Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਕੇਂਦਰ ਦੀ ਮੋਦੀ ਸਰਕਾਰ: ਵਿਨੀਤ ਵਰਮਾ ‘ਆਪ’ ਨੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਪੋਸਟਰ ਅਭਿਆਨ ਚਲਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਹਲਕਾ ਮੁਹਾਲੀ ਦੇ ਸੀਨੀਅਰ ਯੂਥ ਆਗੂ ਤੇ ਸਮਾਜ ਸੇਵੀ ਵਿਨੀਤ ਵਰਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਹ ਅੱਜ ਇੱਥੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਪੋਸਟਰ ਅਭਿਆਨ ਦੌਰਾਨ ਮੀਡੀਆ ਨਾਲ ਗੱਲ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਤੁਰੰਤ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਗਿਆ ਤਾਂ ਭਾਜਪਾ ਨੂੰ ਅੰਨਦਾਤਾ ਨਾਲ ਟੱਕਰ ਲੈਣੀ ਬਹੁਤ ਮਹਿੰਗੀ ਪੈ ਸਕਦੀ ਹੈ। ਆਪ ਆਗੂ ਆਰਤੀ ਰਾਣਾ ਅਤੇ ਹੋਰਨਾਂ ਵਲੰਟੀਅਰਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਡਾਨੀ ਅਤੇ ਅੰਬਾਨੀ ਨੂੰ ਵਿੱਤੀ ਲਾਭ ਪਹੁੰਚਾਉਣ ਲਈ ਕਿਸਾਨ ਵਿਰੋਧੀ ਖੇਤੀ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਵਲੰਟੀਅਰਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕਿਸਾਨ ਦੇ ਸੰਘਰਸ਼ ਨੂੰ ਬਿਨਾਂ ਸ਼ਰਤ ਪੂਰਨ ਹਮਾਇਤ ਦੇਣ ਅਤੇ ਕੇਂਦਰ ਸਰਕਾਰ ਵਿਰੋਧੀ ਪੋਸਟਰ ਲਗਾਏ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਭਾਜਪਾ ਦੀਆਂ ਮਾੜੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ