nabaz-e-punjab.com

ਚੰਦੂਮਾਜਰਾ, ਕੈਪਟਨ ਸਿੱਧੂ, ਬੀਬੀ ਲਾਂਡਰਾਂ, ਜਥੇਦਾਰ ਕੁੰਭੜਾ ਤੇ ਹੋਰਨਾਂ ਵੱਲੋਂ ਅਕਾਲੀ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ

ਉੱਚ ਅਦਾਲਤ ਅਤੇ ਲੋਕ ਸ਼ਕਤੀ ਨੇ ਕੈਪਟਨ ਸਰਕਾਰ ਨੂੰ ਥੁੱਕ ਕੇ ਚੱਟਣ ਲਈ ਮਜਬੂਰ ਕੀਤਾ: ਪ੍ਰੋ. ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ਼ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ ਨੇ ਸੋਮਵਾਰ ਨੂੰ ਜ਼ਿਲ੍ਹਾ ਪਰਿਸ਼ਦ ਲਈ ਅਕਾਲੀ ਦਲ ਦੇ ਉਮੀਦਵਾਰ ਜਗਤਾਰ ਸਿੰਘ ਬਾਕਰਪੁਰ, ਪੰਚਾਇਤ ਸਮਿਤੀ ਦੇ ਉਮੀਦਵਾਰ ਸੀਨੀਅਰ ਆਗੂ ਅਵਤਾਰ ਸਿੰਘ ਮੌਲੀ, ਪੱਤੋਂ ਜ਼ੋਨ ਤੋਂ ਪਰਮਜੀਤ ਕੌਰ ਬੜੀ, ਚੱਪੜਚਿੜੀ ਤੋਂ ਬਲਜੀਤ ਸਿੰਘ, ਬੜਮਾਜਰਾ ਤੋਂ ਊਸ਼ਾ ਰਾਣੀ, ਬਾਕਰਪੁਰ ਜ਼ੋਨ ਤੋਂ ਦਰਸ਼ਨੀ ਕੌਰ, ਲਖਨੌਰ ਤੋਂ ਹਰਪ੍ਰੀਤ ਕੌਰ ਲਾਂਡਰਾਂ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਵਿੱਚ ਧੂੰਆਂ ਧਾਰ ਚੋਣ ਪ੍ਰਚਾਰ ਕੀਤਾ ਅਤੇ ਕਈ ਪਿੰਡਾਂ ਵਿੱਚ ਗਲੀ ਮੁਹੱਲਿਆਂ ਵਿੱਚ ਘਰ ਘਰ ਜਾ ਕੇ ਵੋਟਾਂ ਮੰਗੀਆਂ।
ਇਸ ਮੌਕੇ ਬੋਲਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉੱਚ ਅਦਾਲਤ ਅਤੇ ਲੋਕ ਸ਼ਕਤੀ ਨੇ ਕੈਪਟਨ ਸਰਕਾਰ ਨੂੰ ਥੁੱਕ ਕੇ ਚੱਟਣ ਲਈ ਮਜਬੂਰ ਕੀਤਾ ਹੈ ਅਤੇ ਅਕਾਲੀ ਦਲ ਨੇ ਫਰੀਦਕੋਟ ਵਿੱਚ ਸਿਆਸੀ ਰੈਲੀ ਕਰਕੇ ਕਾਂਗਰਸ ਦੀ ਨੀਂਦ ਉੱਡਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੁੱਝ ਹੋਰ ਤਾਕਤਾਂ ਨਾਲ ਮਿਲ ਕੇ ਅਕਾਲੀ ਦਲ ਦੇ ਖ਼ਿਲਾਫ਼ ਸਾਜ਼ਿਸ਼ ਰਚੀ ਸੀ। ਜਿਸ ਦਾ ਪਰਦਾਫਾਸ਼ ਹੋ ਚੁੱਕਾ ਹੈ ਅਤੇ ਪੰਜਾਬ ਦੇ ਲੋਕ ਇਸ ਗੱਲ ਨੂੰ ਭਲੀਭਾਂਤੀ ਜਾਣ ਚੁੱਕੇ ਹਨ ਕਿ ਕਾਂਗਰਸ ਵੱਲੋਂ ਮਿਲ ਕੇ ਕਿਸ ਤਰ੍ਹਾਂ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੈਪਟਨ ਸਿੱਧੂ ਨੇ ਕਿਹਾ ਕਿ ਹੁਕਮਰਾਨਾਂ ਨੂੰ ਲੱਗਿਆ ਸੀ ਕਿ ਬੇਅਦਬੀ ਮਾਮਲੇ ਸਬੰਧੀ ਗੁਮਰਾਹਕੁਨ ਪ੍ਰਚਾਰ ਕਰਕੇ ਇੱਕਪਾਸੜ ਚੋਣਾਂ ਜਿੱਤ ਲਈਆਂ ਜਾਣਗੀਆਂ ਪ੍ਰੰਤੂ ਸਰਕਾਰ ਇਸ ਸਾਜ਼ਿਸ਼ ਵਿੱਚ ਕਾਮਯਾਬ ਨਹੀਂ ਹੋ ਸਕੀ। ਬੀਬੀ ਲਾਂਡਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਸਰਕਾਰ ਅਤੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਨਾਪਤੋਲ ਕੇ ਚੰਗੇ ਉਮੀਦਵਾਰਾਂ ਨੂੰ ਵੋਟ ਪਾਉਣ। ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਨੇ ਕਾਂਗਰਸ ਖ਼ਿਲਾਫ਼ ਭੜਾਕ ਕੱਢੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…