
ਬਾਬਾ ਬੰਦਾ ਸਿੰਘ ਬਹਾਦਰ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਚੱਕਾ ਜਾਮ, ਨਾਅਰੇਬਾਜ਼ੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਦੌਰਾਨ ਅੱਜ ਪਿੰਡ ਭਾਗੋਮਾਜਰਾ-ਬੈਰੋਂਪੁਰ ਵਿਖੇ ਇਲਾਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਗਿਆ। ਜਿਸ ਵਿੰਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਅੌਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜ੍ਹੀ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸੱਜਣ ਸਿੰਘ, ਪੱਤਰਕਾਰ ਹਮੀਰ ਸਿੰਘ, ਮੇਘਾ ਸਿੰਘ, ਪ੍ਰੋ. ਪਰਵਿੰਦਰ ਸਿੰਘ ਥਾਪਰ ਕਾਲਜ, ਸੁਰਮੁੱਖ ਸਿੰਘ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਸੁਦੇਸ਼ ਕੁਮਾਰ ਸਰਪੰਚ ਬੈਰੋਂਪੁਰ, ਮੰਗਤ ਸਿੰਘ ਸਰਪੰਚ ਮੌਜਪੁਰ, ਜਥੇਦਾਰ ਬਲਵੀਰ ਸਿੰਘ, ਬੈਰੋਂਪੁਰ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਬੈਰੋਂਪੁਰ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ, ਟੋਨੀ ਸੁਰਿੰਦਰ ਸਿੰਘ, ਪ੍ਰਧਾਨ ਕੁਲਦੀਪ ਸਿੰਘ, ਰਣਜੀਤ ਸਿੰਘ, ਪਰਮ ਪੂਨੀਆ, ਗੁਰਦੇਵ ਸਿੰਘ ਨੇ ਸੰਬੋਧਨ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਾਜ਼ਰ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਪ੍ਰਣ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹਿਣਗੇ। ਇਸ ਦੌਰਾਨ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਗਾਈਆਂ।