ਸੀਜੀਸੀ ਝੰਜੇੜੀ ਕੈਂਪਸ ਦਾ ਕੈਨੇਡੀਅਨ ਕੰਪਨੀ ਅਪਲਾਈ ਬੋਰਡ ਨਾਲ ਐਮਓਯੂ ਸਾਈਨ

ਝੰਜੇੜੀ ਕੈਂਪਸ ਦੇ ਵਿਦਿਆਰਥੀ ਵੱਖ-ਵੱਖ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ’ਚੋਂ ਹਾਸਲ ਕਰ ਸਕਣਗੇ ਸਿੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵੱਲੋਂ ਬਿਹਤਰੀਨ ਸਿੱਖਿਆਂ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਿਲ ਕਰਨ ਇੱਛਾ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਝੰਜੇੜੀ ਕੈਂਪਸ ਵੱਲੋਂ ਸਮੇਂ ਸਮੇਂ ਸਿਰ ਵਿਦਿਆਰਥੀਆਂ ਦੇ ਕੌਮਾਂਤਰੀ ਵਿੱਚ ਸਿੱਖਿਆ ਹਾਸਲ ਕਰਨ ਅਤੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਕਰਨ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਐਮਓਯੂ ਸਾਇਨ ਕੀਤੇ ਜਾਂਦੇ ਹਨ। ਇਸੇ ਲਈ ਸਹਿਤ ਸੀਜੀਸੀ ਝੰਜੇੜੀ ਕੈਂਪਸ ਵੱਲੋਂ ਅਪਲਾਈ ਬੋਰਡ ਨਾਮਕ ਕੈਨੇਡੀਅਨ ਕੰਪਨੀ ਨਾਲ ਇਕ ਸਮਝੌਤਾ ਕੀਤਾ ਗਿਆ ਹੈ। ਇਸ ਕਰਾਰ ਤਹਿਤ ਵਿਦਿਆਰਥੀਆਂ ਨੂੰ ਸੀਜੀਸੀ ਝੰਜੇੜੀ ਕੈਂਪਸ ਵਿਚ ਹੀ ਅੰਤਰ ਰਾਸ਼ਟਰੀ ਸਿੱਖਿਆਂ ਹਾਸਿਲ ਕਰਨ ਦੇ ਮੌਕੇ ਪ੍ਰਦਾਨ ਹੋਣਗੇ। ਇਹ ਸਮਝੌਤਾ ਸੀ ਜੀ ਸੀ ਦੇ ਐਸੋਸੀਏਟ ਡਾਇਰੈਕਟਰ ਮਾਰਕੀਟਿੰਗ ਸਾਹਿਲ ਕਪੂਰ ਅਤੇ ਅਪਲਾਈ ਬੋਰਡ ਕੰਪਨੀ ਦੇ ਪੈਨ ਇੰਡੀਆ ਮੈਨੇਜਰ ਪ੍ਰਾਜ਼ਲ ਵੱਲੋਂ ਕੀਤਾ ਗਿਆ।
ਅਪਲਾਈ ਦੇ ਮੈਨੇਜਰ ਪ੍ਰਾਜ਼ਲ ਅਨੁਸਾਰ ਅਪਲਾਈ ਬੋਰਡ ਕੰਪਨੀ ਦੇ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਫਰਾਂਸ ਆਦਿ ਵਿੱਚ 1500 ਤੋਂ ਵੀ ਵੱਧ ਕੰਪਨੀਆਂ ਨਾਲ ਸਿੱਧਾ ਸਬੰਧ ਹੈ। ਇਸ ਸਹਿਯੋਗ ਨਾਲ ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਨੂੰ ਅੰਸ਼ਕ ਸਕਾਲਰਸ਼ਿਪ ਦੇ ਨਾਲ ਵੱਖ-ਵੱਖ ਦੇਸ਼ਾਂ ਵਿੱਚ ਮਾਸਟਰ ਡਿਗਰੀ ਪ੍ਰੋਗਰਾਮ ਲਈ ਚੁਣੇ ਜਾਣ ਦੇ ਮੌਕੇ ਮਿਲਣਗੇ। ਸੀ ਜੀ ਸੀ ਦੇ ਅਸਿਸਟੈਂਟ ਡਾਇਰੈਕਟਰ ਮਾਰਕੀਟਿੰਗ ਸਾਹਿਲ ਕਪੂਰ ਅਨੁਸਾਰ ਜਿਨ੍ਹਾਂ ਵਿਦਿਆਰਥੀਆਂ ਦੀ ਇੱਛਾ ਆਪਣੀ ਡਿਗਰੀਆਂ ਨੂੰ ਅਪਗ੍ਰੇਡ ਕਰਦੇ ਹੋਏ ਦੂਜੇ ਦੇਸ਼ਾਂ ਜਾ ਕੇ ਸਿੱਖਿਆਂ ਹਾਸਿਲ ਕਰਨਾ ਹੈ। ਇਸ ਪ੍ਰੋਗਰਾਮ ਉਨ੍ਹਾਂ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ। ਇਸ ਦੇ ਇਲਾਵਾ ਝੰਜੇੜੀ ਕੈਂਪਸ ਵੱਲੋਂ ਹੁਣੇ ਹੁਣੇ ਵਿਦਿਆਰਥੀਆਂ ਦੀ ਸਿਖਲਾਈ ਲਈ ਫੋਰਟਿਸ ਹਸਪਤਾਲ, ਮੁਹਾਲੀ ਕੈਪਸਨਜ਼, ਆਈਵੀਵਾਈ ਹਸਪਤਾਲ, 94.3 ਰੈੱਡ ਐਫ਼ ਐਮ ਸਮੇਤ ਕਈ ਨਾਮੀ ਸੰਸਥਾਵਾਂ ਨਾਲ ਸਮਝੌਤੇ ਕੀਤੇ ਗਏ ਹਨ।
ਸੀਜੀਸੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਦੱਸਿਆਂ ਕਿ ਝੰਜੇੜੀ ਕੈਂਪਸ ਇਕ ਵਿਦਿਆਰਥੀ ਕੇਂਦਰਿਤ ਵਿੱਦਿਅਕ ਸੰਸਥਾ ਹੈ ਜਿੱਥੇ ਹਰ ਵਿਦਿਆਰਥੀ ਨੂੰ ਅਕੈਡਮਿਕ ਸਿੱਖਿਆਂ ਦੇਣ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆਂ ਅਤੇ ਉਸ ਦੀ ਆਉਣ ਵਾਲੀ ਪ੍ਰੋਫੈਸ਼ਨਲ ਜ਼ਿੰਦਗੀ ਲਈ ਵੀ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆਂ ਕਿ ਕੈਨੇਡਾ, ਇੰਗਲੈਂਡ, ਫਰਾਂਸ, ਆਸਟ੍ਰੇਲੀਆ ਸਮੇਤ ਹੋਰ ਕਈ ਯੂਰਪੀਅਨ ਯੂਨੀਵਰਸਿਟੀਆਂ ਨਾਲ ਵਿਦਿਆਰਥੀਆਂ ਦੇ ਉਚੇਰੀ ਸਿੱਖਿਆਂ ਅਤੇ ਟਰੇਨਿੰਗ ਲਈ ਸਮਝੌਤੇ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਤਾਂ ਕਿ ਉਨ੍ਹਾਂ ਦੇ ਵਿਦਿਆਰਥੀ ਅੰਤਰ ਰਾਸ਼ਟਰੀ ਪੱਧਰ ਦੀ ਤਰੱਕੀ ਹਾਸਿਲ ਕਰ ਸਕਣ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…