ਸੀਜੀਸੀ ਲਾਂਡਰਾਂ ਇੰਗਲੈਂਡ ਦੀ ਰਾਇਲ ਅਕੈਡਮੀ ਦਾ ਨੋਡਲ ਸੈਂਟਰ ਬਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਇੰਗਲੈਂਡ ਦੀ ਰੌਇਲ ਅਕੈਡਮੀ ਆਫ ਇੰਜੀਨੀਅਰਿੰਗ ਵੱਲੋਂ ਅਤਿ-ਆਧੁਨਿਕ ਕੰਪਿਊਟਰ ਕੋਰਸਾਂ ਵਿੱਚ ਹੁਨਰ ਵਿਕਾਸ ਲਈ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਨੂੰ ਨੋਡਲ ਸੈਂਟਰ ਬਣਾਇਆ ਗਿਆ ਹੈ। ਭਾਰਤੀ ਖੋਜ ਸੰਸਥਾ ਨਿਊਟਨ ਭਾਂਬਾ ਫੰਡ ਤਹਿਤ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਨਵੀਂ ਦਿੱਲੀ ਵੱਲੋਂ ਕੀਤੀ ਗਈ ਸਿਫਾਰਸ਼ ਤੇੇ ਸੀ.ਜੀ.ਸੀ. ਲਾਂਡਰਾਂ ਨੂੰ ਜੋਨਲ ਪਾਰਟਨਰ ਬਣਾਉਂਦੇ ਹੋਏ ਇੱਥੇ ਕੇਂਦਰ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸੀਜੀਸੀ. ਲਾਂਡਰਾਂ ਦੇ ਪ੍ਰਬੰਧਕਾਂ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਦੱਸਿਆ ਕਿ ਰੌਇਲ ਅਕੈਡਮੀ ਆਫ ਇੰਜੀਨੀਅਰਿੰਗ ਦੇ ਨੋਡਲ ਸੈਂਟਰ ਵਿੱਚ ਡੀਪ ਲਰਨਿੰਗ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਜਿਹੇ ਅਤਿ-ਆਧੁਨਿਕ ਖੇਤਰਾਂ ਦੀ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਇਹ ਕੇਂਦਰ ਸਥਾਪਤ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ, ਜਿਸ ਸਦਕਾ ਰੁਜ਼ਗਾਰ ਪ੍ਰਾਪਤੀ ਦੀ ਦਰ ਵਧੇਗੀ। ਉਨ੍ਹਾਂ ਹੋਰ ਕਿਹਾ ਕਿ ਇਸ ਸਾਲ ਤੋਂ ਇੰਜੀਨੀਅਰਿੰਗ ਵਿਦਿਆਰਥੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀਆਂ ਤਬਦੀਲੀਆਂ ਹੋਣ ਜਾ ਰਹੀਆਂ ਹਨ। ਹੁਣ ਜ਼ਰੂਰੀ ਹੋ ਗਿਆ ਹੈ ਕਿ ਰੁਜ਼ਗਾਰ ਖੇਤਰ ਦੀਆਂ ਬਦਲ ਰਹੀਆਂ ਪ੍ਰਸਥਿਤੀਆਂ ਮੁਤਾਬਕ ਵਿਦਿਆਰਥੀਆਂ ਨੂੰ ਤਿਆਰ-ਬਰ-ਤਿਆਰ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਨੋਡਲ ਸੈਂਟਰ ਸਾਫ਼ਟਵੇਅਰ ਦੇ ਖੇਤਰ ਵਿੱਚ ਹੋ ਰਹੀ ਨਵੀਂ ਖੋਜ਼ ਲਈ ਮੀਲ ਪੱਥਰ ਸਾਬਿਤ ਹੋਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…