nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਸਰਕਾਰੀ ਮੈਰੀਟੋਰੀਅਸ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਅੱਜ ਇਕ ਸਮਾਰੋਹ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇੱਥੋਂ ਦੇ ਫੇਜ਼-2 ਸਥਿਤ ਸ਼ਾਸਤਰੀ ਮਾਡਲ ਸਕੂਲ ਵਿੱਚ ਇਕ ਹਿੰਦੀ ਅਖ਼ਬਾਰ ਵੱਲੋਂ ਕਰਵਾਏ ਗਏ ਸਾਲਾਨਾ ਪ੍ਰੋਗਰਾਮ ਵਿੱਚ ਹਰੇਕ ਸਾਲ ਮੈਰੀਟੋਰੀਅਸ ਵਿਦਿਆਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਮੈਰਿਟ ਵਿੱਚ ਆਏ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਕਲੋਹੀਆ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਹਰੇਕ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਉਹ ਨਿਰਧਾਰਿਤ ਕੀਤੇ ਗਏ ਸਿੱਟਿਆਂ ਨੂੰ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੋਂ ਜ਼ਿੰਦਗੀ ਵਿੱਚ ਅੱਗੇ ਵੱਧਣ ਲਈ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਜ਼ਿੰਦਗੀ ਵਿੱਚ ਆਉਣ ਵਾਲੀਆਂ ਅੌਕੜਾਂ ਦਾ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਤਾਂ ਹੀ ਉਹ ਸਫਲਤਾ ਦੀ ਬੁਲੰਦੀਆਂ ਨੂੰ ਛੂਹ ਸਕਣਗੇ। ਇਸ ਮੌਕੇ ਸ਼ਾਸਤਰੀ ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…