
ਚੰਦਰ ਸ਼ੇਖਰ ਸ਼ਰਮਾ ਭਾਜਪਾ ਦੇ ਮੀਡੀਆ ਇੰਚਾਰਜ ਨਿਯੁਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਪਾਰਟੀ ਗਤੀਵਿਧੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਦੀ ਮਜਬੂਤੀ ਲਈ ਚੰਦਰ ਸ਼ੇਖਰ ਸ਼ਰਮਾ ਨੂੰ ਜ਼ਿਲ੍ਹਾ ਮੁਹਾਲੀ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੀਡੀਆ ਇੰਚਾਰਜ ਚੰਦਰ ਸ਼ੇਖਰ ਨੇ ਕਿਹਾ ਕਿ ਜੋ ਨਵੀਂ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸਾਬਕਾ ਕੌਂਸਲਰ ਅਸ਼ੋਕ ਝਾਅ ਅਤੇ ਸ੍ਰੀ ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਨ ਵਿਸ਼ਾਲ ਸ਼ਰਮਾ ਵੀ ਮੌਜੂਦ ਸਨ।