Nabaz-e-punjab.com

ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਹੁਲਾਰਾ: ਪਿੰਡ ਦੁਰਾਲੀ ਦੇ ਦੋ ਦਰਜਨ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਦੁਰਾਲੀ ਵਿੱਚ ਚੋਣ ਮੀਟਿੰਗ ਦੌਰਾਨ ਕਈ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਲਿਖਤੀ ਬਿਆਨ ਅਨੁਸਾਰ ਕਰੀਬ ਦੋ ਦਰਜਨ ਪਰਿਵਾਰਾਂ ਨੇ ਕਾਂਗਰਸ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਆਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਸੱਤਾ ਵਿੱਚ ਆਇਆਂ ਕਰੀਬ ਦੋ ਸਾਲ ਦਾ ਸਮਾਂ ਹੋਣ ਵਾਲਾ ਹੈ, ਜਿਸ ਦੌਰਾਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹਰ ਵਰਗ ਨੂੰ ਦੁਖੀ ਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਮਨੀਸ਼ ਤਿਵਾੜੀ ਨੂੰ ਉਨ੍ਹਾਂ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਨ ਨਾਲ ਆਕਾਲੀ ਦਲ ਨੇ ਅੱਧੀ ਜੰਗ ਤਾਂ ਪਹਿਲਾਂ ਹੀ ਜਿੱਤ ਲਈ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਹੁਕਮਰਾਨ ਪਾਰਟੀ ਕਾਂਗਰਸ ਕੋਲ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਕੋਈ ਉਮੀਦਵਾਰ ਨਾ ਹੋਣ ਕਰਕੇ ਹੁਣ ਕਾਂਗਰਸ ਨੂੰ ਇੱਕ ਅਜਿਹੇ ਉਮੀਦਵਾਰ ਨੂੰ ਟਿਕਟ ਦੇਣ ਲਈ ਮਜਬੂਰ ਹੋਣਾ ਪਿਆ, ਜਿਹੜਾ ਪਹਿਲਾਂ ਹੀ ਹਲਕਾ ਛੱਡ ਕੇ ਭੱਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪਹਿਲਾਂ ਹੀ ਕੈਪਟਨ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਲੋਕ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਬਲਾਕ ਸਮਿਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ, ਹਰਪਾਲ ਸਿੰਘ, ਅਜੀਤ ਦੈੜੀ, ਸੁੱਖਪਾਲ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਹਰਦੀਪ ਸੋਨੂ, ਸਾਬਕਾ ਪੰਚ ਮਨਜੀਤ ਸਿੰਘ, ਜਸਵਿੰਦਰ ਸਿੰਘ ਬਿੱਟੂ, ਕਰਮਜੀਤ ਸਿੰਘ, ਕਿਰਨਦੀਪ ਸਿੰਘ, ਹਰਨੇਕ ਸਿੰਘ, ਲਖਬੀਰ ਸਿੰਘ, ਮਲਕੀਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…