ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਨੇੜਲੇ ਪਿੰਡਾਂ ਦੀ ਬਿਹਤਰੀ ਲਈ ਸਮਾਜ ਸੇਵੀ ਕਾਰਜ ਦੀ ਅਰੰਭਤਾ

ਵਰਸਿਟੀ ਦੀ ਇਸ ਮੁਹਿੰਮ ਦਾ ਕੋਈ ਸੇਵਾ ਮੁਕਤ ਅਧਿਕਾਰੀ ਹੋਵੇਗਾ ਇੰਚਾਰਜ

ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਮਈ:
ਸਮਾਜ ਸੇਵਾ ਦੇ ਮਨੋਰਥ ਨੂੰ ਲੈ ਕੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਨਾਲ ਲੱਗਦੇ ਪਿੰਡਾਂ ਵਿੱਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਸਮਾਜਿਕ ਜਾਗਰੂਕਤਾ ਪੈਦਾ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਕਾਬਿਲ ਬਨਾਉਣ ਲਈ ਇਕ ਨਿਵੇਕਲੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਤਹਿਤ ਯੂੁਨਵਰਸਿਟੀ ਦਾ ਸਟਾਫ਼ ਅਤੇ ਵਿਦਿਆਰਥੀ ਨੇੜਲੇ ਪਿੰਡਾਂ ’ਚ ਸਮਾਜ ਸੇਵੀ ਕਾਰਜਾਂ ਦੀ ਅਰੰਭਤਾ ਕਰਨਗੇ।
ਇਸ ਨਿਵੇਕਲੀ ਪਹਿਲਕਦਮੀ ਬਾਰੇ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਚਲਾਉਣ ਲਈ ਇਲਾਕੇ ਦੀ ਕਿਸੇ ਸਮਾਜਸੇਵੀ ਸੰਸਥਾ ਜਾਂ ਸੇਵਾਮੁਕਤ ਸਰਕਾਰੀ ਅਧਿਕਾਰੀ ਨੂੰ ਸਮਾਜਿਕ ਕਾਰਜਾਂ ਦਾ ਇੰਚਾਰਜ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ’ਵਰਸਿਟੀ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਜਿਕ ਕਾਰਜਾਂ ਵਿੱਚ ਸੱਭ ਤੋਂ ਪਹਿਲਾਂ ਕੁੱਝ ਪਿੰਡਾਂ ਦਾ ਸਰਵੇ ਕਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਦਾ ਅਧਿਐਨ ਕੀਤਾ ਗਿਆ ਹੈ ਜਿਸ ਨੂੰ ਆਧਾਰ ਬਣਾ ਕੇ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਉਲੀਕੀ ਗਈ ਰੂਪ ਰੇਖਾ ਦੇ ਤਹਿਤ ਇਨ੍ਹਾਂ ਪਿੰਡਾਂ ਵਿੱਚ ਸਮਾਜਿਕ ਚੇਤਨਾ ਪੈਦਾ ਕਰਨ ਲਈ ਕੈਂਪ ਲਾਏ ਜਾਣਗੇ।
ਇਸੇ ਤਹਿਤ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੈਡੀਕਲ ਕੈਂਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਪਿੰਡਾਂ ਦੇ ਸਰਕਾਰੀ ਸਕੂਲਾਂ ’ਚ ਪੜ੍ਹਾਈ ਕਰਦੇ ਵਿਦਿਆਰਥੀਆਂ ਨੂੰ ਜਿਥੇ ਕਿੱਤਾ ਮੁਖੀ ਸਿੱਖਿਆ ਮੁਹੱਈਆ ਕਰਵਾਉਣÎ ਲਈ ਲੋੜ ਮੁਤਾਬਕ ਅਧਿਆਪਨ ਸੇਵਾਵਾਂ ਦਿੱਤੀਆਂ ਜਾਣਗੀਆਂ ਉਥੇ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਵਿਸ਼ੇਸ਼ ਸਿਖਲਾਈ ਦੇ ਕੇ ਨੌਕਰੀਆਂ ਪ੍ਰਦਾਨ ਕਰਨ ਦੇ ਉਪਰਾਲੇ ਵੀ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਘੜੂੰਆਂ ਪਿੰਡ ਦੀ ਤਰਜ਼ ’ਤੇ ਖਿਡਾਰੀਆਂ ਦੀ ਸਹੂਲਤ ਲਈ ਜਿਥੇ ਇਲਾਕੇ ਦੀਆਂ ਖੇਡ ਕਲੱਬਾਂ ਨੂੰ ਸਾਜੋ-ਸਮਾਨ ਦਿੱਤਾ ਜਾਵੇਗਾ ਉਥੇ ਪੜ੍ਹਾਈ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜ਼ੀਫ਼ਾ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।
ਸ੍ਰੀ ਸੰਧੂ ਨੇ ਖੇਤੀਬਾੜੀ ਸੇਵਾਵਾਂ ਅਤੇ ਵਾਤਵਰਣ ਸੰਭਾਲ ਦੀ ਗੱਲ ਕਰਦਿਆਂ ਅੱਗੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗ ਜਿਹੜੇ ਕਿਸਾਨੀ, ਖੇਤੀ ਤੇ ਵਾਤਾਵਰਣ ਨਾਲ ਸਬੰਧਤ ਸਿੱਖਿਆ ਪ੍ਰਦਾਨ ਕਰਦੇ ਹਨ ਉਨ੍ਹਾਂ ਵਿਭਾਗਾਂ ਦੇ ਮਾਹਿਰ ਪਿੰਡਾਂ ਅੰਦਰ ਜਾ ਕੇ ਕਿਸਾਨੀ ਨੂੰ ਖੇਤੀ ਸੰਕਟ ਤੋਂ ਉਭਾਰਨ ਲਈ ਵਿਸ਼ੇਸ਼ ਉਪਰਾਲੇ ਕਰਨਗੇ ਅਤੇ ਕਿਸਾਨਾਂ ਨੂੰ ਖੇਤੀ ਵਿਭਿੰਨਤਾਂ ਲਈ ਪ੍ਰੇਰਿਤ ਕਰਕੇ ਸਹਾਇਤ ਧੰਦਿਆਂ ਸ਼ੁਰੂ ਕਰਨ ਲਈ ਵਿਸ਼ੇਸ਼ ਸਿਖਲਾਈ ਵੀ ਿਦਿੱਤੀ ਜਾਵੇਗੀ। ਸ੍ਰੀ ਸੰਧੂ ਨੇ ਦੱਸਿਆ ਕਿ ਇਹ ਸਮਾਜਿਕ ਕਾਰਜ ਬਿਲਕੁੱਲ ਨਿਸ਼ਕਾਮ ਅਤੇ ਨਿਸ਼ੱੁਲਕ ਹੋਣਗੇ। ਉਨ੍ਹਾਂ ਕਿਹਾ ਕਿ ਇਹ ਕਾਰਜ ਉਨ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਦੀ ਸਥਾਪਤੀ ਲਈ ਇਲਾਕੇ ਦੇ ਲੋਕਾਂ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਦਾ ਤੁਸ਼ ਮਾਤਰ ਰਿਣ ਚੁਕਾਉਣ ਲਈ ਸ਼ੁਰੂ ਕੀਤੇ ਜਾ ਰਹੇੇ ਹਨ ਜਿਨ੍ਹਾਂ ਦੀ ਸਫ਼ਲਤਾ ਲਈ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ ਅਤੇ ਯੂਥ ਕਲੱਬਾਂ ਦੇ ਵਿਸ਼ੇਸ਼ ਸਹਿਯੋਗ ਦੀ ਜ਼ਰੁੂਰਤ ਹੈ। ਉਨ੍ਹਾਂ ਦੱਸਿਆ ਕਿ ’ਵਰਸਿਟੀ ਦਾ ਸਟਾਫ਼ ਅਤੇ ਵਿਦਿਆਰਥੀ ਜਿਥੇ ਇਲਾਕੇ ਦੇ ਪਿੰਡਾਂ ਨੂੰ ਉਕਤ ਸੇਵਾਵਾਂ ਦੇਣ ਲਈ ਹਮੇਸ਼ਾ ਤਤਪਰ ਰਹਿਣਗੇ ਉਥੇ ਪਿੰਡਾਂ ਦੇ ਲੋਕਾਂ ਤੱਕ ਨਾ ਪਹੁੰਚਣ ਵਾਲੀਆਂ ਸਰਕਾਰੀ ਸਹੂਲਤਾਂ ਅਤੇ ਸੁਵਿਧਾਵਾਂ ਨੂੰ ਲੋੜਮੰਦਾਂ ਤੱਕ ਪੁੱਜਦਾ ਕਰਵਾਉਣ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣਗੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…