ਸੀਜੀਸੀ ਝੰਜੇੜੀ ਕਾਲਜ ਵਿੱਚ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜ੍ਹਾਇਆ

ਟਰੈਫ਼ਿਕ ਪੁਲੀਸ ਦੇ ਅਫ਼ਸਰਾਂ ਨੇ ਨੌਜਵਾਨਾਂ ਨੂੰ ਹੈਲਮਟ ਤੇ ਸੀਟ ਬੈਲਟ ਪਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ ਆਪਣੇ ਵਿਦਿਆਰਥੀਆਂ ਲਈ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹਫ਼ਤਾਵਾਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪੂਰਾ ਹਫ਼ਤਾ ਵੱਖ ਵੱਖ ਗਤੀਵਿਧੀਆਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸੈਮੀਨਾਰ ਦਾ ਹਿੱਸਾ ਬਣਾਉਦੇਂ ਹੋਏ ਸੜਕੀ ਨਿਯਮਾਂ ਸਬੰਧੀ ਜਾਗਰੂਕ ਕੀਤਾ। ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆਂ ਗਿਆ ਕਿ ਵਿਸ਼ਵ ਪੱਧਰ ਤੇ ਰੋਜ਼ਾਨਾ ਤਿੰਨ ਹਜ਼ਾਰ ਦੇ ਕਰੀਬ ਲੋਕ ਸੜਕ ਹਾਦਸਿਆਂ ਵਿਚ ਮਾਰੇ ਜਾਂਦੇ ਹਨ। ਜਦ ਕਿ ਭਾਰਤ ਵਿਚ ਹਰ ਸਾਲ ਡੇਢ ਲੱਖ ਦੇ ਕਰੀਬ ਮੌਤਾਂ ਸੜਕ ਹਾਦਸਿਆਂ ਵਿਚ ਹੁੰਦੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੱਸਿਆਂ ਗਿਆ ਕਿ ਵਿਸ਼ਵ ਭਰ ਵਿਚ ਸੜਕੀ ਹਾਦਸਿਆਂ ਵਿੱਚ ਮਰਨ ਵਾਲੇ ਲੋਕਾਂ ਵਿਚ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ, ਜਿਨ੍ਹਾਂ ਦੀ ਅੌਸਤ ਉਮਰ 15 ਤੋਂ 30 ਸਾਲ ਦੇ ਦਰਮਿਆਨ ਹੁੰਦੀ ਹੈ। ਜਦੋਂਕਿ ਇਨ੍ਹਾਂ ਵਿਚ ਪੰਜਾਹ ਪ੍ਰਤੀਸ਼ਤ ਮੌਤਾਂ ਪੈਦਲ ਚੱਲਣ ਵਾਲੇ ਜਾਂ ਦੋਪਹੀਆ ਚੱਲਣ ਵਾਲੇ ਲੋਕਾਂ ਦੀ ਹੁੰਦੀ ਹੈ।
ਇਸ ਲਈ ਸਦਾ ਪੈਦਲ ਚਲਣ ਵੇਲੇ ਫੁੱਟਪਾਥ ਤੇ ਚੱਲਣਾ ਚਾਹੀਦਾ ਹੈ। ਜਦ ਕਿ ਸਕੂਟਰ, ਮੋਟਰ ਸਾਈਕਲ ਤੇ ਹੈਲਮੈਂਟ ਅਤੇ ਕਾਰ ਚਲਾਉਂਦੇ ਹੋਏ ਸੀਟ ਬੈਲਟ ਲਗਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਵਾਜਾਈ ਦੇ ਦੌਰਾਨ ਵਾਪਰਨ ਵਾਲੇ ਹਾਦਸਿਆਂ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਸਮਝਾਇਆ। ਇਸ ਦੇ ਨਾਲ ਹੀ ਵੱਖ-ਵੱਖ ਟਰੈਫ਼ਿਕ ਸਿਗਨਲ, ਜ਼ੈਬਰਾ ਕਰਾਸਿੰਗ, ਟਰੈਫ਼ਿਕ ਲਾਈਟਾਂ ਅਤੇ ਹੈਲਮਟ ਦੇ ਇਸਤੇਮਾਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਮਹੱਤਵਪੂਰਨ ਸਵਾਲ ਵੀ ਪੱੁਛੇ ਗਏ ਇਹਨਾਂ ਸਬੰਧੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਬੜੇ ਹੀ ਸਰਲ ਅਤੇ ਰੋਚਕ ਤਰੀਕੇ ਨਾਲ ਸਮਝਾਇਆ ਗਿਆ।
ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਦੱਸੇ ਗਏ ਟਰੈਫ਼ਿਕ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝ ਲੈਣ ਅਤੇ ਜ਼ਿੰਦਗੀ ਵਿੱਚ ਪੂਰੀ ਤਰ੍ਹਾਂ ਯਾਦ ਰੱਖਣ ਤਾਂ ਜੋ ਭਵਿੱਖ ਵਿੱਚ ਉਹ ਆਪਣੀ ਤੇ ਸਮਾਜ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾ ਸਕਣ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…