Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਿੱਖਿਆ ਸੰਸਥਾਵਾਂ ਤੇ ਹੋਰ ਜਥੇਬੰਦੀਆਂ ਨੇ ਸਮੱਸਿਆਵਾਂ ਦਿੱਤੇ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ: ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਏਕਤਾ ਐਜੂਕੇਸ਼ਨ ਸਰਵਿਸ ਸੁਸਾਇਟੀ ਪਿੰਡ ਸੈਦਪੁਰਾ, ਪ੍ਰੋਗਰੈਸਿਵ ਵੈਲਫੇਅਰ ਸੁਸਾਇਟੀ ਫੇਜ਼-6, ਸਰਕਾਰੀ ਹਾਈ ਸਕੂਲ ਕੁੰਭੜਾ ਨੇ ਆਪੋ-ਆਪਣੀਆਂ ਸਮੱਸਿਆਵਾਂ ਬਾਰੇ ਮੰਗ ਪੱਤਰ ਦਿੱਤੇ ਗਏ। ਗਰਾਮ ਪੰਚਾਇਤਾਂ ਨੇ ਵੀ ਆਪੋ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਵੱਖ-ਵੱਖ ਵਿਕਾਸ ਕੰਮਾਂ ਲਈ ਗਰਾਂਟਾਂ ਦੀ ਮੰਗ ਕੀਤੀ। ਇਸ ਮੌਕੇ ਚੇਅਰਮੈਨ ਸ੍ਰੀ ਸ਼ਰਮਾ ਨੇ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਅੰਦਰ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਿਸ ਮੰਤਵ ਲਈ ਗਰਾਂਟ ਭੇਜੀ ਜਾਂਦੀ ਹੈ। ਉਸ ਨੂੰ ਸਬੰਧਤ ਕੰਮਾਂ ਲਈ ਹੀ ਵਰਤਿਆ ਜਾਵੇ ਅਤੇ ਕੋਸ਼ਿਸ਼ ਕੀਤੀ ਜਾਵੇ ਕਿ ਪਿੰਡ ਵਿੱਚ ਕੋਈ ਕੰਮ ਆਮ ਲੋਕਾਂ ਖਾਸ ਕਰਕੇ ਪਿੰਡ ਦੇ ਮੋਹਤਬਰ ਬੰਦਿਆਂ ਨਾਲ ਸਲਾਹ ਮਸ਼ਵਰਾ ਕਰਕੇ ਕੀਤਾ ਜਾਵੇ। ਅਜਿਹਾ ਕਰਨ ਨਾਲ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਪੈਦਾ ਹੋਵੇਗੀ। ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ, ਗਊ ਸੇਵਾ ਕਮਿਸ਼ਨ ਦੇ ਮੈਂਬਰ ਰਜਵੰਤ ਰਾਏ ਸ਼ਰਮਾ, ਕੌਂਸਲਰ ਕਮਲ ਕਿਸ਼ੋਰ ਸ਼ਰਮਾ, ਡਾਇਰੈਕਟਰ ਸਪਿੰਦਰ ਸਿੰਘ, ਗੁਰਮੀਤ ਸਿੰਘ ਸਿਆਣ ਪ੍ਰਧਾਨ ਵੈਲਫੇਅਰ ਸੁਸਾਇਟੀ, ਕਾਂਗਰਸ ਆਗੂ ਰਕੇਸ਼ ਕੁਮਾਰ, ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਅਮਰੀਕ ਸਿੰਘ ਮੁਹਾਲੀ, ਅਨਿਲ ਥਾਪਰ, ਦਵਿੰਦਰ ਸਿੰਘ ਕੁੰਭੜਾ, ਕੁਲਦੀਪ ਸਿੰਘ, ਪ੍ਰਮੋਦ ਮਹਿਰਾ ਅਤੇ ਬਲਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ