਸਿੰਘ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ, ਵਰਕਿੰਗ ਵਿਮੈਨ ਐਸੋਸੀਏਸ਼ਨ ਦੀ ਪ੍ਰਧਾਨ ਪ੍ਰਵੀਨ ਕੁਮਾਰੀ ਅਤੇ ਜਨਰਲ ਸਕੱਤਰ ਪ੍ਰਵੇਸ਼ ਕੁਮਾਰੀ, ਦਰਜਾ-4 ਦੇ ਪ੍ਰਧਾਨ ਜਮਨਾ ਸਿੰਘ ਅਤੇ ਪ੍ਰਵੀਨ ਕੁਮਾਰ ਸਮੇਤ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪ੍ਰੇਮ ਚੰਦ ਸ਼ਰਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਲਾਗੂ ਕਰਨ ਦੀ ਥਾਂ ਮੁਲਾਜ਼ਮ ਵਿਰੋਧੀ ਫੈਸਲੇ ਲੈਣਾ ਤੁਰੰਤ ਬੰਦ ਕਰੇ ਅਤੇ ਵਿੱਦਿਅਕ ਯੋਗਤਾ ਮੁਤਾਬਕ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ।

Load More Related Articles

Check Also

Good News for Pre-2016 Retirees: AAP Govt Notifies Pension Revision for Teaching Faculty

Good News for Pre-2016 Retirees: AAP Govt Notifies Pension Revision for Teaching Faculty C…