Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਲਾਂਡਰਾਂ ਨੇ ਲੋੜਵੰਦ ਦਿਹਾੜੀਦਾਰਾਂ ਦੀ ਮਦਦ ਲਈ ਅੱਗੇ ਆਇਆ, ਖਾਣਾ ਪਰੋਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਜਿੱਥੇ ਪ੍ਰਾਈਵੇਟ ਸਿੱਖਿਆ ਸੈਕਟਰ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ, ਉੱਥੇ ਹੁਣ ਸੀਜੀਸੀ ਗਰੁੱਪ ਕਰਫਿਊ ਕਾਰਨ ਲੋੜਵੰਦ ਦਿਹਾੜੀਦਾਰਾਂ ਦੀ ਮਦਦ ਲਈ ਅੱਗੇ ਆਇਆ ਹੈ। ਵਿਸ਼ਵ ਭਰ ਵਿੱਚ ਕਰੋਨਾਵਾਇਰਸ (ਕੋਵਿਡ-19) ਦਾ ਪ੍ਰਕੋਪ ਜ਼ੋਰਾਂ ’ਤੇ ਹੈ। ਇਸ ਭਿਆਨਕ ਮੁਸੀਬਤ ਨਾਲ ਨਜਿੱਠਣ ਅਤੇ ਇਸ ’ਤੇ ਰੋਕ ਲਗਾਉਣ ਲਈ ਪੂਰੇ ਦੇਸ਼ ਨੂੰ ਲਾਕਡਾਊਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਕਟ ਦੀ ਇਸ ਘੜੀ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਜ਼ਰੂਰਤਮੰਦਾਂ ਦੀ ਮਦਦ ਲਈ ਅੱਗੇ ਆਇਆ ਹੈ। ਜਿਸ ਦੇ ਮੱਦੇਨਜ਼ਰ ਅਦਾਰੇ ਵੱਲੋਂ ਆਪਣੇ ਗੁਆਂਢੀ ਪਿੰਡਾਂ ਦੇ ਲੋੜਵੰਦ ਦਿਹਾੜੀਦਾਰਾਂ ਨੂੰ ਪਕਾਏ ਹੋਏ ਭੋਜਨ ਦੀ ਵੰਡ ਕੀਤੀ ਗਈ। ਲੋੜਵੰਦਾਂ ਨੂੰ ਵੰਡਿਆ ਗਿਆ ਭੋਜਨ ਕਾਲਜ ਦੀ ਰਸੋਈ (ਮੈੱਸ) ਵਿੱਚ ਤਿਆਰ ਕੀਤਾ ਗਿਆ ਅਤੇ ਤਿਆਰ ਭੋਜਨ ਲਾਂਡਰਾਂ ਮੁੱਖ ਚੌਂਕ ਦੇ ਆਸਪਾਸ ਅਤੇ ਸਕਾਈ ਰਾਕ ਸਿਟੀ ਮੁਹਾਲੀ ਵਿੱਚ ਲੋੜਵੰਦਾਂ ਨੂੰ ਵੰਡਿਆ ਗਿਆ। ਸਮਾਜ ਦੇ ਦੱਬੇ ਕੁਚਲੇ ਵਰਗਾਂ ਤੱਕ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਨੂੰ ਆਪਣੀ ਇਕ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਸੀਜੀਸੀ ਲਾਂਡਰਾਂ ਦੇ ਪ੍ਰਬੰਧਕਾਂ ਵੱਲੋਂ ਭੋਜਨ ਵੰਡਣ ਦੀ ਵਿਸ਼ੇਸ਼ ਮੁਹਿੰਮ ਦੌਰਾਨ 200 ਤੋਂ ਵੱਧ ਡੱਬਾ ਬੰਦ ਖਾਣਾ ਰੋਜ਼ਾਨਾ ਦਿਹਾੜੀਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ ਅਤੇ 21 ਦਿਨ ਤੱਕ ਚੱਲਣ ਵਾਲੇ ਇਸ ਲੋਕਡਾਊਨ ਦੌਰਾਨ ਸੀਜੀਸੀ ਗਰੁੱਪ ਆਉਣ ਵਾਲੇ ਦਿਨਾਂ ਵਿੱਚ ਵੀ ਹੋਰਨਾਂ ਪਿੰਡਾਂ ਦੇ ਲੋੜਵੰਦਾਂ ਨੂੰ ਭੋਜਨ ਦੀ ਸੁਵਿਧਾ ਮੁਹੱਈਆ ਕਰਵਾਏਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ