Share on Facebook Share on Twitter Share on Google+ Share on Pinterest Share on Linkedin ਉਦਯੋਗਿਕ ਖੇਤਰ ਵਿੱਚ ਸੜਕਾਂ ’ਤੇ ਪਾਰਕਿੰਗ ਕੀਤੇ ਵਾਹਨਾਂ ਦੇ ਚਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਉਦਯੋਗਿਕ ਖੇਤਰ ਫੇਜ਼8 ਬੀ ਦੀ ਪੁਲੀਸ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਟਰੈਫ਼ਿਕ ਵਿਵਸਥਾ ਸੁਚਾਰੂ ਰੂਪ ਨਾਲ ਚਲਾਉਣ ਲਈ ਸੜਕ ਕਿਨਾਰੇ ਖੜੀਆਂ ਰੇਹੜੀਆਂ ਫੜੀਆਂ ਨੂੰ ਹਟਾਇਆ ਗਿਆ ਅਤੇ ਅਨੇਕਾਂ ਵਾਹਨਾਂ ਦੇ ਚਲਾਨ ਕੀਤੇ ਗਏ। ਚੌਂਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਟਰੈਫ਼ਿਕ ਜਾਮ ਦੀਆਂ ਕਾਫੀ ਸ਼ਿਕਾਇਤਾਂ ਆ ਰਹੀਆਂ ਸਨ। ਸੜਕ ਤੇ ਖੜਦੀਆਂ ਰੇਹੜੀਆਂ ਫੜੀਆਂ ਕਾਰਨ ਵੀ ਆਵਾਜਾਈ ਵਿਚ ਸਮੱਸਿਆ ਆ ਰਹੀ ਸੀ। ਇਸ ਤੋਂ ਇਲਾਵਾ ਵਾਹਨ ਚਾਲਕਾਂ ਵੱਲੋਂ ਆਪਣੇ ਵਾਹਨ ਸੜਕ ਤੇ ਖੜਾ ਕੇ ਚਲੇ ਜਾਣ ਕਾਰਨ ਵੀ ਟ੍ਰੈਫਿਕ ਵਿਵਸਥਾ ਵਿੱਚ ਰੁਕਾਵਟ ਪੈਂਦੀ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਡਾ. ਸੰਦੀਪ ਗਰਗ ਅਤੇ ਡੀਐਸਪੀ ਸਿਟੀ 1 ਐਚਐਸ ਮਾਨ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਸੜਕ ਕਿਨਾਰੇ ਅਤੇ ਫੁੱਟਪਾਥਾਂ ’ਤੇ ਖੜੇ ਵਾਹਨਾਂ ਨੂੰ ਕਲੰਪ ਲਗਾਏ ਗਏ ਅਤੇ ਇਹਨਾਂ ਵਾਹਨਾਂ ਦੇ ਚਲਾਨ ਕੀਤੇ ਗਏ। ਉਹਨਾਂ ਦੱਸਿਆ ਕਿ ਇਸ ਮੌਕੇ ਸੜਕ ਕਿਨਾਰੇ ਖੜਦੀਆਂ ਰੇਹੜੀਆਂ ਨੂੰ ਵੀ ਹਟਾਇਆ ਗਿਆ ਹੈ ਤਾਂ ਜੋ ਟਰੈਫ਼ਿਕ ਵਿਵਸਥਾ ਸੁਚਾਰੂ ਢੰਗ ਨਾਲ ਚਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ