Nabaz-e-punjab.com

ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਲਹਿਰਾਉਣਗੇ ਤਿਰੰਗਾ

ਸਕੂਲ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਲਿਆ ਅਗਾਊਂ ਤਿਆਰੀਆਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ 73ਵੇਂ ਸੁਤੰਤਰਤਾ ਦਿਵਸ ਮੌਕੇ ਬੋਰਡ ਦੇ ਮੁੱਖ ਦਫ਼ਤਰ ਵਿੱਚ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਮਾਗਮ ਦੀ ਸ਼ੁਰੂਆਤ ਸਵੇਰੇ 8.58 ਵਜੇ ਹੋਵੇਗੀ। ਮੁੱਖ ਮਹਿਮਾਨ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਸ਼ਾਸ਼ਤਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਦੇਸ਼ ਪ੍ਰੇਮ ਦੀਆਂ ਕਵਿਤਾਵਾਂ ਅਤੇ ਗੀਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਮਾਗਮ ਦੌਰਾਨ ਬੋਰਡ ਦੇ 30 ਮੁਲਾਜ਼ਮਾਂ ਨੂੰ ਅੌਕੜਾਂ ਦੇ ਬਾਵਜੂਦ ਤਨਦੇਹੀ ਨਾਲ ਕੰਮ ਕਰਨ ਵਜੋਂ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਲਾਜ਼ਮਾਂ ਦੀ ਚੋਣ ਸਕੂਲ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਦੀ ਪ੍ਰਧਾਨਗੀ ਹੇਠਲੀ ਕਮੇਟੀ ਨੇ ਕੀਤੀ ਹੈ।
ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਸਮਾਗਮ ਲਈ ਵਿਦਿਆਰਥੀਆਂ ਵੱਲੋਂ ਕੀਤੀ ਜਾਣ ਵਾਲੀ ਪੇਸ਼ਕਾਰੀ ਦੀ ਰਿਹਰਸਲ ਅਤੇ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਸੁਤੰਤਰਤਾ ਦਿਵਸ ਦੇ ਸਮਾਗਮ ਸਬੰਧੀ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਇਸ ਮੌਕੇ ਤੇ ਮੁਲਾਜ਼ਮਾਂ ਦੇ ਸਨਮਾਨ ਨਾਲ ਹੋਰ ਮੁਲਾਜ਼ਮਾਂ ਨੂੰ ਵੀ ਚੰਗੀ ਦਫ਼ਤਰੀ ਕਾਰਗੁਜ਼ਾਰੀ ਦਿਖਾਉਣ ਦਾ ਉਤਸ਼ਾਹ ਮਿਲੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…