Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਲਈ ਵੱਡੀ ਚੁਨੌਤੀ: ਕੁਲਤਾਰ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਵਿੱਚ ਕੀਤੀ ਸ਼ਿਰਕਤ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਭੇਟ ਕੀਤੇ ਅਕੀਦਤ ਦੇ ਫੁਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ: ਪੰਜਾਬ ਵਿੱਚ ਆਪ ਸਰਕਾਰ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਭ ਤੋਂ ਵੱਡੀ ਚੁਨੌਤੀ ਹੈ। ਜਿਸ ਨੂੰ ਕਬੂਲ ਕਰਦਿਆਂ ਸਰਕਾਰ ਨੇ ਇਸ ਖ਼ਿੱਤੇ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਗਾ ਦਿੱਤੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਇੱਥੇ ਰਾਮਗੜ੍ਹੀਆ ਸਭਾ ਮੁਹਾਲੀ ਅਤੇ ਰਾਮਗੜ੍ਹੀਆ ਸਭਾ ਚੰਡੀਗੜ੍ਹ ਵੱਲੋਂ ਸਾਂਝੇ ਤੌਰ ’ਤੇ ਮਨਾਏ ਗਏ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਹਾੜੇ ਸਬੰਧੀ ਆਯੋਜਿਤ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ। ਸ੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਸਨਅਤ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨਾ ਵੀ ਪੰਜਾਬ ਸਰਕਾਰ ਲਈ ਦੂਜੀ ਵੱਡੀ ਚੁਨੌਤੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਇੰਡਸਟਰੀ ਪਹਿਲਾਂ ਤੋਂ ਲੱਗੀ ਹੋਈ ਹੈ, ਉਸ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਸਰਕਾਰ ਪੂਰੀ ਚਾਰਾਜੋਈ ਕਰੇਗੀ ਅਤੇ ਸਨਅਤਕਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਜਿਹੜੀ ਇੰਡਸਟਰੀ ਮੁਹਾਲੀ ਸਮੇਤ ਪੰਜਾਬ ’ਚੋਂ ਬਾਹਰ ਦੂਜੇ ਸੂਬਿਆਂ ਚਲੀ ਗਈ ਹੈ, ਉਨ੍ਹਾਂ ਨੂੰ ਵਾਪਸ ਲਿਆਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਾਰੇ ਵਰਗਾਂ ਨੂੰ ਮਿਲ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬੱਬਰਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਜਦੋਂਕਿ ਅਖੀਰ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ, ਅਮਨਸ਼ੇਰ ਸਿੰਘ ਕਲਸੀ ਵਿਧਾਇਕ ਬਟਾਲਾ ਅਤੇ ਤਰੁਣਪ੍ਰੀਤ ਸਿੰਘ ਸੌਂਧ ਵਿਧਾਇਕ ਖੰਨਾ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚਐਸ ਹੰਸਪਾਲ, ਬਾਬਾ ਗੁਰਦੇਵ ਸਿੰਘ ਅੰਮ੍ਰਿਤਸਰ, ਹਰਪ੍ਰੀਤ ਸਿੰਘ, ਜਸਪਾਲ ਸਿੰਘ ਖੀਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਪਰਦੀਪ ਸਿੰਘ ਭਾਰਜ, ਜਸਵੰਤ ਸਿੰਘ ਭੁੱਲਰ, ਮਨਦੀਪ ਸਿੰਘ ਮਾਨ, ਕੌਂਸਲਰ ਜਸਵੀਰ ਸਿੰਘ ਮਾਣਕੂ, ਰਾਮਗੜ੍ਹੀਆ ਸਭਾ ਚੰਡੀਗੜ੍ਹ ਅਤੇ ਮੁਹਾਲੀ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਖੁਰਲ ਤੇ ਬਲਬੀਰ ਸਿੰਘ ਰੂਪਰਾਹ, ਕਿਰਪਾਲ ਸਿੰਘ ਕਲਸੀ, ਸਵਰਨ ਸਿੰਘ ਚੰਨੀ, ਨਿਰਮਲ ਸਿੰਘ ਸੱਭਰਵਾਲ, ਜੋਗਿੰਦਰ ਸਿੰਘ ਆਰਕੀਟੈਕਟ, ਬਲਵਿੰਦਰ ਸਿੰਘ ਟੌਹੜਾ ਜਨਰਲ ਸਕੱਤਰ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ, ਬਾਲਾ ਸਿੰਘ ਰਾਘੋ, ਹਰਚਰਨ ਸਿੰਘ ਗਿੱਲ, ਬਲਵਿੰਦਰ ਸਿੰਘ ਹੂੰਝਣ, ਬਿਕਰਮਜੀਤ ਸਿੰਘ ਹੂੰਝਣ, ਹਰਬਿੰਦਰ ਸਿੰਘ ਰਨੌਤਾ, ਭੁਪਿੰਦਰ ਸਿੰਘ ਮੁੱਧੜ, ਨਰਾਇਣ ਸਿੰਘ ਭੁੱਲਰ, ਲਖਵੀਰ ਸਿੰਘ, ਅਜੀਤ ਸਿੰਘ ਅਤੇ ਹੋਰ ਸੱਜਣਾਂ ਨੇ ਹਾਜ਼ਰੀਆਂ ਭਰੀਆਂ। (ਬਾਕਸ ਆਈਟਮ) ਪੰਜਾਬ ਵਿਧਾਨ ਸਭਾ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਭਾਈ ਭਤੀਜਾਵਾਦ ਕਰਕੇ ਨੌਕਰੀ ’ਤੇ ਰੱਖੇ ਗਏ ਮੁਲਜ਼ਮਾਂ ਦੇ ਭਖਦੇ ਮੁੱਦੇ ਬਾਰੇ ਪੁੱਛੇ ਜਾਣ ’ਤੇ ਸਪੀਕਰ ਨੇ ਕਿਹਾ ਕਿ ਸਰਕਾਰ ਪੂਰੇ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਛੇਤੀ ਇਸ ਦੇ ਸਿੱਟੇ ਸਾਹਮਣੇ ਆਉਣਗੇ। ਪਟਿਆਲਾ ਦੀ ਫਿਰਕੂ ਹਿੰਸਾ ਬਾਰੇ ਉਨ੍ਹਾਂ ਕਿਹਾ ਕਿ ਇਹ ਘਟਨਾ ਸਾਡੇ ਸਮਾਜ ’ਤੇ ਬਹੁਤ ਵੱਡਾ ਧੱਬਾ ਹੈ ਕਿਉਂਕਿ ਪੰਜਾਬ ਵਿੱਚ ਕਦੇ ਵੀ ਫਿਰਕੂ ਹਿੰਸਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਾਜ਼ਿਸ਼ ਦੇ ਪਿੱਛੇ ਕੰਮ ਰਹੀਆਂ ਏਜੰਸੀਆਂ ਨੂੰ ਬੇਨਿਕਾਬ ਕਰਕੇ ਪੰਜਾਬ ਦੇ ਦੀ ਸ਼ਾਤੀ ਨੂੰ ਲਾਬੂ ਲਾਉਣ ਵਾਲੀਆਂ ਤਾਕਤਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ