Nabaz-e-punjab.com

ਸੀਜੀਸੀ ਕਾਲਜ ਲਾਂਡਰਾਂ ਦਾ ਦੋ ਰੋਜ਼ਾ ਕੌਮੀ ਟੈਕਨੋ ਯੂਥ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ 14ਵਾਂ ਸਾਲਾਨਾ ਦੋ ਰੋਜ਼ਾ ਨੈਸ਼ਨਲ ਟੈਕਨੋ ਯੂਥ ਫੈਸਟੀਵਲ ‘ਪਰਿਵਰਤਨ-2019’ ਅੱਜ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਜਿਸ ਵਿੱਚ ਪੰਜਾਬ ਭਰ ’ਚੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ 10 ਲੱਖ ਦੇ ਨਕਦ ਇਨਾਮ ਅਤੇ ਸਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸੀਜੀਸੀ ਲਾਂਡਰਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਵਫ਼ਾਦਾਰੀ ਅਤੇ ਸਮਰਪਣ ਲਈ 43 ਪੁਰਸਕਾਰ ਦੇ ਕੇ ਨਿਵਾਜਿਆ ਗਿਆ ਜਦੋਂਕਿ ਵਧੀਆ ਕਾਰਗੁਜ਼ਾਰੀ ਵਾਲੇ 57 ਵਰਕਰਾਂ ਨੂੰ ਵੀ ਇਨਾਮ ਦਿੱਤੇ ਗਏ। ਜੇਤੂਆਂ ਨੂੰ ਇਨਾਮਾਂ ਦੀ ਵੰਡ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਕੀਤੀ।
‘ਵਨ ਫਾਰ ਆਲ, ਆਲ ਫਾਰ ਵਨ ਵਨ’ ਦੇ ਮੁੱਖ ਵਿਸ਼ੇ ਨਾਲ ਸਬੰਧਤ ਫੈਸ਼ਨ ਸ਼ੋਅ ਪ੍ਰੋਗਰਾਮ ਵਿੱਚ ਜੀਜੀਡੀਐਸਡੀ ਕਾਲਜ ਨੂੰ ਰੈਂਪ ਵਾਕ ਦਾ ਜੇਤੂ ਐਲਾਨਿਆ ਗਿਆ ਅਤੇ ਮੇਜ਼ਬਾਨ ਸੀਜੀਸੀ ਕਾਲਜ ਲਾਂਡਰਾਂ ਨੇ ਉਪ ਜੇਤੂ ਰਹਿਣ ਦਾ ਮਾਣ ਹਾਸਲ ਕੀਤਾ। ਤਕਨੀਕੀ ਸ਼੍ਰੇਣੀ ਵਿੱਚ ਐਸਸੀਡੀ ਸਰਕਾਰੀ ਕਾਲਜ ਸਾਇੰਸ ਓਲੰਪੀਆਡ ਵਿੱਚ ਪਹਿਲਾ ਸਥਾਨ, ਗੁਲਜ਼ਾਰ ਗਰੁੱਪ ਇੰਸਟੀਚਿਊਟ ਨੇ ‘ਰੋਬੋ ਬਾਰ’ ਮੁਕਾਬਲੇ ਵਿੱਚ ਤਿੰਨੇ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ।ਐਮਸੀਐਮ ਡੀਏਵੀ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ। ਇਨੋਵੇਟਿਵ ਕੁਕਿੰਗ ਫਾਇਰ ਮੁਕਾਬਲੇ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਨੇ ਆਪਣੀ ਧਾਕ ਜਮਾਈ। ਨਾਨ-ਟੈਕਨੀਕਲ ਸ਼੍ਰੇਣੀ ਵਿੱਚ ਡੀਏਵੀ ਆਈਏਟੀ ਜਲੰਧਰ ਨੇ ਡਾਂਸ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦੋਂਕਿ ਜੀਜੀਡੀਐਸਡੀ ਨੇ ਲੁੱਡੀ ਦੀ ਪੇਸ਼ਕਾਰੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਗਾਇਕ ਸਤਿੰਦਰ ਸਰਤਾਜ ਨੇ ਅੱਜ ਦੂਜੇ ਦਿਨ ਵੀ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਕਾਲਜ ਦਾ ਮਾਹੌਲ ਬਹੁਤ ਹੀ ਖੁਸ਼ਨੁਮਾ ਬਣਿਆ ਹੋਇਆ ਸੀ ਅਤੇ ਸਮੁੱਚੇ ਕੈਂਪਸ ਨੂੰ ਦੁਲਹਨ ਵਾਂਗ ਸਜਾਇਆ ਗਿਆ ਸੀ। ਵਿਦਿਆਰਥੀਆਂ ਅਤੇ ਸਟਾਫ਼ ਨੇ ਪੂਰਾ ਦਿਨ ਯੁਵਕ ਮੇਲੇ ਦਾ ਖੂਬ ਆਨੰਦ ਮਾਣਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…