ਚੰਦੂਮਾਜਰਾ ਤੇ ਚਰਨਜੀਤ ਬਰਾੜ ਵੱਲੋਂ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਨਗਰ ਨਿਗਮ ਚੋਣਾਂ ਸਬੰਧੀ ਅਕਾਲੀ ਦਲ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਪਿਛਲੇ ਸਮੇਂ ਦੌਰਾਨ ਵੀ ਜੋ ਕਿਹਾ ਸੀ ਉਹ ਕਰਕੇ ਵਿਖਾਇਆ ਹੈ ਅਤੇ ਹੁਣ ਵੀ ਜੋ ਕਹਾਂਗੇ ਉਹ ਪੁਰਾ ਕਰਾਂਗੇ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਦੇਸ਼ ਦਾ ਨੰਬਰ 1 ਸ਼ਹਿਰ ਬਣਾਉਣ ਸਮੇਤ ਸਫ਼ਾਈ ਵਿਵਸਥਾ ਅਤੇ ਖ਼ੂਬਸੂਰਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਦਾ ਜੋ ਵਿਕਾਸ ਨਜ਼ਰ ਆ ਰਿਹਾ ਹੈ। ਇਹ ਸਭ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ। ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡਾ, ਅੰਡਰ ਗਰਾਉਂਡ ਗੈਸ ਪਾਈਪਲਾਈਨ, ਸਮੇਤ ਏਸੀ ਬੱਸ ਅੱਡਾ ਅਤੇ ਏਸੀ ਸਬਜ਼ੀ ਮੰਡੀ ਸਮੇਤ ਦਰਜਨ ਅੰਤਰਰਾਸ਼ਟਰੀ ਖੇਡ ਸਟੇਡੀਅਮ ਬਣਾਏ ਗਏ ਹਨ ਜਦੋਂਕਿ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਵਿਕਾਸ ਦੇ ਨਾਂ ’ਤੇ ਡੱਕਾ ਵੀ ਨਹੀਂ ਤੋੜਿਆ ਹੈ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਸਾਰੇ ਐਂਟਰੀ ਪੁਆਇੰਟਾਂ ਅਤੇ ਚੌਕਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਅੰਡਰ ਗਰਾਉਂਡ ਬਿਜਲੀ ਤਾਰਾਂ ਪਾਈਆਂ ਜਾਣਗੀਆਂ। ਅੰਡਰ ਗਰਾਉਂਡ ਪਾਰਕਿੰਗ, ਸਾਈਕਲ ਟਰੈਕ, ਲਾਈਟ ਅਤੇ ਸਾਊਂਡ ਪਾਰਕ ਸਥਾਪਿਤ ਕਰਨ ਸਮੇਤ ਲੋਕ ਮਿੰਨੀ ਬੱਸ ਸੇਵਾ, ਲੋਕਾਂ ਨੂੰ ਸਾਹਿਤ ਨਾਲ ਜੋੜਨ ਲਈ ਪਾਰਕਾਂ ਦੀਆਂ ਬਣਾਈਆਂ ਲਾਇਬਰੇਰੀਆਂ ਵਿੱਚ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ। ਆਵਾਰਾ ਕੁੱਤਿਆਂ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇਗੀ।
ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁੱਖ ਸਿੰਘ ਸੋਹਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਮੀਤ ਸਿੰਘ ਬਾਕਰਪੁਰ, ਪਰਵਿੰਦਰ ਸਿੰਘ ਤਸਿੰਬਲੀ ਅਤੇ ਹਰਿੰਦਰਪਾਲ ਹੈਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…