Share on Facebook Share on Twitter Share on Google+ Share on Pinterest Share on Linkedin ਚੇਅਰਮੈਨ ਮੱਛਲੀ ਕਲਾਂ ਨੇ ਭਾਗੋਮਾਜਰਾ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦਾ ਲਿਆ ਜਾਇਜ਼ਾ ਕਣਕ ਦੀ ਤੁਲਾਈ ਸਮੇਂ ਕੰਡਿਆਂ-ਵੱਟਿਆਂ ਦੀ ਕੀਤੀ ਜਾਂਚ, ਕਿਸਾਨਾਂ ਤੇ ਪੱਲੇਦਾਰਾਂ ਨੂੰ ਸਾਵਧਾਨੀ ਵਰਤਣ ਲਈ ਪ੍ਰੇਰਿਆ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6ਵੇਂ ਦਿਨ 30121 ਮੀਟਰਿਕ ਟਨ ਕਣਕ ਦੀ ਹੋਈ ਖਰੀਦ ਜਯੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਅੱਜ ਪਿੰਡ ਭਾਗੋਮਾਜਰਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤੁਲਾਈ ਸਮੇਂ ਕੰਡਿਆਂ-ਵੱਟਿਆਂ ਦੀ ਬਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਤਹਿਸੀਲਦਾਰ ਤੇ ਨੋਡਲ ਅਫ਼ਸਰ ਰਵਿੰਦਰ ਬਾਂਸਲ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਧਿਆਨ ਸਿੰਘ ਦੁਰਾਲੀ ਵੀ ਸਨ। ਇਸ ਮੌਕੇ ਚੇਅਰਮੈਨ ਨੇ ਮੰਡੀ ਵਿੱਚ ਕਣਕ ਵੇਚਣ ਆਏ ਕਿਸਾਨਾਂ ਨਾਲ ਗੱਲ ਕਰਕੇ ਸਮੱਸਿਆਵਾਂ ਪੁੱਛੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ, ਕਿਸਾਨਾਂ ਅਤੇ ਪੱਲੇਦਾਰਾਂ ਅਤੇ ਹੋਰਨਾਂ ਲੋਕਾਂ ਨੂੰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਪਾਉਣ, ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ ਅਤੇ ਵਾਰ ਵਾਰ ਹੱਥ ਧੋਣ ਲਈ ਪ੍ਰੇਰਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਮਾਰੀਕਟ ਕਮੇਟੀ ਖਰੜ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਅਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਿਸਾਨਾਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਸਾਰੀਆਂ ਮੰਡੀਆਂ ਨੂੰ ਸੈਨੇਟਾਈਜ਼ ਕਰਨ ਦੇ ਨਾਲ ਨਾਲ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮੰਡੀ ਸੁਪਰਵਾਈਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜ੍ਹਤੀ ਮੋਹਨ ਲਾਲ, ਪਰਮਜੀਤ ਸਿੰਘ ਪਾਸੀ ਆੜ੍ਹਤੀ, ਕੁਲਵਿੰਦਰ ਸਿੰਘ ਆਕਸ਼ਨ ਰੀਕਾਰਡਰ ਵੀ ਮੌਜੂਦ ਸਨ। ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅੱਜ ਛੇਵੇਂ ਦਿਨ ਵੱਖ-ਵੱਖ ਮੰਡੀਆਂ ਵਿੱਚ 30771 ਮੀਟਰਿਕ ਟਨ ਕਣਕ ਦੀ ਆਮਦ ਹੋਈ। ਇਸ ’ਚੋਂ 30121 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 5997 ਮੀਟਰਿਕ ਟਨ, ਮਾਰਕਫੈੱਡ ਨੇ 6707 ਮੀਟਰਿਕ ਟਨ ਅਤੇ ਪਨਸਪ ਨੇ 5132 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 3756 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ। ਇਸ ਤੋਂ ਇਲਾਵਾ ਕੇਂਦਰੀ ਦੀ ਸਰਕਾਰੀ ਏਜੰਸੀ ਐਫਸੀਆਈ ਨੇ 2727 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ