Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਤੇ ਹੋਰਨਾਂ ਆਗੂਆਂ ਨੇ ਚਰਨਜੀਤ ਚੰਨਾ ਕਾਲੇਵਾਲ ਨਾਲ ਦੁੱਖ ਕੀਤਾ ਸਾਂਝਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਸਤੰਬਰ: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਿੰਡ ਕਾਲੇਵਾਲ ਪੁੱਜੇ ਜਿਥੇ ਉਨ੍ਹਾਂ ਹਲਕਾ ਖਰੜ ਤੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ ਦੀ ਮਾਤਾ ਸੁਰਿੰਦਰ ਕੌਰ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਾਤਾ ਸੁਰਿੰਦਰ ਕੌਰ ਦੀ ਮੌਤ ਨਾਲ ਕਾਲੇਵਾਲ ਪਰਿਵਾਰ ਨੂੰ ਨਾ ਅਸਹਿ ਸਦਮਾ ਲੱਗਾ ਹੈ। ਉਨ੍ਹਾਂ ਚਰਨਜੀਤ ਸਿੰਘ ਚੰਨਾ ਕਾਲੇਵਾਲ, ਉਨਾਂ ਦੇ ਪਿਤਾ ਮਾਸਟਰ ਬਲਵੀਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਡੇ ਵਡੇਰਿਆਂ ਦਾ ਘਰ ਵਿਚ ਬੈਠਣਾ ਹੀ ਪਰਿਵਾਰ ਲਈ ਬਹੁਤ ਸਹਾਇਕ ਸਿੱਧ ਹੁੰਦਾ ਹੈ ਅਤੇ ਬੱਚਿਆਂ ਨੂੰ ਆਪਣੇ ਬਜ਼ੁਰਗਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਇਸ ਮੌਕੇ ਜਥੇਦਾਰ ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਰਵਿੰਦਰ ਪੱਪੀ, ਕਰਮਜੀਤ ਸਿੰਘ, ਜਤਿੰਦਰ ਸਿੰਘ ਸੋਨੀ, ਮਲਕੀਤ ਸਿੰਘ, ਸੁਖਵੀਰ ਸਿੰਘ, ਹਰਬੰਸ ਸਿੰਘ, ਅਜੀਤ ਸਿੰਘ, ਦਲਜੀਤ ਸਿੰਘ, ਮਨਸਾ ਸਿੰਘ ਕਾਲੇਵਾਲ, ਮਿਹਰ ਸਿੰਘ ’ਤੇ ਹੋਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ