ਸੀਜੀਸੀ ਝੰਜੇੜੀ ਵਿੱਚ ਅਧਿਆਪਕ ਦਿਵਸ ਮੌਕੇ ਰੰਗਾਰੰਗ ਸਭਿਆਚਾਰਕ ਸਮਾਗਮ ਕਰਵਾਇਆ

ਅਕਾਦਮਿਕ ਤੇ ਗੈਰ-ਅਕਾਦਮਿਕ ਸਟਾਫ਼ ਦੇ ਯੋਗਦਾਨ ਲਈ ਕੀਤ; ਸਨਮਾਨਿਤ

ਕਿਸੇ ਵੀ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ: ਰਛਪਾਲ ਸਿੰਘ ਧਾਲੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ ਅੱਜ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਅਧਿਆਪਕਾਂ ਵੱਲੋਂ ਡਾ. ਐਸ ਰਾਧਾਕ੍ਰਿਸਨਨ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਜਦਕਿ ਅਧਿਆਪਕਾਂ ਵੱਲੋਂ ਵੀ ਮੰਚ ’ਤੇ ਆਪਣੀ ਗਾਇਕੀ, ਡਾਂਸ, ਮਿਮਿਕਰੀ ਸਮੇਤ ਕਈ ਰੰਗਾਂਰੰਗ ਪੇਸ਼ਕਾਰੀਆਂ ਰਾਹੀਂ ਆਪਣੇ ਅੰਦਰ ਛੁਪੀਆਂ ਪ੍ਰਤਿਭਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਵਿੱਚ ਮੌਜੂਦ ਦਰਸ਼ਕ ਵੀ ਤਾਲੀਆਂ ਵਜਾ ਕੇ ਹੌਸਲਾ ਅਫਜ਼ਾਈ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਵੱਖ-ਵੱਖ ਸ਼੍ਰੇਣੀਆਂ ਵਿੱਚ ਅਕਾਦਮਿਕ ਅਤੇ ਗੈਰ-ਅਕਾਦਮਿਕ ਸਟਾਫ਼ ਨੂੰ ਪ੍ਰਸੰਸਾ ਪੱਤਰ ਅਤੇ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਮਨਪ੍ਰੀਤ ਗਰੇਵਾਲ ਪ੍ਰਿੰਸੀਪਲ, ਚੰਡੀਗੜ੍ਹ ਲਾਅ ਕਾਲਜ ਝੰਜੇੜੀ ਨੇ ਇਸ ਦਿਵਸ ਦੀ ਮਹੱਤਤਾ ਅਤੇ ਇਸ ਬਾਰੇ ਚਾਨਣਾ ਪਾਇਆ। ਜਦੋਂਕਿ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ, ਝੰਜੇੜੀ ਕੈਂਪਸ ਦੇ ਡਾਇਰੈਕਟਰ ਡਾ. ਰਜਨੀਸ਼ ਤਲਵਾੜ, ਚੰਡੀਗੜ੍ਹ ਬਿਜ਼ਨਸ ਸਕੂਲ, ਝੰਜੇੜੀ ਦੇ ਡਾਇਰੈਕਟਰ ਡਾ. ਮਨੀਸ਼ ਸ੍ਰੀਵਾਸਤਵ ਅਤੇ ਸਮੂਹ ਸਟਾਫ਼ ਨੇ ਕੇਕ ਕੱਟਦੇ ਹੋਏ ਸਭ ਨੂੰ ਇਸ ਦਿਨ ਦੀ ਵਧਾਈ ਦਿੱਤੀ।

ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਧਿਆਪਕ ਨਾ ਸਿਰਫ਼ ਆਪਣੇ ਵਿਦਿਆਰਥੀ ਦਾ ਉੱਜਲ ਭਵਿੱਖ ਬਣਾਉਣ ਵਿੱਚ ਸਹਾਈ ਹੁੰਦਾ ਹੈ ਬਲਕਿ ਉਹ ਕਿਸੇ ਵੀ ਸਮਾਜ ਦੀ ਸਿਰਜਣਾ ਲਈ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮਾਂ ਬਦਲਣ ਨਾਲ ਅੱਜ ਗੁਰੁ ਚੇਲੇ ਦੇ ਰਿਸ਼ਤੇ ਵਿੱਚ ਨਿਘਾਰ ਆ ਰਿਹਾ ਹੈ ਪਰ ਫਿਰ ਵੀ ਹਰ ਅਧਿਆਪਕ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਉਨ੍ਹਾਂ ਦਾ ਹਰੇਕ ਵਿਦਿਆਰਥੀ ਦੇਸ਼ ਦੀ ਵਡਮੁੱਲੀ ਅਮਾਨਤ ਹੈ। ਇਸੇ ਤਰ੍ਹਾਂ ਹਰ ਵਿਦਿਆਰਥੀ ਨੂੰ ਵੀ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਅਧਿਆਪਕ ਹਰ ਵਿਦਿਆਰਥੀ ਨੂੰ ਭਵਿੱਖ ਵਿੱਚ ਇਕ ਸਫਲ ਇਨਸਾਨ ਬਣਾਉਣ ਲਈ ਅਹਿਮ ਕੜੀ ਹਨ। ਸਮਾਗਮ ਦੀ ਸਮਾਪਤੀ ਵਿੱਚ ਸਾਰਿਆਂ ਨੇ ਇਕੱਠੇ ਹੋ ਕੇ ਡੀਜੇ ਦੀਆਂ ਧੁਨਾਂ ’ਤੇ ਡਾਂਸ ਕੀਤਾ ਅਤੇ ਖੂਬ ਧਮਾਲ ਪਾਈ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…