Share on Facebook Share on Twitter Share on Google+ Share on Pinterest Share on Linkedin ਮਾਤਾ ਸਾਹਿਬ ਕੌਰ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਦੇ ਵਿਦਿਆਰਥੀਆਂ ਨਾਲ ਮਨਾਈ ਵਿਆਹ ਦੀ 30ਵੀਂ ਵਰੇ੍ਹਗੰਢ ਵਾਲੀਆ ਪਰਿਵਾਰ ਦਾ ਨਰਸਿੰਗ ਦੇ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ: ਜ਼ਿਲ੍ਹਾ ਪ੍ਰੈਸ ਕਲੱਬ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਉਨ੍ਹਾਂ ਦੀ ਧਰਮਪਤਨੀ ਜਸਵਿੰਦਰ ਕੌਰ ਵਾਲੀਆ, ਮੈਨੇਜਿੰਗ ਡਾਇਰੈਕਟਰ ਦੇ ਵਿਆਹ ਦੀ 30ਵੀਂ ਵਰ੍ਹੇਗੰਢ ਅੱਜ ਕਾਲਜ ਕੈਂਪਸ ਵਿਚ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਮਨਾਈ ਗਈ। ਇਸ ਮੌਕੇ ਵਾਲੀਆ ਦੰਪਤੀ ਨੇ ਸਟਾਫ ਦੀ ਹਾਜ਼ਰੀ ਵਿਚ ਕੇਕ ਕੱਟਿਆ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਤੇਗਬੀਰ ਸਿੰਘ ਵਾਲੀਆ ਐਡਮਿਨ ਡਾਇਰੈਕਟਰ, ਉਨ੍ਹਾਂ ਦੀ ਧੀ ਜਪਨੀਤ ਕੌਰ, ਫਾਇਨਾਂਸ ਡਾਇਰੈਕਟਰ, ਪ੍ਰਿੰਸੀਪਲ ਡਾ. ਰਜਿੰਦਰ ਕੌਰ ਢੱਡਾ ਸਮੇਤ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ। ਸਮੁੱਚੇ ਸਟਾਫ ਵੱਲੋਂ ਚਰਨਜੀਤ ਸਿੰਘ ਵਾਲੀਆ ਅਤੇ ਜਸਵਿੰਦਰ ਕੌਰ ਵਾਲੀਆ ਨੂੰ ਬੁੱਕੇ ਦੇ ਕੇ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਗਈ। ਇੱਥੇ ਜ਼ਿਕਰਯੋਗ ਹੈ ਕਿ ਵਾਲੀਆ ਪਰਿਵਾਰ ਵਲੋਂ ਆਪਣੇ ਪਰਿਵਾਰਕ ਸਮਾਗਮ ਅਤੇ ਸਮੁੱਚੇ ਤਿਓਹਾਰ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਹੀ ਮਨਾਏ ਜਾਂਦੇ ਹਨ। ਭਾਵੇਂ ਹੋਲੀ ਹੋਵੇ, ਦਿਵਾਲੀ, ਗੁਰਪੁਰਬ ਜਾਂ ਕੋਈ ਵੀ ਹੋਰ ਸਮਾਗਮ, ਇਨ੍ਹਾਂ ਨੂੰ ਸਮੁੱਚਾ ਕਾਲਜ ਮਿਲ ਕੇ ਇਕ ਪਰਿਵਾਰ ਵਜੋਂ ਮਨਾਉਂਦਾ ਹੈ। ਇਸ ਮੌਕੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਾਲੀਆ ਪਰਿਵਾਰ ਵੱਲੋਂ ਪਾਰਟੀ ਵੀ ਦਿਤੀ ਗਈ ਅਤੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸੇ ਦੌਰਾਨ ਜ਼ਿਲ੍ਹਾ ਪ੍ਰੈੱਸ ਕਲੱਬ ਐਸਏਐਸ ਨਗਰ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਅਤੇ ਸੰਯੁਕਤ ਸਕੱਤਰ ਕੁਲਦੀਪ ਸਿੰਘ ਅਤੇ ਹੋਰਨਾਂ ਨੇ ਵੀ ਸ੍ਰੀ ਵਾਲੀਆ ਅਤੇ ਸ੍ਰੀਮਤੀ ਵਾਲੀਆ ਨੂੰ ਵਿਆਹ ਦੀ 30ਵੀਂ ਵਰ੍ਹੇਗੰਢ ਮੌਕੇ ਮੁਬਾਰਕਵਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਸ੍ਰੀ ਸੋਢੀ ਨੇ ਕਿਹਾ ਕਿ ਵਾਲੀਆ ਪਰਿਵਾਰ ਦਾ ਨਰਸਿੰਗ ਦੇ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ