Nabaz-e-punjab.com

ਚੰਦੂਮਾਜਰਾ ਵੱਲੋਂ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਸ਼੍ਰੋਮਣੀ ਅਕਾਲੀ ਦਲ (ਬ) ਦੇ ਜਰਨਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਅਰੁਣ ਜੇਤਲੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜੇਤਲੀ ਦਾ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਦੇਸ਼ ਨੇ ਇਕ ਉੱਚ ਕੋਟੀ ਅਤੇ ਅਗਾਂਹਵਧੂ ਰਾਜਸੀ ਆਗੂ ਨੂੰ ਗੁਆ ਲਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਦੇ ਸੰਸਾਰ ਨੂੰ ਅਲਵਿਦਾ ਕਹਿਣ ਨਾਲ ਦੇਸ਼ ਅਤੇ ਵਿਅਕਤੀਗਤ ਤੌਰ ’ਤੇ ਉਨ੍ਹਾਂ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਆਗੂ ਦਾ ਦੇਸ਼ ਵਾਸੀਆਂ ਦੇ ਨਾਲ-ਨਾਲ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਹਮੇਸ਼ਾ ਗੂੜ੍ਹੀ ਸਾਂਝ ਰਹੀ ਹੈ। ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਹਰਮਨ ਪਿਆਰੇ ਆਗੂ ਦੇ ਤੁਰ ਜਾਣ ਨਾਲ ਸਿਆਸੀ ਗਲਿਆਰਿਆਂ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ।
ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਭਾਵੇਂ ਸਾਬਕਾ ਵਿੱਤ ਮੰਤਰੀ ਇਸ ਫ਼ਾਨੀ ਦੁਨੀਆ ਤੋਂ ਰੁਖਸਤ ਕਰ ਗਏ ਹਨ ਪ੍ਰੰਤੂ ਆਪਣੇ ਰਾਜਨੀਤਕ ਸਫ਼ਰ ਅਤੇ ਜੀਵਨ ਦੌਰਾਨ ਦੇਸ਼ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਦਿੱਤੀਆਂ ਸ਼ਾਨਦਾਰ ਸੇਵਾਵਾਂ ਨੂੰ ਭਾਰਤ ਦੇ ਲੋਕ ਕਦੇ ਭੁਲਾ ਨਹੀਂ ਸਕਣਗੇ। ਚੰਦੂਮਾਜਰਾ ਨੇ ਸ੍ਰੀ ਅਟਲ ਬਿਹਾਰੀ ਵਾਜਪਾਈ ਸਮੇਂ ਅਤੇ ਪਿਛਲੀ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਚੰਗੇ ਰਾਜਸੀ ਆਗੂ ਅਤੇ ਕਾਨੂੰਨ ਦੇ ਮਾਹਿਰ ਹੋਣ ਦੇ ਨਾਲ-ਨਾਲ ਹੱਸਮੁੱਖ ਤੇ ਮਿਲਣਸਾਰ ਇਨਸਾਨ ਵੀ ਸਨ। ਅਕਾਲੀ ਆਗੂ ਨੇ ਇਸ ਦੁੱਖ ਦੀ ਘੜੀ ਵਿੱਚ ਜੇਤਲੀ ਪਰਿਵਾਰ ਅਤੇ ਪਾਰਟੀ ਵਰਕਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਪ੍ਰਮਾਤਮਾ ਦੇ ਚਰਨਾ ਵਿੱਚ ਨਿਵਾਸ ਬਖ਼ਸ਼ਣ ਦੀ ਅਰਦਾਸ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

Punjab Police to install 2300 CCTV cameras at 703 strategic locations in all border districts

Punjab Police to install 2300 CCTV cameras at 703 strategic locations in all border distri…