ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ
ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਜੀਸੀ ਲਾਂਡਰਾਂ) ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ (ਸੀਐੱਸਈ) ਵਿਭਾਗ ਦੇ ਪ੍ਰੋਫੈਸਰ ਡਾ. ਗਗਨਦੀਪ ਜਿੰਦਲ ਨੂੰ ਵੱਕਾਰੀ ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ਆਈਐਸਟੀਈ) ਦੇ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਸਮਾਰੋਹ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਬੀਜੀਆਈਈਟੀ) ਸੰਗਰੂਰ ਵਿਖੇ ਕਰਵਾਇਆ ਗਿਆ ਅਤੇ ਪ੍ਰੋਗਰਾਮ ਵਿੱਚ ਤਕਨੀਕੀ ਸਿੱਖਿਆ ਅਤੇ ਖੋਜ ਵਿੱਚ ਡਾ.ਜਿੰਦਲ ਦੇ ਮਿਸਾਲੀ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਮਾਨਤਾ ਦਿੱਤੀ ਗਈ।
ਇਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਵਿੱਦਿਅਕ ਮਿਆਰਾਂ ਨੂੰ ਅੱਗੇ ਵਧਾਉਣ ਅਤੇ ਭਵਿੱਖ ਦੇ ਸਿੱਖਿਆ ਆਗੂਆਂ ਨੂੰ ਪ੍ਰੇਰਿਤ ਕਰਨ ਲਈ ਡਾ.ਜਿੰਦਲ ਵੱਲੋਂ ਪਾਏ ਯੋਗਦਾਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਗਈ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਡਾ.ਸੁਸ਼ੀਲ ਮਿੱਤਲ, ਵਾਈਸ ਚਾਂਸਲਰ, ਆਈਕੇਜੀਪੀਟੀਯੂ, ਡਾ.ਪ੍ਰਤਾਪ ਸਿੰਘ ਕਾਕਾ ਸਾਹਿਬ ਦੇਸਾਈ, ਪ੍ਰਧਾਨ, ਆਈਐਸਟੀਈ, ਪ੍ਰੋ. (ਡਾ.) ਬੂਟਾ ਸਿੰਘ ਸਿੱਧੂ, ਸਾਬਕਾ ਵਾਈਸ ਚਾਂਸਲਰ, ਐਮਆਰਐਸਪੀਟੀਯੂ ਬਠਿੰਡਾ ਅਤੇ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਆਈਐਸਟੀਈ ਸੈਕਸ਼ਨ ਦੇ ਚੇਅਰਮੈਨ ਪ੍ਰੋ.(ਡਾ.) ਆਰ ਪੀ ਸਿੰਘ ਸ਼ੁਕਰਚੱਕੀਆ ਆਦਿ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਆਈਐਸਟੀਈ ਇੰਜੀਨੀਅਰਿੰਗ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਅਕਾਂ ਦੀ ਇੱਕ ਗੈਰ ਲਾਭਕਾਰੀ ਕੌਮੀ ਸੰਸਥਾ ਹੈ, ਜੋ ਨਿਯਮਿਤ ਤੌਰ ’ਤੇ ਕੇਂਦਰ ਸਰਕਾਰ ਦੇ ਵੱਖ-ਵੱਖ ਮਿਸ਼ਨਾਂ ਵਿੱਚ ਯੋਗਦਾਨ ਪਾਉਂਦੀ ਹੈ।
ਪ੍ਰੋਗਰਾਮ ਦੇ ਅੰਤ ਵਿੱਚ ਡਾ.ਪੀਐਨ ਰੀਸ਼ੀਕੇਸ਼ਾ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ ਨੇ ਡਾ.ਜਿੰਦਲ ਨੂੰ ਵਧਾਈ ਦਿੱਤੀ ਅਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਮਾਨਤਾ ਅਕਾਦਮਿਕ ਉੱਤਮਤਾ ਨੂੰ ਬੜ੍ਹਾਵਾ ਦੇਣ, ਨਵੀਨਤਾ ਅਤੇ ਅਗਵਾਈ ਕਰਨ ਵਾਲੇ ਸਿੱਖਿਅਕਾਂ ਦਾ ਪਾਲਣ ਪੋਸ਼ਣ ਕਰਨ ਲਈ ਸੀਜੀਸੀ ਲਾਂਡਰਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਾਡੀ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਫੈਕਲਟੀ ਦੀ ਮੁਹਾਰਤ ਅਤੇ ਸਮਰਪਣ ਨੂੰ ਦਰਸਾਉਂਦੀ ਹੈ। ਅਜਿਹੀਆਂ ਪ੍ਰਾਪਤੀਆਂ ਿਵਿਦਅਕ ਉੱਤਮਤਾ, ਨਵੀਨਤਾ ਖੋਜ ਅਤੇ ਉੱਦਮਤਾ ਲਈ ਇੱਕ ਕੇਂਦਰ ਵਜੋਂ ਸੀਜੀਸੀ ਲਾਂਡਰਾਂ ਦੀ ਸਾਖ ਨੂੰ ਹੋਰ ਮਜ਼ਬੂਤ ਕਰਦੀਆਂ ਹਨ।