ਚੇਅਰਮੈਨ ਹਰਕੇਸ਼ ਚੰਦ ਮੱਛਲੀ ਕਲਾਂ ਨੇ ਕਿਸਾਨਾਂ, ਪੱਲੇਦਾਰਾਂ ਅਤੇ ਮਜ਼ਦੂਰਾਂ ਨੂੰ ਮਾਸਕ ਵੰਡੇ

ਖਰੜ ਮਾਰਕੀਟ ਕਮੇਟੀ ਅਧੀਨ ਮੰਡੀਆਂ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ

ਮਜ਼ਦੂਰਾਂ, ਪੱਲੇਦਾਰਾਂ, ਡਰਾਇਵਰਾਂ ਦਾ ਪੂਰਾ ਰਿਕਾਰਡ ਰੱਖਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਪਿੰਡ ਭਾਗੋਮਾਜਰਾ ਦੇ ਫੋਕਲ ਪੁਆਇੰਟ ਵਿੱਚ ਸਥਾਪਿਤ ਕਣਕ ਖ਼ਰੀਦ ਕੇਂਦਰ ਵਿੱਚ ਕਿਸਾਨਾਂ, ਪੱਲੇਦਾਰਾਂ ਅਤੇ ਮਜ਼ਦੂਰਾਂ ਨੂੰ ‘ਕੋਰੋਨਾਵਾਇਰਸ’ ਤੋਂ ਬਚਾਅ ਲਈ ਮਾਸਕ ਵੰਡੇ ਅਤੇ ਇਸ ਮਹਾਮਾਰੀ ਦੇ ਲੱਛਣਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ।
ਸ੍ਰੀ ਮੱਛਲੀ ਕਲਾਂ ਨੇ ਮਾਰਕੀਟ ਕਮੇਟੀ ਦੀ ਸਕੱਤਰ ਸ੍ਰੀਮਤੀ ਅਰਚਨਾ ਬਾਂਸਲ ਨੂੰ ਮੰਡੀਆਂ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿਤੀਆਂ ਅਤੇ ਨਾਲ ਹੀ ਮੰਡੀਆਂ ਵਿੱਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਕੋਲ ਕੰਮ ਕਰਦੇ ਮਜ਼ਦੂਰਾਂ ਅਤੇ ਪੱਲੇਦਾਰਾਂ ਦਾ ਪੂਰਾ ਰੀਕਾਰਡ ਰੱਖਣ ਦੇ ਹੁਕਮ ਦਿੱਤੇ ਤਾਂ ਕਿ ਲੋੜ ਪੈਣ ’ਤੇ ਇਨਢਾਂ ਨਾਲ ਆਸਾਨੀ ਨਾਲ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਮੰਡੀਆਂ ’ਚੋਂ ਕਣਕ ਦੀ ਚੁਕਾਈ ਕਰਨ ਵਾਲੇ ਟਰੱਕ ਡਰਾਇਵਰਾਂ ਦਾ ਵੀ ਪੂਰਾ ਵੇਰਵਾ ਰੱਖਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ‘ਕੋਰੋਨਾ ਵਾਇਰਸ‘ ਦੇ ਗੰਭੀਰ ਸੰਕਟ ਦੇ ਬਾਵਜੂਦ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਅਨਾਜ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਅਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਉਹ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਹੋਰ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।
ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਮੰਡੀਆਂ ਵਿਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਹੀ ਉਨਢਾਂ ਨੇ ਮਾਸਕ ਵੰਡੇ ਹਨ ਤਾਂ ਕਿ ਇਸ ਮਹਾਮਾਰੀ ਤੋਂ ਅਪਣਾ ਅਤੇ ਹੋਰਾਂ ਦਾ ਵੀ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਪੱਲੇਦਾਰਾਂ ਅਤੇ ਹੋਰਾਂ ਨੂੰ ਇਸ ਬੀਮਾਰੀ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਹਰ ਵੇਲੇ ਮਾਸਕ ਪਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਖਰੜ ਅਧੀਨ ਆਉਂਦੀਆਂ ਤਮਾਮ ਮੰਡੀਆਂ ਵਿਚ ਇਹ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਇਸ ਮੌਕੇ ਕਾਂਗਰਸੀ ਆਗੂ ਗੁਰਧਿਆਨ ਸਿੰਘ ਦੁਰਾਲੀ, ਤਹਿਸੀਲਦਾਰ ਰਵਿੰਦਰ ਬਾਂਸਲ, ਮੰਡੀ ਸੁਪਰਵਾਈਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜ੍ਹਤੀ ਮੋਹਨ ਲਾਲ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਆਕਸ਼ਨ ਰੀਕਾਰਡਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…