Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਲਾਂਡਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਖਾਣਾ ਪਰੋਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ: ਕਰੋਨਾਵਾਇਰਸ ਦੇ ਚੱਲਦਿਆਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵੱਲੋਂ ਸ਼ੁਰੂ ਕੀਤੀ ਗਈ ਕੋਵਿਡ-19 ਰਾਹਤ ਸੇਵਾ ਲਗਾਤਾਰ ਜਾਰੀ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੀਜੀਸੀ ਲਾਂਡਰਾਂ ਦੇ ਕਰਮਚਾਰੀਆਂ ਨੇ ਅੱਜ ਪਿੰਡ ਲਾਂਡਰਾਂ ਅਤੇ ਆਸ-ਪਾਸ ਇਲਾਕਿਆਂ ਦੇ ਲੋੜਵੰਦ ਮਜ਼ਦੂਰ ਪਰਿਵਾਰਾਂ ਨੂੰ ਹੋਸਟਲ ਵਿੱਚ ਤਿਆਰ ਕੀਤਾ ਖਾਣਾ ਦਿੱਤਾ ਗਿਆ। ਕੌਮੀ ਲਾਕਡਾਊਨ ਦੇ ਮੱਦੇਨਜ਼ਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਸਹਾਇਤਾ ਨੂੰ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਸੀਜੀਸੀ ਗਰੁੱਪ ਨੇ 20 ਦਿਨ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਮੁਹਿੰਮ ਦੇ ਤਹਿਤ ਅੱਜ ਇੱਥੋਂ ਦੇ ਸੈਕਟਰ-88, ਸੈਕਟਰ-94 ਅਤੇ ਪਿੰਡ ਭਾਗੋਮਾਜਰਾ ਇਲਾਕਿਆਂ ਵਿੱਚ ਪਹੁੰਚ ਕੇ ਲੋੜਵੰਦਾਂ ਨੂੰ ਖਾਣਾ ਵੰਡਿਆ ਗਿਆ। ਜ਼ਿਕਰਯੋਗ ਹੈ ਕਿ ਲੋੜਵੰਦਾਂ ਨੂੰ ਵੰਡਿਆਂ ਜਾਣ ਵਾਲਾ ਭੋਜਨ ਸੀਜੀਸੀ ਕਾਲਜ ਦੀ ਰਸੋਈ (ਮੈਸ) ਵਿੱਚ ਤਿਆਰ ਕੀਤਾ ਜਾਂਦਾ ਹੈ ਅਤੇ ਸੀਜੀਸੀ ਦੇ ਵਾਲੰਟੀਅਰਾ ਵੱਲੋਂ ਇਸ ਦੀ ਵੰਡ ਕੀਤੀ ਜਾਂਦੀ ਹੈ। ਇਸ ਸੇਵਾ ਰਾਹੀਂ ਸੀਜੀਸੀ ਲਾਂਡਰਾਂ ਲਾਕਡਾਊਨ ਦੀ ਸਥਿਤੀ ਦੌਰਾਨ ਆਸਪਾਸ ਦੇ ਸਾਰੇ ਖੇਤਰਾਂ ਵਿੱਚ ਮੌਜੂਦ ਸਾਰੇ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਕੋਸ਼ਿਸ਼ ਕਰ ਰਿਹਾ ਹੈ ਅਤੇ ਇਹ ਵੀ ਯਕੀਨੀ ਬਣਾ ਰਿਹਾ ਹੈ ਕਿ ਹਰੇਕ ਨਾਗਰਿਕ ਆਪਣੇ ਘਰ ਵਿੱਚ ਸੁਰੱਖਿਅਤ ਅਤੇ ਸਿਹਤਮੰਦ ਰਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ