nabaz-e-punjab.com

ਸੀਜੀਸੀ ਝੰਜੇੜੀ ਦੇ ਵਿਦਿਆਥੀਆਂ ਵੱਲੋਂ ਪੀਟੀਯੂ ਕਬੱਡੀ ਚੈਂਪੀਅਨਸ਼ਿਪ ’ਤੇ ਕਬਜ਼ਾ

13 ਕਾਲਜਾਂ ਦੀਆਂ ਟੀਮਾਂ ਨੂੰ ਹਰਾ ਕੇ ਸੀਜੀਸੀ ਝੰਜੇੜੀ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਵਿਲੱਖਣ ਮੁਕਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਸੀਜੀਸੀ ਗਰੱੁਪ ਦੇ ਝੰਜੇੜੀ ਕਾਲਜ ਦੇ ਖਿਡਾਰੀਆਂ ਵਲੋਂ ਆਈ ਕੇ ਗੁਜਰਾਲ ਪੀਟੀਯੂ ਵੱਲੋਂ ਕਰਵਾਈ ਗਈ ਇੰਟਰ ਕਾਲਜ ਕਬੱਡੀ ਚੈਂਪੀਅਨਸ਼ਿਪ ਦੀ ਟਰਾਫ਼ੀ ’ਤੇ ਕਬਜ਼ਾ ਕਰਦੇ ਹੋਏ ਖੇਡਾਂ ਦੇ ਖੇਤਰ ਵਿਚ ਆਪਣੀ ਸਰਦਾਰੀ ਨੂੰ ਕਾਇਮ ਕੀਤਾ ਹੈ। ਜ਼ਿਕਰਯੋਗ ਹੈ ਕਿ ਸੀਜੀਸੀ ਝੰਜੇੜੀ ਕਾਲਜ ਆਪਣੀ ਸਥਾਪਨਾ ਦੇ ਪਹਿਲਾ ਸਾਲ ਤੋਂ ਹੀ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰ ਰਿਹਾ ਹੈ ਜੋ ਕਿ ਯੂਨੀਵਰਸਿਟੀ ਟੀਮਾਂ ਦੀ ਅਗਵਾਈ ਕਰਦੇ ਆ ਰਹੇ ਹਨ। ਇਸੇ ਘੜੀ ਵਿਚ ਇਕ ਨਵਾਂ ਅਧਿਆਏ ਜੋੜਦੇ ਹੋਏ ਆਈ ਕੇ ਗੁਜਰਾਲ ਵਲੋਂ ਕਰਵਾਈ ਕਬੱਡੀ ਚੈਂਪੀਅਨਸ਼ਿਪ ’ਤੇ ਜਿੱਤ ਪ੍ਰਾਪਤ ਕੀਤੀ ਹੈ। ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ 13 ਕਾਲਜਾਂ ਨੇ ਭਾਗ ਲੈਂਦਿਆਂ ਇਕ ਦੂਸਰੇ ਨੂੰ ਕਰੜੀ ਟੱਕਰ ਦਿੱਤੀ।
ਇਸ ਦੌਰਾਨ ਹੋਏ ਮੁਕਾਬਲਿਆਂ ’ਚੋਂ ਸੀਜੀਸੀ ਝੰਜੇੜੀ ਨੇ ਆਪਣੇ ਪਹਿਲਾ ਮੈਚ ਵਿੱਚ ਬੀਜੀਆਈਈਟੀ ਸੰਗਰੂਰ ਨੂੰ 55-32 ਨਾਲ ਅਤੇ ਸੈਮੀਫਾਇਨਲ ਮੁਕਾਬਲੇ ਵਿੱਚ ਜੀਐਨਈ ਕਾਲਜ ਨੂੰ 69-32 ਨਾਲ ਹਰਾ ਕੇ ਫਾਇਨਲ ਮੁਕਾਬਲੇ ਵਿਚ ਆਪਣੀ ਜਗਾ ਬਣਾਈ। ਇਸ ਉਪਰੰਤ ਜੀਸੀਜੀ ਝੰਜੇੜੀ ਗਰੱੁਪ ਦੇ ਵਿਦਿਆਰਥੀਆਂ ਵੱਲੋਂ ਫਾਇਨਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਈਈਟੀ ਭੱਦਲ ਨੂੰ 41-21 ਨਾਲ ਹਰਾ ਕੇ ਇਸ ਚੈਂਪੀਅਨਸ਼ਿਪ ’ਤੇ ਜਿੱਤ ਪ੍ਰਾਪਤ ਕੀਤੀ।
ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਜੇਤੂ ਟੀਮ ਦਾ ਕੈਂਪਸ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸੀਜੀਸੀ ਗਰੁੱਪ ਵਲੋਂ ਵਿਦਿਆਰਥੀਆਂ ਨੂੰ ਕੇਵਲ ਪੜਾਈ ਹੀ ਨਹੀਂ ਬਲਕਿ ਖੇਡਾਂ ਵਿਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਵਿਦਿਆਰਥੀਆਂ ਦਾ ਚੰਗਾ ਭਵਿੱਖ ਬਣਾਉਣ ਲਈ ਸੀਜੀਸੀ ਗਰੁੱਪ ਵੱਲੋਂ ਵੱਖ ਵੱਖ ਖੇਡਾਂ ਦੇ ਮਾਹਿਰ ਕੋਚ ਰੱਖੇ ਗਏ ਹਨ ਤਾਂ ਕਿ ਵਿਦਿਆਰਥੀਆਂ ਨੂੰ ਨਵੀ ਤਕਨੀਕ ਅਤੇ ਗੁਰ ਸਿਖਣ ਵਿਚ ਕੋਈ ਪ੍ਰੇਸ਼ਾਨੀ ਨਾ ਆਏ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਆਪਣੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…