ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਭੇਟ ਕੀਤਾ ਵਾਲਮੀਕੀ ਤੀਰਥ ਸਥਾਨ ਦਾ ਸਰੂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਡਾ. ਭੀਮ ਰਾਓ ਅੰਬੇਦਕਰ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਵਾਲਮੀਕੀ ਤੀਰਥ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਸਮੇਤ ਹੋਰ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਸੂਬਾ ਸਰਕਾਰ ਦੀ ਅਨੁਸੂਚਿਤ ਜਾਤੀਆਂ ਪ੍ਰਤੀ ਗੰਭੀਰ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਦਲਿਤ ਵਰਗ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਹਨ ਜਦੋਂਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਦਲਿਤ ਵਰਗ ਨੂੰ ਸਿਰਫ਼ ਵੋਟ ਬੈਂਕ ਹੀ ਵਰਤਿਆ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਵਾਲਮੀਕੀ ਤੀਰਥ ਸਥਾਨ ਦਾ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …