ਸੀਜੀਸੀ ਲਾਂਡਰਾਂ ਵੱਲੋਂ ਮੁਹਾਲੀ ਪੁਲੀਸ ਤੇ ਐਨਜੀਓ ਦੇ ਸਹਿਯੋਗ ਨਾਲ ਟਰੈਫ਼ਿਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਇੰਸਟੀਚਿਊਸ਼ਨਲ ਸੋਸ਼ਲ ਰੇਸਪੋਂਸਿਬਿਲਟੀ (ਆਈਐਸਆਰ) ਵਜੋਂ ਹਫ਼ਤਾ ਭਰ ਚੱਲਣ ਵਾਲੀ ਟਰੈਫ਼ਿਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਐਨਜੀਓ, ਟਰੈਫ਼ਿਕ ਅਵੇਅਰਨੈੱਸ ਆਰਗੇਨਾਈਜੇਸ਼ਨ ਅਤੇ ਮੁਹਾਲੀ ਟਰੈਫ਼ਿਕ ਪੁਲੀਸ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਜਿਸ ਵਿੱਚ ਸੀਜੀਸੀ ਲਾਂਡਰਾਂ ਦੇ ਐਨਸੀਸੀ ਕੈਡਿਟਾਂ ਸਮੇਤ ਹੋਰ ਵਿਦਿਆਰਥੀ ਭਾਗ ਲੈਣਗੇ।
ਅੱਜ ਇਸ ਸਮਾਜਿਕ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਬੈਨਰ, ਚਿੰਨ੍ਹ ਅਤੇ ਟਰੈਫ਼ਿਕ ਨਿਯਮਾਂ ਬਾਰੇ ਡਿਸਪਲੇ ਲਗਾਉਣ ਨਾਲ ਹੋਈ। ਇਸ ਮੌਕੇ ਐਨਜੀਓ ਦੇ ਕਾਰਕੁਨਾਂ ਨੇ ਨਾਟਕ ਰਾਹੀਂ ਟਰੈਫ਼ਿਕ ਨਿਯਮਾਂ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਜ਼ਿਲ੍ਹਾ ਟਰੈਫ਼ਿਕ ਪੁਲੀਸ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਅਤੇ ਐਨਜੀਓ ਟਰੈਫ਼ਿਕ ਅਵੇਅਰਨੈੱਸ ਸੰਸਥਾ ਦੇ ਵਿੰਗ ਕਮਾਂਡਰ ਜੇਐਸ ਖੋਖਰ, ਵਿੰਗ ਕਮਾਂਡਰ ਗਰੇਵਾਲ, ਪ੍ਰਧਾਨ ਅਤੇ ਮੀਤ ਪ੍ਰਧਾਨ ਵੱਲੋਂ ਓਰੀਐਂਟੇਸ਼ਨ ਸੈਸ਼ਨਾਂ ਰਾਹੀਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ, ਜ਼ਿੰਮੇਵਾਰ ਡਰਾਈਵਿੰਗ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਏਐਸਆਈ ਭੁਪਿੰਦਰ ਸਿੰਘ ਨੇ ਆਪਣੇ ਗੀਤਾਂ ਦੀ ਪੇਸ਼ਕਾਰੀ ਨਾਲ ਟਰੈਫ਼ਿਕ ਸਿੱਖਿਆ ਨੂੰ ਇੱਕ ਰਚਨਾਤਮਿਕ ਛੋਹ ਦਿੱਤੀ।
ਕੈਂਪਸ ਡਾਇਰੈਕਟਰ ਡਾ. ਪੀਐਨ ਰਿਸ਼ੀਕੇਸ਼ਾ ਨੇ ਕਿਹਾ ਕਿ ਟਰੈਫ਼ਿਕ ਸੁਰੱਖਿਆ ਇੱਕ ਨਾਜ਼ੁਕ ਮੁੱਦਾ ਹੈ ਜੋ ਹਰ ਕਿਸੇ ਨੂੰ ਪ੍ਰਭਾਵਿਤ ਕਰਦਾ ਹੈ। ਇਸ ਪਹਿਲਕਦਮੀ ਰਾਹੀਂ ਅਸੀਂ ਨਾ ਸਿਰਫ਼ ਜਾਗਰੂਕਤਾ ਫੈਲਾ ਰਹੇ ਹਾਂ, ਸਗੋਂ ਵਿਦਿਆਰਥੀਆਂ ਨੂੰ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸਰਗਰਮ ਭਾਗੀਦਾਰ ਬਣਨ ਲਈ ਉਤਸ਼ਾਹਿਤ ਕਰ ਰਹੇ ਹਾਂ। ਉਨ੍ਹਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ, ਸਟਾਫ਼ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਡਾ. ਗਗਨਦੀਪ ਭੁੱਲਰ ਡੀਨ, ਵਿਦਿਆਰਥੀ ਭਲਾਈ ਨੇ ਕਿਹਾ ਕਿ ਇਹ ਮੁਹਿੰਮ ਵਿਦਿਆਰਥੀਆਂ ਵਿੱਚ ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਇਨ੍ਹਾਂ ਇੰਟਰੇਕਟਿਵ ਅਤੇ ਪ੍ਰੈਕਟੀਕਲ ਗਤੀਵਿਧੀਆਂ ਰਾਹੀਂ, ਸਾਡਾ ਉਦੇਸ਼ ਇਮਾਨਦਾਰ ਨਾਗਰਿਕ ਬਣਾਉਣਾ ਹੈ ਜੋ ਟਰੈਫ਼ਿਕ ਅਨੁਸ਼ਾਸਨ ਅਤੇ ਸੜਕ ਸੁਰੱਖਿਆ ਨੂੰ ਤਰਜੀਹ ਦੇਣ। ਹਫ਼ਤਾ ਚੱਲਣ ਵਾਲੀ ਇਸ ਮੁਹਿੰਮ ਦੇ ਹਿੱਸੇ ਵਜੋਂ ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਇਹ ਰੋਡ ਸ਼ੋਅ ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਮੁਹਾਲੀ ਵਿੱਚ ਤਿੰਨ ਪ੍ਰਮੁੱਖ ਥਾਵਾਂ ’ਤੇ ਟਰੈਫ਼ਿਕ ਪੁਲੀਸ ਦੀ ਮਦਦ ਨਾਲ ਰੋਡ ਸ਼ੋਅ ਕੱਢਿਆ ਜਾਵੇਗਾ। ਵਿਦਿਆਰਥੀ ਸੜਕ ਸੁਰੱਖਿਆ, ਹੈਲਮੇਟ ਦੀ ਵਰਤੋਂ ਅਤੇ ਸ਼ਰਾਬ ਪੀਕੇ ਗੱਡੀ ਚਲਾਉਣ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਲੇਅਕਾਰਡ ਵੀ ਪ੍ਰਦਰਸ਼ਿਤ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ: ਪੰਜਾਬ…