ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਮਾਗਮ 22 ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 22 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ, ਬੀਬੀ ਰਵਿੰਦਰ ਕੌਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ, ਭਾਈ ਰਾਏ ਸਿੰਘ, ਭਾਈ ਸ਼ੌਕੀਨ ਸਿੰਘ ਅਤੇ ਭਾਈ ਸਤਨਾਮ ਸਿੰਘ ਸਮੇਤ ਹੋਰ ਵੀ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਸੋਹਾਣਾ ਵੱਲੋਂ ਲੋੜਵੰਦ ਮਰੀਜ਼ਾਂ ਲਈ ਅੱਖਾਂ ਦਾ ਮੁਫ਼ਤ ਸਰਜਰੀ ਕੈਂਪ ਵੀ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਫਤਿਹ ਟੀਵੀ ਚੈਨਲ ’ਤੇ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…