Share on Facebook Share on Twitter Share on Google+ Share on Pinterest Share on Linkedin ਦਰਖਤਾਂ ਦੀ ਛੰਗਾਈ ਲਈ ਚੰਡੀਗੜ੍ਹ ਤੇ ਦਿੱਲੀ ਦੀ ਤਰਜ਼ ’ਤੇ 2 ਟਰੀ ਪਰੂਨਿੰਗ ਮਸ਼ੀਨਾਂ ਖਰੀਦੀਆਂ ਜਾਣਗੀਆਂ: ਸਿੱਧੂ ਪਸ਼ੂ ਪਾਲਣ ਮੰਤਰੀ ਬਲਬੀਰ ਸਿੱਧੂ ਨੇ ਮਸ਼ੀਨਾਂ ਖਰੀਦਣ ਲਈ ਮੁਹਾਲੀ ਨਿਗਮ ਨੂੰ ਸੌਂਪਿਆ 36 ਲੱਖ ਦਾ ਚੈੱਕ 1 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਖਰੀਦੀ ਜਾਣ ਵਾਲੀ ਟਰੀ ਪਰੂਨਿੰਗ ਮਸ਼ੀਨ ਬਾਰੇ ਜਾਂਚ ਕਰਵਾਉਣ ਦੀ ਗੱਲ ਆਖੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿੱਚ ਦਰਖਤਾਂ ਦੀ ਛੰਗਾਈ ਲਈ ਚੰਡੀਗੜ੍ਹ ਅਤੇ ਦਿੱਲੀ ਦੀ ਤਰਜ਼ ’ਤੇ 2 ਆਧੁਨਿਕ ਟਰੀ ਪਰੂਨਿੰਗ ਮਸ਼ੀਨਾਂ ਖਰੀਦੀਆਂ ਜਾਣਗੀਆਂ। ਸਰਕਾਰ ਦੇ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਦੀ ਚਿਰਕੌਣੀ ਮੰਗ ਪੂਰੀ ਹੋਵੇਗੀ। ਇਹ ਜਾਣਕਾਰੀ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਘਰਾਂ ਦੇ ਮੂਹਰੇ ਕਾਫੀ ਪੁਰਾਣੇ ਅਤੇ ਕਾਫੀ ਲੰਮੇ ਦਰਖ਼ਤ ਖੜੇ ਹਨ ਅਤੇ ਤੇਜ਼ ਹਵਾ ਅਤੇ ਹਨੇਰੀ ਚੱਲਣ ਕਾਰਨ ਲੋਕਾਂ ਦੇ ਸਾਹ ਸੂਤੇ ਜਾਂਦੇ ਹਨ। ਇਸ ਮੌਕੇ ਮੰਤਰੀ ਨੇ ਮੁਹਾਲੀ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਨੂੰ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ 36 ਲੱਖ ਰੁਪਏ ਦਾ ਚੈੱਕ ਸੌਂਪਿਆ। ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਇਹ ਮਸ਼ੀਨਾਂ ਰਾਸਟਰਪਤੀ ਭਵਨ ਅਤੇ ਗਵਰਨਰ ਹਾਊਸ ਵਿੱਚ ਵੀ ਵਰਤੀਆਂ ਜਾ ਰਹੀਆਂ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਇੱਕ ਟਰੀ ਪਰੂਨਿੰਗ ਮਸ਼ੀਨ ’ਤੇ 16 ਲੱਖ 50 ਹਜ਼ਾਰ ਰੁਪਏ ਖਰਚ ਆਵੇਗਾ ਅਤੇ 3 ਲੱਖ ਰੁਪਏ ਦੋਵਾਂ ਮਸ਼ੀਨਾਂ ਦੀ ਸਾਂਭ-ਸੰਭਾਲ ਲਈ ਐਡਵਾਂਸ ਦਿੱਤੇ ਗਏ ਹਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ 15 ਦਿਨਾਂ ਦੇ ਅੰਦਰ-ਅੰਦਰ ਦੋਵੇਂ ਮਸ਼ੀਨਾਂ ਦੀ ਖਰੀਦ ਕਰਕੇ ਸ਼ਹਿਰ ਵਿੱਚ ਕਾਫੀ ਪੁਰਾਣੇ ਅਤੇ ਉੱਚੇ ਲੰਮੇ ਦਰਖਤਾਂ ਦੀ ਛੰਗਾਈ ਦਾ ਕੰਮ ਸ਼ੁਰੂ ਕੀਤਾ ਜਾਵੇ ਅਤੇ ਇਸ ਕੰਮ ਨੂੰ ਯੋਜਨਾਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਦੱਸਿਆ ਕਿ ਇਹ ਆਧੁਨਿਕ ਮਸ਼ੀਨਾਂ 32 ਫੁੱਟ ਉੱਚਾਈ ਤੱਕ ਦਰਖਤਾਂ ਦੀ ਪਰੂਨਿੰਗ ਕਰਨ ਦੇ ਸਮਰੱਥ ਹਨ। ਪੱਤਰਕਾਰਾਂ ਵੱਲੋਂ ਮੁਹਾਲੀ ਨਿਗਮ ਵੱਲੋਂ 1 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਖਰੀਦੀ ਜਾਣ ਵਾਲੀ ਚਰਚਿਤ ਵਿਦੇਸ਼ੀ ਟਰੀ ਪਰੂਨਿੰਗ ਮਸ਼ੀਨ ਬਾਰੇ ਸਬੰਧੀ ਪੁੱਛੇ ਜਾਣ ’ਤੇ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਘੁਟਾਲਾ ਕਰਨ ਵਾਲੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਜਾਂ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ੍ਰੀ ਸਿੱਧੂ ਨੇ ਦੱਸਿਆ ਕਿ ਹੁਣ ਇੱਕ ਦੀ ਬਜਾਏ 2 ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ ਅਤੇ ਇਸ ਨਾਲ ਡੇਢ ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਸਾਡਾ ਸਾਰਿਆਂ ਦਾ ਮੁੱਢਲਾ ਫਰਜ ਬਣਦਾ ਹੈ ਕਿ ਬਿਨਾਂ ਵਿਤਕਰੇ ਤੋਂ ਵਿਕਾਸ ਕੀਤਾ ਜਾਵੇ ਤੇ ਸਾਰਿਆਂ ਨੂੰ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਮੰਤਰੀ ਨੇ ਮੁਹਾਲੀ ਨਿਗਮ ਦੇ ਅਧਿਕਾਰੀਆਂ ਨੂੰ ਆਖਿਆ ਕਿ ਬਿਨਾਂ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਵਿਕਾਸ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਨੇ ਸ੍ਰੀ ਸਿੱਧੂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਰਾਸ਼ੀ ਦੀਆਂ ਪਰੂਨਿੰਗ ਮਸ਼ੀਨਾਂ ਖਰੀਦਣ ਦਾ ਕੰਮ ਜਲਦੀ ਕਰਕੇ ਸ਼ਹਿਰ ਵਿੱਚ ਦਰਖ਼ਤਾਂ ਦੀ ਛੰਗਾਈ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਹਾਇਕ ਕਮਿਸ਼ਨਰ ਸਰਬਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਰਾਜ ਰਾਣੀ, ਸੁਮਨ ਗਰਗ, ਤਰਨਜੀਤ ਕੌਰ ਗਿੱਲ, ਬੀਬੀ ਮੈਣੀ, ਜਸਵੀਰ ਸਿੰਘ ਮਣਕੂ, ਸੁਰਿੰਦਰ ਰਾਜਪੂਤ, ਯੂਥ ਆਗੂ ਨਰਪਿੰਦਰ ਸਿੰਘ ਰੰਗੀ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਇੰਦਰਜੀਤ ਖੋਖਰ, ਜਸਵਿੰਦਰ ਸ਼ਰਮਾ, ਜਸਪ੍ਰੀਤ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ