Share on Facebook Share on Twitter Share on Google+ Share on Pinterest Share on Linkedin ਪੰਜਾਬ ਨੈਸ਼ਨਲ ਬੈਂਕ ਗ੍ਰਾਮੀਣ ਸਵੈ ਰੁਜ਼ਗਾਰ ਸੰਸਥਾ ਮੁਹਾਲੀ ਵੱਲੋਂ ਸਰਟੀਫਿਕੇਟ ਵੰਡ ਸਮਾਰੋਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਪੰਜਾਬ ਨੈਸ਼ਨਲ ਬੈਂਕ ਗ੍ਰਾਮੀਣ ਸਵੈ ਰੁਜ਼ਗਾਰ ਸੰਸਥਾ ਮੁਹਾਲੀ ਵੱਲੋਂ ਆਰਸੈਟੀ ਕੇਂਦਰ ਵਿੱਚ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਆਰਸੈਟੀ ਦੇ ਡਾਇਰੈਕਟਰ ਵਿਜੈ ਕੁਮਾਰ ਕਸ਼ਯਪ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਜ਼ਿਲ੍ਹਾ ਲੀਡ ਬੈਂਕਾਂ ਰਾਹੀਂ ਜੋ ਭਲਾਈ ਸਕੀਮਾਂ ਚਲਾਈਆ ਜਾ ਰਹੀਆਂ ਹਨ। ਉਨ੍ਹਾਂ ਦਾ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸਥਾਪਿਤ ਕਰਨ ਲਈ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਸ੍ਰੀ ਕਸ਼ਯਪ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਆਰਸ਼ੈਟੀ ਇੱਕ ਅਜਿਹੀ ਸੰਸਥਾ ਹੈ ਜੋ ਕਿ ਭਾਰਤ ਸਰਕਾਰ ਨਾਲ ਮਿਲ ਕੇ ਚਲਾਈ ਜਾ ਰਹੀ ਹੈ। ਇਸ ਸੰਸਥਾ ਰਾਹੀਂ ਪਿੰਡਾਂ ਵਿੱਚ ਰਹਿੰਦੇ ਗਰੀਬ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਵੱਖ-ਵੱਖ ਕਿਸਮ ਦੇ ਕਾਰੋਬਾਰਾਂ ਸਬੰਧੀ ਮੁਫ਼ਤ ਕਿੱਤਾਮੁਖੀ ਟਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਨੇ ਹੁਣ ਤੱਕ 6867 ਨੌਜਵਾਨਾਂ ਨੂੰ ਵਿਸ਼ੇਸ਼ ਕਰਕੇ ਲੜਕੀਆਂ ਨੂੰ ਕਿੱਤਾਮੁਖੀ ਰੁਜ਼ਗਾਰ ਸਬੰਧੀ ਟਰੇਨਿੰਗ ਦਿੱਤੀ ਗਈ ਹੈ। ਜਿਸ ਵਿੱਚ 3782 ਨੌਜਵਾਨ ਲੜਕੇ ਲੜਕੀਆਂ ਆਪਣੇ ਪੈਰਾਂ ’ਤੇ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਿਅਕਤੀ ਨੂੰ ਸਰਕਾਰੀ ਨੌਕਰੀ ਨਹੀਂ ਦੇ ਸਕਦੀ ਹੈ ਪ੍ਰੰਤੂ ਨੌਜਵਾਨ ਕਿੱਤਾਮੁਖੀ ਕੋਰਸ ਕਰਕੇ ਰੋਜ਼ਾਨਾ 300 ਤੋਂ 500 ਰੁਪਏ ਤੱਕ ਕਮਾ ਸਕਦੇ ਹਨ। ਸਮਾਰੋਹ ਵਿੱਚ ਟਰੇਨਿੰਗ ਪ੍ਰਾਪਤ ਕਰਨ ਵਾਲੇ ਨੌਜਵਾਨ ਲੜਕੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਅਸ਼ੋਕ ਵਸ਼ਿਸ਼ਟ ਸਮੇਤ ਆਰਸੈਟੀ ਦੇ ਸਟਾਫ਼ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ