
ਚੰਦੂਮਾਜਰਾ ਤੇ ਬਰਾੜ ਵੱਲੋਂ ਮੁਹਾਲੀ ਦੇ ਦਰਜਨ ਭਰ ਵਾਰਡਾਂ ਦਾ ਤੂਫ਼ਾਨੀ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਸ਼ਹਿਰ ਦੀ ਆਬੋ ਹਵਾ ਬਦਲੀ: ਚੰਦੂਮਾਜਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਮੁਹਾਲੀ ਦੇ ਵਿਚ ਲੋਕ ਅਕਾਲੀ ਦਲ ਦਾ ਸਾਥ ਦੇਣ ਦਾ ਮਨ ਪੂਰੀ ਤਰ੍ਹਾਂ ਬਣਾਈ ਬੈਠੇ ਹਨ ਅਤੇ ਇਸ ਗੱਲ ਦਾ ਸਪਸ਼ਟ ਪ੍ਰਮਾਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਜਦੋਂ ਵਿਸ਼ਾਲ ਇਕੱਤਰਤਾਵਾਂ ਦੇ ਰੂਪ ਵਿੱਚ ਤਬਦੀਲ ਹੋ ਜਾਂਦੀਆਂ ਹਨ ਤੋਂ ਭਲੀ ਭਾਂਤ ਪ੍ਰਗਟ ਹੋ ਜਾਂਦਾ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ-ਜ਼ਿਲ੍ਹਾ ਸਹਾਇਕ ਅਬਜ਼ਰਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਬਲਬੀਰ ਸਿੰਘ ਸਿੱਧੂ ਉਹ ਪੂਰੀ ਤਰ੍ਹਾਂ ਨਾਕਾਮਯਾਬ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੇ ਹੁਣ ਤੱਕ ਕਈ ਤਰ੍ਹਾਂ ਦੇ ਘਪਲੇ ਕੀਤੇ ਹਨ, ਜਿਵੇਂ ਕਿ ਕੋਰੋਨਾ ਦੌਰਾਨ ਦਸਤਾਨਿਆਂ ਦਾ ਘਪਲਾ, ਪੀਪੀ ਕੀਟਸ ਦਾ ਘਪਲਾ, ਨਸ਼ਾ ਛੁਡਾਊ ਗੋਲੀਆਂ ਦਾ ਘਪਲਾ ਅਤੇ ਜ਼ਮੀਨ ਦੇ ਘਪਲੇ ਸਾਹਮਣੇ ਆਏ ਹਨ ਜ਼ਿਲ੍ਹਾ ਸਹਾਇਕ ਅਬਜ਼ਰਵਰ ਅਤੇ ਸਿਆਸੀ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਚਰਨਜੀਤ ਸਿੰਘ ਬਰਾੜ ਨੇ ਭਰੋਸਾ ਦਿਵਾਇਆ ਕਿ ਮੁਹਾਲੀ ਨੂੰ ਨੰਬਰ 1 ਬਣਾਵਾਂਗੇ।
ਪੰਜਾਬ ਮੁਲਾਜ਼ਮ ਵਿੰਗ ਵੱਲੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੋਹਾਲੀ ਕਾਰਪੋਰੇਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਥ ਦੇਣ ਦਾ ਭਰੋਸਾ ਦਿਵਾਇਆ, ਵੱਖ ਵੱਖ ਸਮੁੱਚੇ ਮੁਲਾਜ਼ਮ ਜਥੇਬੰਦੀਆਂ ਦੇ ਕਾਂਗਰਸ ਪਾਰਟੀ ਦੇ ਸਵਾ ਚਾਰ ਸਾਲਾਂ ਦੇ ਵਿੱਚ ਕੋਈ ਡੀਏ ਦੀਆਂ ਕਿਸ਼ਤਾਂ ਨਾ ਜਾਰੀ ਕਰਨ ਬਾਰੇ, ਪੇ ਕਮਿਸ਼ਨ ਨਾ ਲਾਗੂ ਕਰਨ ਬਾਰੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਬਾਰੇ। 200 ਰੁਪਏ ਮਹੀਨਾ ਮੁਲਾਜ਼ਮਾਂ ਦੇ ਉੱਤੇ ਜੰਜੂਆ ਟੈਕਸ ਕਰਕੇ ਮੁਲਾਜ਼ਮਾਂ ਦੇ ਵਿੱਚ ਬੜਾ ਵੱਡਾ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਇਹ ਕਿਹਾ ਕਿ ਇਨ੍ਹਾਂ ਚੋਣਾਂ ਦੇ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਦੇ ਲਈ ਇਕ-ਇਕ ਵੋਟ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਇਨ੍ਹਾਂ ਨੂੰ ਕਾਮਯਾਬ ਕਰਾਂਗੇ।
ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਮੁਹਾਲੀ ਦੇ ਵਿਚ ਪਾਰਕਿੰਗ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਥਾਈ ਤੌਰ ਤੇ ਹੱਲ ਕਰਾਂਗੇ ਮਰਲੇ ਵਾਲੇ ਘਰਾਂ ਤੋਂ ਪਹਿਲਾਂ ਸ਼ੁਰੂ ਕਰਾਂਗੇ ਪਾਰਕਿੰਗ ਦੀ ਸਮੱਸਿਆ ਹੱਲ ਕਰਨ ਲਈ। ਚੰਦੂਮਾਜਰਾ ਨੇ ਚੋਣਾਂ ਨੂੰ ਲੈ ਕੇ ਇਕ ਵੱਡਾ ਇਕੱਠ ਕੀਤਾ, ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਮੁਹਾਲੀ ਦਾ ਵਾਧਾ ਤੇ ਵਿਕਾਸ ਕਰਨਗੇ। ਇਨ੍ਹਾਂ ਚੋਣਾਂ ਨੂੰ ਲੈ ਕੇ ਚੁਣੇ ਗਏ ਉਮੀਦਵਾਰ ਘਰ-ਘਰ ਜਾ ਕੇ ਲੋਕਾਂ ਨੂੰ ਉਤਸ਼ਾਹਿਤ ਕਰ ਰਹੇ ਚੰਦੂਮਾਜਰਾ ਅਤੇ ਸ੍ਰੀ ਬਰਾੜ ਭਾਰਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਹੱਕ ਵਾਰਡ ਨੰਬਰ 15, 31, 41, 45, 46 ਭਾਰਤ ਅਤੇ 49 ਤਿੱਖੇ ਰੱਖਾਂਗੀਆਂ ਨੁੱਕੜ ਮੀਟਿੰਗਾਂ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਇਸ ਮੌਕੇ ਤੇ ਪ੍ਰੋ ਚੰਦੂਮਾਜਰਾ ਅਤੇ ਬਰਾੜ ਨੇ ਕਿਹਾ ਕਿ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੇਅਰ ਬਣਨ ਤੋਂ ਬਾਅਦ ਮੁਹਾਲੀ ਨੂੰ ਨੰਬਰ ਇਕ ਸ਼ਹਿਰ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਵਿੰਗ ਵੱਲੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਤਰਫੋਂ ਮੋਹਾਲੀ ਕਾਰਪੋਰੇਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ ਜਾ ਚੁੱਕਾ ਹੈ। ਇੱਥੇ ਇਹ ਗੱਲ ਵਰਣਨਯੋਗ ਹੈ ਕਿ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦਾਰ ਬਰਾੜ ਵਲੋਂ ਅਕਾਲੀ ਸਮਰਥਕਾਂ ਦੇ ਨਾਲ ਮੁਹਾਲੀ ਦੇ ਅੱਜ ਦਰਜਨ ਤੋਂ ਵੀ ਵੱਧ ਵਾਰਡਾਂ ਦਾ ਦੌਰਾ ਕਰਕੇ ਅਕਾਲੀ ਉਮੀਦਵਾਰਾਂ ਦੇ ਹੌਸਲੇ ਵਧਾਏ ਅਤੇ ਸ਼ਹਿਰ ਦੀ ਆਬੋ-ਹਵਾ ਹੀ ਇਨ੍ਹਾਂ ਦੌਰਿਆਂ ਦੇ ਨਾਲ ਬਦਲ ਚੁੱਕੀ ਹੈ।
ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਗੁਰਮੀਤ ਸਿੰਘ ਬਾਕਰਪੁਰ ਗੁਰਮੀਤ ਸਿੰਘ ਸ਼ਾਮਪੁਰ, ਪ੍ਰਦੀਪ ਸਿੰਘ ਭਾਰਜ, ਕੰਵਲਜੀਤ ਸਿੰਘ ਰੂਬੀ-ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੁਹਾਲੀ (ਸ਼ਹਿਰੀ), ਸੀਨੀਅਰ ਅਕਾਲੀ ਨੇਤਾ ਅਵਤਾਰ ਸਿੰਘ ਮੌਲੀ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ-ਪ੍ਰਧਾਨ ਆਲ ਇੰਡੀਆ ਯੂਥ ਅਕਾਲੀ ਦਲ ਮੁਹਾਲੀ, ਸੀਨੀਅਰ ਅਕਾਲੀ ਆਗੂ ਗੁਰਮੁੱਖ ਸਿੰਘ ਸੋਹਲ, ਕੈਪਟਨ ਰਮਨਦੀਪ ਸਿੰਘ ਬਾਵਾ-ਪ੍ਰਧਾਨ ਯੂਥ ਅਕਾਲੀ ਦਲ ਮੋਹਾਲੀ ਕਾਰਪੋਰੇਸ਼ਨ ਹਾਜ਼ਰ ਸਨ।