ਸੀਜੀਸੀ ਕਾਲਜ ਲਾਂਡਰਾਂ ਵਿੱਚ ਤੀਆਂ ਮੌਕੇ ਫੈਸ਼ਨ ਸ਼ੋਅ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਵੱਲੋਂ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਆਪਣੇ ਆਲੇ-ਦੁਆਲੇ ਕੁਝ ਸਕਰਾਤਮਕਤਾ ਲਿਆਉਣ ਦੇ ਉਦੇਸ਼ ਨਾਲ ਅੱਜ ਲਾਂਡਰਾਂ ਕੈਂਪਸ ਵਿਖੇ ਰੰਗੀਨ ਅਤੇ ਉਤਸ਼ਾਹ ਭਰਪੂਰ ਤੀਜ ਦਾ ਤਿਉਹਾਰ ‘ਤ੍ਰਿਣ-ਝਿਮ 2021’ ਮਨਾਇਆ ਗਿਆ। ਇਸ ਮੌਕੇ ਫੈਸ਼ਨ ਸ਼ੋਅ ਦਾ ਆਯੋਜਨ ਵੀ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ੍ਰੀਮਤੀ ਕਰਮਜੀਤ ਕੌਰ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਪ੍ਰਧਾਨਗੀ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਕੀਤੀ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਤੀਆਂ ਦੀ ਵਧਾਈ ਦਿੱਤੀ।
ਸੀਜੀਜੀ ਦੇ ਫੈਕਲਟੀ ਮੈਂਬਰਾਂ ਵੱਲੋਂ ਆਯੋਜਿਤ ਕੀਤੇ ਗਏ ਰਿਵਾਇਤੀ ਫੈਸ਼ਨ ਸ਼ੋਅ ਨੇ ਤੀਆਂ ਦੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਇਸ ਮੌਕੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਬੰਨਗੀਆਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਜਦੋਂਕਿ ਨਾਚ ਗਾਣਿਆਂ ਦੀ ਪ੍ਰਦਰਸ਼ਨੀ ਨੇ ਪ੍ਰੋਗਰਾਮ ਵਿੱਚ ਉਤਸ਼ਾਹ ਅਤੇ ਜੋਸ਼ ਭਰ ਦਿੱਤਾ। ਉਪਰੰਤ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਾਵਣ ਰਾਣੀ, ਸਰਬੋਤਮ ਪਹਿਰਾਵੇ ਅਤੇ ਬੈੱਸਟ ਗੱਭਰੂ ਆਦਿ ਦੇ ਖ਼ਿਤਾਬ ਨਾਲ ਨਿਵਾਜਿਆ। ਕਰੋਨਾ ਮਹਾਮਾਰੀ ਦਾ ਪ੍ਰਕੋਪ ਘਟਣ ਤੋਂ ਬਾਅਦ ਲਗਪਗ ਡੇਢ ਸਾਲ ਮਗਰੋਂ ਲਾਂਡਰਾਂ ਕੈਂਪਸ ਵਿੱਚ ਰੌਣਕ ਦੇਖਣ ਨੂੰ ਮਿਲੀ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…