Nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ, 3 ਨਕਲ ਦੇ ਕੇਸ ਫੜੇ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਨਕਲ ਵਿਰੁੱਧ ਮੁਹਿੰਮ ਲਈ ਭੂਮਿਕਾ ਦੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੀ ਅਗਵਾਈ ਵਿੱਚ ਸੋਮਵਾਰ ਨੂੰ 6 ਉਡਣ ਦਸਤੇ ਦੀਆਂ ਟੀਮਾਂ ਵੱਲੋਂ ਮੁਹਾਲੀ ਸਮੇਤ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਦੇ ਸਕੂਲਾਂ ਵਿੱਚ ਦਸਵੀਂ ਜਮਾਤ ਦੀ ਸਮਾਜਿਕ ਸਿੱਖਿਆ ਅਤੇ ਸੀਨੀਅਰ ਸੈਕੰਡਰੀ ਦੀ ਭੂਗੋਲ ਦੀ ਪ੍ਰੀਖਿਆ ਦੌਰਾਨ ਛਾਪੇਮਾਰੀ ਕਰ ਕੇ ਪ੍ਰੀਖਿਆ ਪ੍ਰਕਿਰਿਆ ਦਾ ਜਾਇਜ਼ਾ ਲਿਆ। ਚੇਅਰਮੈਨ ਸ੍ਰੀ ਕਲੋਹੀਆ ਨੇ ਆਪਣੀ ਟੀਮ ਸਮੇਤ ਜ਼ਿਲ੍ਹਾ ਐੱਸਏਐਸ ਨਗਰ ਅਤੇ ਰੂਪਨਗਰ ਦੇ ਪ੍ਰੀਖਿਆ ਕੇਂਦਰਾਂ ਵਿੱਚ ਦੌਰਾ ਕੀਤਾ। ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਮਟੌਰ ਸਥਿਤ ਪ੍ਰੀਖਿਆ ਕੇਂਦਰ ਵਿੱਚ ਨਕਲ ਦੇ ਦੋ ਕੇਸ ਅਤੇ ਸਰਹਿੰਦ ਤੋਂ ਨਕਲ ਦਾ ਇੱਕ ਮਾਮਲਾ ਸਾਹਮਣੇ ਆਇਆ। ਵੇਰਵਿਆਂ ਅਨੁਸਾਰ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ ਨੇ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੱਲੀਆਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੂ ਮਾਜਰਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਜੀਐਨਐਮ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿੱਖ ਪ੍ਰੀਖਿਆ ਪ੍ਰਬੰਧਾਂ ਦੀ ਚੈਕਿੰਗ ਕੀਤੀ। ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਮਟੌਰ ਸਥਿਤ ਪ੍ਰੀਖਿਆ ਕੇਂਦਰ ਵਿੱਚ ਨਕਲ ਦੇ ਦੋ ਕੇਸ ਅਤੇ ਸਰਹਿੰਦ ਤੋਂ ਨਕਲ ਦਾ ਇੱਕ ਮਾਮਲਾ ਸਾਹਮਣੇ ਆਇਆ।
ਪੰਜਾਬ ਭਰ ਵਿੱਚ ਭੇਜੀਆਂ ਗਈਆਂ ਸਪੈਸ਼ਲ ਫਲਾਇੰਗ ਟੀਮਾਂ ਵਿੱਚ ਜ਼ਿਲ੍ਹਾ ਰੂਪਨਗਰ ਦੀ ਟੀਮ ਦੀ ਅਗਵਾਈ ਮਦਨ ਗੋਪਾਲ ਅਚਾਰੀਆ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਦੀ ਅਗਵਾਈ ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ, ਜ਼ਿਲ੍ਹਾ ਲੁਧਿਆਣਾ ਦੀ ਟੀਮ ਦੀ ਅਗਵਾਈ ਡਾਇਰੈਕਟਰ ਕੰਪਿਊਟਰ ਨਵਨੀਤ ਕੌਰ ਗਿੱਲ, ਜ਼ਿਲ੍ਹਾ ਅੰਮ੍ਰਿਤਸਰ ਦੀ ਟੀਮ ਦੀ ਅਗਵਾਈ ਐਸਡੀਓ ਮਾਨ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਦੀ ਅਗਵਾਈ ਸਹਾਇਕ ਸਕੱਤਰ ਗੁਰਪ੍ਰੇਮ ਸਿੰਘ ਤੇ ਜ਼ਿਲ੍ਹਾ ਤਰਨਤਾਰਨ ਦੀ ਟੀਮ ਦੀ ਅਗਵਾਈ ਐਸਡੀਓ ਪਰਮਜੀਤ ਸਿੰਘ ਵਾਲੀਆ ਨੇ ਕੀਤੀ।
ਉਧਰ, ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਵਿੱਚ ਸਥਾਪਿਤ ਸੀਸੀਟੀਵੀ ਕੈਮਰੇ ਤੋਂ ਪ੍ਰੀਖਿਆ ਕਾਰਜ ਦੀ ਦਿਲਚਸਪ ਤਸਵੀਰ ਸਾਹਮਣੇ ਆਈ ਹੈ, ਜਿੱਥੇ ਭਾਰਤ-ਪਾਕਿ ਸਰਹੱਦ ਤੋਂ 3 ਕਿੱਲੋਮੀਟਰ ਦੂਰ ਸਥਿਤੀ ਕੇਂਦਰ ਵਿੱਚ ਪੂਰੇ ਤਿੰਨ ਘੰਟੇ ਅਮਨ ਸ਼ਾਂਤੀ ਅਤੇ ਬਹੁਤ ਵਧੀਆਂ ਤਰੀਕੇ ਅਤੇ ਸਲੀਕੇ ਨਾਲ ਪ੍ਰੀਖਿਆ ਕਾਰਜ ਚਲਦਾ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਰਾਜ ਭਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਦਿੱਤੇ ਗਏ ਮਿਸਾਲੀ ਸਹਿਯੋਗ ਨੇ ਪ੍ਰੀਖਿਆਵਾਂ ਨੂੰ ਨਕਲ-ਵਿਰੋਧੀ ਕਾਰਜ ਬਣਾਉਣ ਵਿੱਚ ਵੱਡੀ ਪ੍ਰਾਪਤੀ ਕੀਤੀ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਨੇ ਨਕਲ ਵਿਰੋਧੀ ਮੁਹਿੰਮ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…