ਪੰਜਾਬ ਰਾਜ ਪਛੜੇ ਵਰਗ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਜਨਵਰੀ:
ਪੰਜਾਬ ਰਾਜ ਪਛੜੇ ਵਰਗ ਕਮਿਸ਼ਨ ਦੇ ਵਾਈਸ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਬਿੱਲਾ ਨੇ ਖਰੜ ਸਥਿਤ ਰੈਸਟ ਹਾਊਸ ਵਿਖੇ ਪੱਛੜੇ ਵਰਗ ਨਾਲ ਸਬੰਧਤ ਲੋਕਾਂ ਦੀਆਂ ਪਰਿਵਾਰਕ ਅਤੇ ਪਿੰਡ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਹੱਲ ਕੀਤਾ ਗਿਆ। ਵਾਇਸ ਚੇਅਰਮੈਨ ਨੇ ਦੱਸਿਆ ਕਿ ਪਿੰਡ ਘੜੂੰਆਂ ਦੇ ਭੁਪਿੰਦਰ ਸਿੰਘ ਨੇ ਉਨ੍ਹਾਂ ਦੇ ਧਿਆਨ ਵਿੱਚ ਆਪਣੇ ਪਿੰਡ ਨਾਲ ਸਬੰਧਤ ਸਮੱਸਿਆ ਲਿਆਂਦੀ ਜਿਸ ਦਾ ਹੱਲ ਸਰਪੰਚ ਨੂੰ ਮੌਕੇ ’ਤੇ ਬੁਲਾ ਕੇ ਕੀਤਾ ਗਿਆ।
ਇਸ ਤਰ੍ਹਾਂ ਮਨਦੀਪ ਸਿੰਘ ਨੇ ਵੀ ਸਮੱਸਿਆਵਾਂ ਦੱਸੀਆਂ ਜਿਨ੍ਹਾਂ ਦਾ ਮੌਕੇ ਤੇ ਹੱਲ ਕਰ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰ ਗੁਰਮੀਤ ਸਿੰਘ ਸਿਅਲ, ਰਾਜ਼ਨ ਸ਼ਰਮਾ, ਭੁਪਿੰਦਰ ਸਿੰਘ ਮੌਜੂਦ ਸਨ। ਚੇਅਰਮੈਨ ਡਾ. ਬਿੱਲਾ ਨੇ ਕਿਹਾ ਕਿ ਪੱਛੜੇ ਵਰਗ ਨਾਲ ਸਬੰਧਤ ਕੋਈ ਵਿਆਕਤੀ ਆਪਣੀ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਦਫ਼ਤਰ ਵਿੱਚ ਆ ਕੇ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੋਈ ਹੈ ਉਸ ਦਾ ਪੂਰਾ ਇਨਸਾਫ਼ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …