Share on Facebook Share on Twitter Share on Google+ Share on Pinterest Share on Linkedin ਚੰਡੀਗੜ੍ਹ ਦੀ ਟੀਮ ਨੇ ਜਿੱਤਿਆ ਬਰੌਲੀ ਦਾ ਫੁੱਟਬਾਲ ਟੂਰਨਾਮੈਂਟ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜੂਨ: ਇੱਥੋਂ ਦੇ ਨੇੜਲੇ ਪਿੰਡ ਬਰੌਲੀ ਦੇ ਦਸਮੇਸ਼ ਸਪੋਰਟਸ ਕਲੱਬ ਵੱਲੋਂ ਸੈਵਨ ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਤਿੰਨ ਰੋਜ਼ਾ ਟੂਰਨਾਮੈਂਟ ਦਾ ਸਾਹਿਬ ਸਿੰਘ ਬਡਾਲੀ ਤੇ ਬਲਾਕ ਸੰਮਤੀ ਮੈਂਬਰ ਜੈਲਦਾਰ ਕਮਲਜੀਤ ਸਿੰਘ ਸਿੰਘਪੁਰਾ ਉਦਘਾਟਨ ਕੀਤਾ। ਕਲੱਬ ਪ੍ਰਧਾਨ ਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਇਸ ਫੁੱਟਬਾਲ ਟੂਰਨਾਮੈਂਟ ਦੌਰਾਨ ਕੁਝ ਦਿਲਚਸਪ ਮੁਕਾਬਲੇ ਹੋਏ ਜਿਨ੍ਹਾਂ ਵਿਚ ਖਾਨਪੁਰ ਪਿੰਡ ਦੀ ਟੀਮ ਨੇ ਮੋਰਿੰਡਾ ਏ ਨੂੰ 2-0 ਨਾਲ, ਮੋਰਨੀ ਕਲੱਬ ਕੁਰਾਲੀ ਨੇ ਮੋਰਿੰਡਾ ਬੀ ਨੂੰ 3-0 ਨਾਲ ਅਤੇ ਚੰਡੀਗੜ੍ਹ ਦੀ ਟੀਮ ਨੇ ਰੂਪਨਗਰ ਨੂੰ 2-0 ਨਾਲ ਮਾਤ ਦਿੱਤੀ ਅਤੇ ਫਾਈਨਲ ਮੈਚ ਵਿਚ ਚੰਡੀਗੜ੍ਹ ਦੀ ਟੀਮ ਨੇ ਸ਼ਹੀਦਗੜ੍ਹ ਨੂੰ ਹਰਾਕੇ ਟੂਰਨਾਮੈਂਟ ਜਿੱਤ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਰਿੰਦਰ ਸਿੰਘ ਧਨੋਆ ਘੜੂੰਆਂ ਨੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਹਾਜ਼ਰੀ ਭਰਦਿਆਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ 15 ਹਜ਼ਾਰ ਅਤੇ ਉਪ ਜੇਤੂ ਟੀਮ ਨੂੰ 11 ਹਜ਼ਾਰ ਰੁਪਏ ਦੇ ਇਨਾਮ ਦੇ ਨਗਦ ਇਨਾਮ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜੀਤੀ ਪਡਿਆਲਾ, ਸਤਨਾਮ ਸਿੰਘ ਸਰਪੰਚ ਲਖਨੌਰ, ਪ੍ਰਿੰਸ ਕੁਰਾਲੀ, ਗੁਰਦੀਪ ਸਿੰਘ ਧਨੋਆ, ਜੁਗਰਾਜ ਸਿੰਘ ਮਾਨਖੇੜੀ, ਸਰਪੰਚ ਸੁਖਦੇਵ ਸਿੰਘ, ਅਵਤਾਰ ਸਿੰਘ, ਪ੍ਰਦੁਮਣ ਸਿੰਘ,ਕੁਲਵਿੰਦਰ ਸਿੰਘ, ਵੀਰ ਧਨੋਆ, ਧਰਮਿੰਦਰ ਸਿੰਘ, ਮਨਦੀਪ ਸਿੰਘ, ਸੁਮਨਦੀਪ ਸਿੰਘ, ਬਿੱਟੂ ਮਾਮੂਪੁਰ, ਪਿੰਕਾ ਜਕੜਮਾਜਰਾ, ਸੁਰਿੰਦਰਪਾਲ ਸਿੰਘ ਮਾਮੂਪੁਰ, ਰਣਜੀਤ ਸਿੰਘ ਅਤੇ ਗੁਰਮੀਤ ਸਿੰਘ ਆਦਿ ਪਤਵੰਤੇ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ