ਚੰਦੂਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ ਤੇ ਬਲਵਿੰਦਰ ਸਿੰਘ ਰਕੌਲੀ ਪ੍ਰਧਾਨ ਕਿਸਾਨ ਵਿੰਗ ਕੁਰਾਲੀ, ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਸਰਬਜੀਤ ਸਿੰਘ ਕਾਦੀਮਾਜਰਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਹਰਦੀਪ ਸਿੰਘ ਖਿਜ਼ਰਾਬਾਦ ਜਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਤਕੀਪੁਰ ਸਮੇਤ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗਲਬਾਤ ਕਰਦਿਆਂ ਬਲਵਿੰਦਰ ਸਿੰਘ ਰਕੌਲੀ ਨੇ ਕਿਹਾ ਕਿ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਇੱਕ ਸੁਲਝੇ ਹੋਏ ਪੜੇ ਲਿਖੇ ਆਗੂ ਹਨ। ਉਨ੍ਹਾਂ ਨੂੰ ਪਾਰਟੀ ਵੱਲੋਂ ਬੁਲਾਰਾ ਨਿਯੁਕਤ ਕੀਤੇ ਜਾਣ ਨਾਲ ਸੂਬਾ ਵਾਸੀਆਂ ਦੀਆਂ ਮੰਗਾਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨਿਧੜਕ ਹੋ ਕੇ ਬੁਲੰਦ ਕਰਨ ਦੇ ਸਮੱਰਥ ਹਨ ਜਿਸ ਦਾ ਫਾਇਦਾ ਪਾਰਟੀ ਸਮੇਤ ਸਮੱੁਚੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੋਵੇਗਾ। ਉਨ੍ਹਾਂ ਪ੍ਰੋ.ਚੰਦੂਮਾਜਰਾ ਨੂੰ ਪਾਰਟੀ ਦਾ ਬੁਲਾਰਾ ਬਣਨ ਤੇ ਵਧਾਈ ਵੀ ਦਿੱਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…