nabaz-e-punjab.com

ਸਿੱਖਿਆ ਬੋਰਡ ਮੁਲਾਜ਼ਮਾਂ ਦੇ ਬੱਚਿਆਂ ਨੂੰ ਤਮਗੇ ਦੇਣ ਲਈ ਸਮਾਰੋਹ 12 ਜੁਲਾਈ ਨੂੰ

ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਹੋਣਗੇ ਤਮਗਾ ਸਮਾਰੋਹ ਦੇ ਮੁੱਖ ਮਹਿਮਾਨ

ਨਬਜ਼-ਏ-ਪੰਜਾਬ, ਮੁਹਾਲੀ, 9 ਜੁਲਾਈ:
ਸਾਥੀ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਅਤੇ ਕੋਅਪਰੇਟਿਵ ਸੁਸਾਇਟੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਅੱਜ ਇੱਥੇ ਟਰੱਸਟ ਦੇ ਚੇਅਰਮੈਨ ਮੇਵਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਕਮਿੱਕਰ ਸਿੰਘ ਗਿੱਲ ਅਤੇ ਕੋਅਪਰੇਟਿਵ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਬੋਰਡ ਮੁਲਾਜ਼ਮਾਂ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪਹਿਲਾ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਤਮਗੇ ਦੇਣ ਲਈ ਸਨਮਾਨ ਸਮਾਰੋਹ 12 ਜੁਲਾਈ ਨੂੰ ਸਕੂਲ ਬੋਰਡ ਦੇ ਆਡੀਟਰੋਰੀਅਮ ਵਿੱਚ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਰਮਨਦੀਪ ਕੌਰ ਗਿੱਲ ਨੂੰ ਟਰੱਸਟ ਦਾ ਦਫ਼ਤਰ ਸਕੱਤਰ ਥਾਪਿਆ ਗਿਆ। ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਹੋਣਗੇ ਜਦੋਂਕਿ ਪ੍ਰਧਾਨਗੀ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਅਤੇ ਸਕੱਤਰ ਅਵਿਕੇਸ ਗੁਪਤਾ ਕਰਨਗੇ।
ਟਰੱਸਟ ਦੇ ਪ੍ਰਧਾਨ ਜਰਨੈਲ ਸਿੰਘ ਚੁੰਨੀ ਨੇ ਦੱਸਿਆ ਕਿ ਇਸ ਮੌਕੇ ਹੋਣਹਾਰ ਬੱਚਿਆਂ ਨੂੰ ਤਮਗੇ ਦੇਣ ਤੋਂ ਇਲਾਵਾ ਆਦਰਸ਼ ਸਕੂਲਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ, ਆਦਰਸ਼ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਬੋਰਡ ਦੇ ਸੇਵਾਮੁਕਤ ਅਧਿਕਾਰੀ ਡਾ. ਜਗੀਰ ਸਿੰਘ ਅਤੇ ਡਾ. ਗੁਰਮੀਤ ਸਿੰਘ ਬੈਦਵਾਨ ਦਾ ‘ਪੰਜਾਬੀ ਮਾਂ ਬੋਲੀ’ ਨੂੰ ਪ੍ਰਫੁੱਲਤ ਕਰਨ ਲਈ ਪਾਏ ਯੋਗਦਾਨ ਬਦਲੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਬੋਰਡ ਵਿੱਚ ਕੰਮ ਕਰਦੇ ਕਰਮਚਾਰੀਆਂ ਵੱਲੋਂ ਪੰਜਾਬੀ ਸਭਿਆਚਾਰ ਵਿੱਚ ਯੋਗਦਾਨ ਪਾਉਣ ਵਾਲੇ ਕਰਮਚਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਬੋਰਡ ਕਰਮਚਾਰੀਆਂ ਵੱਲੋਂ ਤਿਆਰ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਨਾਲ ਸਮਾਗਮ ਦੀ ਸਮਾਪਤੀ ਹੋਵੇਗੀ।
ਮੀਟਿੰਗ ਵਿੱਚ ਮੇਵਾ ਸਿੰਘ ਗਿੱਲ, ਜਰਨੈਲ ਸਿੰਘ ਚੁੰਨੀ, ਭਗਵੰਤ ਸਿੰਘ ਬੇਦੀ, ਐਮਪੀ ਸ਼ਰਮਾ, ਹਰਬੰਸ ਸਿੰਘ ਬਾਗੜੀ, ਸੁਖਚੈਨ ਸਿੰਘ ਸੈਣੀ, ਕਮਿੱਕਰ ਸਿੰਘ ਗਿੱਲ, ਹਰਬੰਸ ਸਿੰਘ, ਜਗਤਾਰ ਸਿੰਘ, ਸ੍ਰੀਮਤੀ ਅਮਰਜੀਤ ਕੌਰ, ਸ੍ਰੀਮਤੀ ਕੰਵਲਜੀਤ ਕੌਰ ਗਿੱਲ, ਸ੍ਰੀਮਤੀ ਰਮਨਦੀਪ ਕੌਰ ਗਿੱਲ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…