Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਦਿਆਂ ਕੈਪਟਨ ਅਮਰਿੰਦਰ ਨੇ ਚੋਣ ਵਾਅਦਿਆਂ ਤੋਂ ਮੂੰਹਾ ਫੇਰਿਆਂ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ: ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਨੇੜਲੇ ਪਿੰਡ ਜਗਤਪੁਰਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਲੀਡਰਸ਼ਿਪ ਨੇ ਆਮ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ ਲੇਕਿਨ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਵਾਅਦਿਆਂ ਤੋਂ ਮੂੰਹਾ ਫੇਰ ਲਿਆ ਹੈ ਅਤੇ ਮੌਜੂਦਾ ਸਮੇਂ ਵਿੱਚ ਵਿਕਾਸ ਕਾਰਜ ਠੱਪ ਗਏ ਹਨ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮੁਹਾਲੀ ਤੋਂ ਵਾਇਆ ਚੱਪੜਚਿੜੀ, ਬਾਬਾ ਬੰਦਾ ਸਿੰਘ ਬਹਾਦਰ ਮੁੱਖ ਮਾਰਗ, ਲਾਂਡਰਾਂ ਜੰਕਸ਼ਨ ਅਤੇ ਨੇੜਲੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਵਿਕਾਸ ਕੰਮ ਕਾਂਗਰਸ ਸਰਕਾਰ ਦੇ ਆਉਣ ਨਾਲ ਠੰਢੇ ਬਸਤੇ ਵਿੱਚ ਪੈ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪੈਨਸ਼ਨ, ਸਗਨ ਸਕੀਮ, ਆਟਾ-ਦਾਲ ਦੀਆਂ ਸਕੀਮਾਂ ਵੀ ਕੈਪਟਨ ਸਰਕਾਰ ਨੇ ਲਗਭਗ ਬੰਦ ਕਰ ਦਿੱਤੀਆਂ ਹਨ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰਜਿੰਦਰ ਸਿੰਘ ਧਰਮਗੜ੍ਹ, ਜਸਬੀਰ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਬਿੱਟੂ, ਦਲਜੀਤ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਨਿਰਮਲ ਖਾਨ, ਹਰਪਾਲ ਸਿੰਘ, ਸੁਖਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਪਰਦੀਪ ਸਿੰਘ, ਰਣਜੋਤ ਸਿੰਘ, ਪ੍ਰੀਤਮ ਸਿੰਘ, ਹਰਦਿਆਲ ਸਿੰਘ, ਸੁਰਮੁੱਖ ਸਿੰਘ, ਕੰਵਲਜੀਤ ਸਿੰਘ ਅਤੇ ਵਰਿੰਦਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ