ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕੀਤੀ ਬਲਬੀਰ ਸਿੱਧੂ ਨੂੰ ਜਿਤਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਹਲਕਾ ਮੁਹਾਲੀ ਦੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਜਾਰੀ ਬਿਆਨ ਰਾਹੀਂ ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਗੱਲ ਬੱਚੇ ਬੱਚੇ ਨੂੰ ਪਤਾ ਹੈ ਕਿ ਮੌਜੂਦਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਿਛਲੇ 30 ਸਾਲਾਂ ਤੋਂ ਲੋਕਾਂ ਦੇ ਦੁੱਖ ਸੁੱਖ ਦੇ ਸਾਂਝੀ ਰਹੇ ਹਨ, ਜਦਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਪਿਛਲੇ 30 ਦਿਨਾਂ ਤੋਂ ਹੀ ਸਿਰਫ਼ ਲੋਕਾਂ ਦੀਆਂ ਵੋਟਾਂ ਲੁੱਟਣ ਲਈ ਹੀ ਹਲਕੇ ਵਿੱਚ ਆਏ ਹਨ। ਚੋਣਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ’ਚੋਂ ਕਿਸੇ ਨੇ ਵੀ ਦੁਬਾਰਾ ਹਲਕੇ ਵਿੱਚ ਆ ਕੇ ਲੋਕਾਂ ਦੀ ਬਾਤ ਤੱਕ ਨਹੀਂ ਪੁੱਛਣੀ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਖਰੜ ਹਲਕੇ ਦੇ ਲੋਕਾਂ ਨੇ ਪਿਛਲੀ ਵਾਰ ਬਹੁਤ ਸਾਰੀਆਂ ਆਸਾਂ ਲੈ ਕੇ ਆਮ ਆਦਮੀ ਪਾਰਟੀ ਦਾ ਵਿਧਾਇਕ ਚੁਣਿਆ ਸੀ, ਪਰ ਇਸ ਵਿਧਾਇਕ ਨੇ ਮੁੜ ਹਲਕੇ ਵਿੱਚ ਪੈਰ ਹੀ ਨਹੀਂ ਸਨ ਪਾਏ।
ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦੇ ਘਰ ਦੇ ਦਰਵਾਜੇ ਹਮੇਸ਼ਾ ਲੋਕਾਂ ਲਈ ਖੁੱਲ੍ਹੇ ਰਹਿੰਦੇ ਹਨ ਅਤੇ ਹਲਕਾ ਵਾਸੀ ਬਿਨਾਂ ਕਿਸੇ ਰੋਕ-ਟੋਕ ਦੇ ਦਿਨ-ਰਾਤ ਆਪਣੇ ਹਰਮਨ ਪਿਆਰੇ ਆਗੂ ਨੂੰ ਮਿਲ ਸਕਦੇ ਹਨ। ਸ੍ਰੀ ਸਿੱਧੂ ਨੂੰ ਹਲਕੇ ਦੇ ਲੋਕ ਨਾਂਅ ਨਾਲ ਯਾਦ ਹਨ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਹਲਕੇ ਦੇ ਪੂਰੇ ਪਿੰਡਾਂ ਦੇ ਨਾਮ ਤੱਕ ਯਾਦ ਨਹੀਂ ਹੋਣੇ। ਕੁਲਵੰਤ ਸਿੰਘ ਹਮੇਸ਼ਾ ਆਪਣੀ ਦੌਲਤ ਦੇ ਨਸ਼ੇ ਵਿੱਚ ਲੋਕਾਂ ਨਾਲ ਮਿਲਣ ਤੋਂ ਮੁਨਕਰ ਰਿਹਾ ਹੋਣ ਕਾਰਨ ਹੀ ਪਹਿਲਾਂ ਅਕਾਲੀ ਉਮੀਦਵਾਰ ਵਜੋਂ ਐਮਪੀ ਅਤੇ ਪਿੱਛੇ ਜਿਹੇ ਮੁਹਾਲੀ ਨਗਰ ਨਿਗਮ ਦੀ ਚੋਣ ਦੌਰਾਨ ਕੌਂਸਲਰ ਦੀ ਚੋਣ ਵੀ ਬੁਰੀ ਤਰ੍ਹਾਂ ਹਾਰ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਮੁਹਾਲੀ ਦੇ ਲੋਕਾਂ ਦੇ ਪਿਆਰ ਤੇ ਦੁਆਵਾਂ ਸਦਕਾ ਬਲਬੀਰ ਸਿੱਧੂ ਲਗਾਤਾਰ ਚੌਥੀ ਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ।

Load More Related Articles

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…