ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਸਿੱਖਾਂ ਦੇ ਪੰਜਵੇਂ ਗੁਰੂ ਅਤੇ ਸ਼ਹੀਦਾਂ ਦੇ ਸਿਰਤਾਜ਼ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਅਜੀਤਗੜ੍ਹ ਸ਼ਹਿਰ ਦੇ ਫੇਜ਼1 ਦੀਆਂ ਸਮੂਹ ਸੰਗਤਾਂ ਵੱਲੋੱ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜਾਹ ਛੋਲਿਆਂ ਦਾ ਲੰਗਰਾਂ ਲਗਾਇਆ ਗਿਆ। ਇਸ ਛਬੀਲ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸੇਵਾ ਨਿਭਾਈ। ਇਸ ਸਮੇਂ ਉਹਨਾਂ ਕਿਹਾ ਕਿ ਸਮਾਜ ਸੇਵਾ ਨਿਭਾਉਣ ਨਾਲ ਹੀ ਮਾਨਸਿਕ ਸੰਤੁਸ਼ਟੀ ਪ੍ਰਾਪਤੀ ਹੋ ਸਕਦੀ ਹੈ ਅਤੇ ਸਾਨੂੰ ਆਪਣੀ ਸ਼ਰਧਾ ਅਨੁਸਾਰ ਦਸਵੰਧ ਕੱਢ ਕੇ ਅਜਿਹੇ ਨੇਕ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸਤਨਾਮ ਸਿੰਘੰ, ਬਾਬਾ ਨਾਰਿਦਰ ਸਿੰਘ, ਹਰਪਾਲ ਸਿੰਘ, ਅਮਰੀਕ ਸਿੰਘ, ਇਕਬਾਲ ਸਿੰਘ, ਲਖਮੀਰ ਸਿੰਘ, ਮਨਮੀਤ ਸਿੰਘ, ਜਗਨਦੀਪ ਸਿੰਘ, ਅਰਸ਼ਦੀਪ ਸਿੰਘ, ਬਿੱਪਲ, ਜਸਵੀਰ ਸਿੰਘ ਜੱਸੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁੱਖੀ ਬੱਲੋਮਾਜਰਾ, ਪ੍ਰੀਤਮ ਸਿੰਘ, ਜਗਦੇਵ ਸਿੰਘ ਆਦਿ ਮੌਜ਼ੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …