ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਸ਼ਹੀਦ ਚੰਦਰ ਸ਼ੇਖਰ ਆਜਾਦ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਬ੍ਰਾਹਮਣ ਸਭਾ ਮੁਹਾਲੀ ਅਤੇ ਯੁਵਾ ਬ੍ਰਾਹਮਣ ਸਭਾ ਵੱਲੋਂ ਫੇਜ਼-4 ਦੇ ਸ੍ਰੀ ਸਨਾਤਨ ਧਰਮ ਮੰਦਰ ਵਿੱਚ ਬ੍ਰਾਹਮਣ ਸਭਾ ਦੇ ਪ੍ਰਧਾਨ ਸੰਜੀਵ ਵਿਸ਼ਸ਼ਟ ਅਤੇ ਯੁਵਾ ਬ੍ਰਾਹਮਣ ਸਭਾ ਦੇ ਪ੍ਰਧਾਨ ਵਿਵੇਕ ਕ੍ਰਿਸ਼ਨ ਜੋਸ਼ੀ ਦੀ ਅਗਵਾਈ ਵਿੱਚ ਵਿਸ਼ੇਸ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗਾਇਤਰੀ ਪਰਿਵਾਰ ਵੱਲੋਂ ਹਵਨ ਕਰਵਾਇਆ ਗਿਆ। ਇਸ ਉਪਰੰਤ ਵਿਰਾਟ ਨਗਰ ਬ੍ਰਹਮਰਿਸ਼ੀ ਕਾਲਜ ਦੀ ਚੇਅਰਪਰਸਨ ਡਾ. ਅਮਰਿਤਾ ਵੱਲੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੀ ਜੀਵਨੀ ਉਪਰ ਚਾਣਨਾ ਪਾਇਆ ਗਿਆ ਅਤੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸ਼ਰਘੀ ਕਲਾ ਕੇਂਦਰ ਮੁਹਾਲੀ ਵੱਲੋਂ ਨਾਟਕ ਪਰਵਾਨੇ ਲੇਖਕ ਅਤੇ ਨਿਰਦੇਸਕ ਸੰਜੀਵਨ ਸਿੰਘ ਦੀ ਅਗਵਾਈ ਵਿੱਚ ਪੇਸ਼ ਕੀਤਾ ਗਿਆ। ਇਸ ਨਾਟਕ ਵਿੱਚ ਕਲਾਕਾਰ ਕੁਕੂ ਦੀਵਾਨ ਨੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੀ ਭੂਮਿਕਾ ਨਿਭਾਈ। ਇਸ ਮੌਕੇ ਬ੍ਰਾਹਮਣ ਸਭਾ ਮੁਹਾਲੀ ਅਤੇ ਯੁਵਾ ਬ੍ਰਾਹਮਣ ਸਭਾ ਮੁਹਾਲੀ ਵੱਲੋਂ ਮੁਹਾਲੀ ਦੇ ਸ਼ਹੀਦ ਹੋਏ ਅਨਿਲ ਕੁਮਾਰ ਸ਼ਰਮਾ ਦੇ ਪਰਿਵਾਰ ਨੂੰ ਸ੦ਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ, ਨਵਾਂ ਗਰਾਓਂ ਬ੍ਰਾਹਮਣ ਸਭਾ ਦੇ ਪ੍ਰਧਾਨ ਡਾ ਹਰਿੰਦਰ ਕੋਸ਼ਿਕ, ਵਿਜੈ ਸ਼ਰਮਾ, ਵਿਜੈ ਬਖ਼ਸ਼ੀ, ਡਾ. ਅਸ਼ੀਸ਼. ਵਸ਼ਿਸ਼ਟ, ਪਰਮਿੰਦਰ ਸ਼ਰਮਾ, ਪ੍ਰਵੀਨ ਸ਼ਰਮਾ, ਆਰ.ਪੀ. ਸ਼ਰਮਾ, ਹਿੰਦੂ ਸਟੂਡੈਂਟਸ ਫੈਡਰੇਸ਼ਨ ਦੇ ਨਿਸ਼ਾਂਤ ਸ਼ਰਮਾ, ਰਮੇਸ਼ ਦੱਤ ਅਤੇ ਹੋਰ ਮੈਂਬਰ ਤੇ ਅਹੁਦੇਦਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …