Nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਕਲੋਹੀਆ ਵੱਲੋਂ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ

ਐਸਐਸ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਵਿੱਚ ਪ੍ਰੀਖਿਆ ਕੇਂਦਰ ਗਰਾਉਂਡ ਫਲੋਰ ’ਤੇ ਬਣਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਕੈਮਿਸਟਰੀ, ਇਤਿਹਾਸ ਅਤੇ ਬਿਜ਼ਨਸ ਇਕਨਾਮਿਕਸ ਐਂਡ ਕੁਐੱਟੀਟੇਟਿਵ ਮੈਥਡਸ ਵਿਸ਼ਿਆਂ ਦੀ ਪ੍ਰੀਖਿਆ ਲਈ ਗਈ। ਇਸ ਦੌਰਾਨ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਮੁਹਾਲੀ ਸਮੇਤ ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵੱਖੋ-ਵੱਖ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਕੂਲ ਬੋਰਡ ਨੇ ਸਾਲਾਨਾ ਪ੍ਰੀਖਿਆਵਾਂ ਲਈ ਢੁਕਵੇਂ ਪ੍ਰਬੰਧਾਂ ਕਰਨ ਦੇ ਨਾਲ-ਨਾਲ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਸਪੱਸ਼ਟ ਆਖਿਆ ਕਿ ਨਕਲ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਸ੍ਰੀ ਕਲੋਹੀਆ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦਾ ਕੰਮ ਪੂਰੇ ਅਮਨ ਅਮਾਨ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੜੂ (ਲੁਧਿਆਣਾ) ਵਿੱਚ ਕੁੱਲ 98 ਪ੍ਰੀਖਿਆਰਥੀ, ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿੱਚ 31 ਪ੍ਰੀਖਿਆਰਥੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਵਿੱਚ 101 ਪ੍ਰੀਖਿਆਰਥੀ ਅਤੇ ਸੰਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੌਣੀ ਵਿੱਚ 47 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਸਨ। ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੇਰਕੋਟਲਾ ਵਿੱਚ 68 ਵਿਦਿਆਰਥੀ, ਐਸਐਸ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਵਿੱਚ 101 ਵਿਦਿਆਰਥੀ ਅਪੀਅਰ ਹੋਏ। ਇੰਝ ਹੀ ਐਸਡੀ ਹਾਈ ਸਕੂਲ ਨਾਭਾ ਸਮੇਤ ਜ਼ਿਲ੍ਹਾ ਫਤਹਿਗੜ੍ਹ ਦੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਸ਼੍ਰੀ ਕਲੋਹੀਆ ਨੇ ਦੱਸਿਆ ਕਿ ਐਸਐਸ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਵਿੱਚ ਪ੍ਰੀਖਿਆ ਕੇਂਦਰ ਪਹਿਲੀ ਮੰਜ਼ਲ ਉੱਤੇ ਬਣਿਆ ਹੋਇਆ ਸੀ ਅਤੇ ਪ੍ਰੀਖਿਆਰਥੀਆਂ ਵੱਲੋਂ ਜ਼ਮੀਨ ’ਤੇ ਭੂੰਜੇ ਬੈਠ ਕੇ ਪ੍ਰੀਖਿਆ ਦਿੱਤੀ ਜਾ ਰਹੀ ਸੀ। ਇਸ ਸਬੰਧੀ ਉਨ੍ਹਾਂ ਹੁਕਮ ਜਾਰੀ ਕੀਤੇ ਗਏ ਕਿ ਇਸ ਸੈਂਟਰ ਵਿੱਚ ਅੱਗੇ ਹੋਣ ਵਾਲੀ ਪ੍ਰੀਖਿਆਵਾਂ ਲਈ ਸੈਂਟਰ ਗਰਾਉਂਡ ਫਲੋਰ ’ਤੇ ਬਣਾਇਆ ਜਾਵੇ ਅਤੇ ਇਸ ਦੇ ਨਾਲ-ਨਾਲ ਪ੍ਰੀਖਿਆਰਥੀਆਂ ਦੇ ਬੈਠਣ ਲਈ ਟੇਬਲ ਅਤੇ ਬੈਂਚਾਂ ਦਾ ਵੀ ਇੰਤਜ਼ਾਮ ਕੀਤਾ ਜਾਵੇ। ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਕਿ ਪੰਜਾਬ ਭਰ ਵਿੱਚ ਪ੍ਰੀਖਿਆ ਕੇਂਦਰਾਂ ਵੱਲੋਂ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਟੇਬਲ ਅਤੇ ਬੈਂਚ ਮੁਹੱਈਆ ਕਰਵਾਉਣਾ ਜ਼ਰੂਰੀ ਹੋਵੇਗਾ ਤਾਂ ਜੋ ਪ੍ਰੀਖਿਆਰਥੀਆਂ ਨੂੰ ਜ਼ਮੀਨ ਉੱਤੇ ਬੈਠ ਕੇ ਪ੍ਰੀਖਿਆ ਨਾ ਦੇਣੀ ਪਵੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…