ਚੰਦੂਮਾਜਰਾ ਪਰਿਵਾਰ ਵੱਲੋਂ ਵਾਹਿਗੁਰੂ ਦੇ ਸ਼ੁੱਕਰਾਨੇ ਲਈ ਅਖੰਡ ਪਾਠ ਦੇ ਭੋਗ ਪੁਆਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਹਿੰਦ ਫ਼ਤਿਹ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਮੋਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਭਲਕੇ 7 ਮਈ ਨੂੰ ਸ਼ਾਮ 4 ਵਜੇ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੋਹਾਲੀ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੋਹਾਲੀ ਦੇ ਸਾਰੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਪ੍ਰੋ. ਚੰਦੂਮਾਜਰਾ ਅੱਜ ਇੱਥੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼ 8 ਵਿੱਚ ਆਪਣੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਵਿਧਾਨ ਸਭਾ ਵਿੱਚ ਹੋਈ ਜਿੱਤ ਦੀ ਖੁਸ਼ੀ ਵਿੱਚ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਕੱਤਰ ਹੋਏ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਦੇ ਸਰਪ੍ਰਸਤ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਮ.ਐਲ.ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਿਰੋਪਾ ਭੇਂਟ ਕੀਤਾ ਗਿਆ ਅਤੇ ਅਤੇ ਉਨ੍ਹਾਂ ਦੀ ਸਪੁੱਤਰੀ ਰਹਿਤ ਕੌਰ ਚੰਦੂਮਾਜਰਾ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਰਹਿਤ ਕੌਰ ਚੰਦੂਮਾਜਰਾ ਨੂੰ ਲੰਬੀ ਉਮਰ ਅਤੇ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਅਸ਼ੀਰਵਾਦ ਦਿੱਤਾ ਗਿਆ ਅਤੇ ਸਿਰੋਪਾ ਵੀ ਭੇਂਟ ਕੀਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਜਿੱਥੇ 12 ਮਈ ਨੂੰ ਸਵੇਰੇ 9 ਵਜੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਇਤਿਹਾਸਕ ਅਸਥਾਨ ਚੱਪੜਚਿੜੀ ਤੋਂ ਸ੍ਰੀ ਫ਼ਤਿਹਗੜਂ ਸਾਹਿਬ ਤੱਕ ਚੱਲਣ ਵਾਲੇ ਫ਼ਤਿਹ ਮਾਰਚ ਵਿੱਚ ਸ਼ਾਮਿਲ ਹੋਣ ਲਈ ਡਿਊਟੀਆਂ ਲਗਾਈਆਂ ਜਾਣਗੀਆਂ, ਉਥੇ ਹੀ ਇਸ ਫ਼ਤਿਹ ਮਾਰਚ ਦੇ ਰਸਤੇ ਵਿੱਚ ਥਾਂ ਥਾਂ ਸਵਾਗਤ ਕਰਨ ਲਈ ਅਤੇ ਫ਼ਤਿਹ ਮਾਰਚ ਨੂੰ ਸਹੀ ਢੰਗ ਨਾਲ ਚਲਾਉਣ ਲਈ ਪ੍ਰਬੰਧਕਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਇਸ ਉਪਰੰਤ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਲਾਟ ਹੋਏ ਸਰਕਾਰੀ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਦਫ਼ਤਰ ਦਾ ਉਦਘਾਟਨ ਸਾਬਕਾ ਡਿਪਟੀ ਕਮਿਸ਼ਨਰ ਮੋਹਾਲੀ ਅਤੇ ਅਕਾਲੀ ਆਗੂ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ।
ਇਸ ਮੌਕੇ ਸਨੌਰ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਸਿਮਰਨ ਸਿੰਘ ਚੰਦੂਮਾਜਰਾ, ਤੇਜਿੰਦਰਪਾਲ ਸਿੰਘ ਸਿੱਧੂ, ਰਣਜੀਤ ਸਿੰਘ ਗਿੱਲ, ਸਾਧੂ ਸਿੰਘ ਟੋਡਰਮਾਜਰਾ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਮਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਹਰਪਾਲਪੁਰ, ਪਰਮਿੰਦਰ ਸਿੰਘ ਸੋਹਾਣਾ, ਜਸਵੰਤ ਸਿੰਘ ਭੁੱਲਰ, ਹਰਦੇਵ ਸਿੰਘ ਚੰਦੂਮਾਜਰਾ, ਬੀਬੀ ਸਤਵੰਤ ਕੌਰ ਸੰਧੂ, ਪਰਮਜੀਤ ਸਿੰਘ ਕਾਹਲੋਂ, ਸਤਬੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਅਮਨਦੀਪ ਸਿੰਘ ਅਬਿਆਣਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸ਼ਾਮਪੁਰ, ਰੇਸ਼ਮ ਸਿੰਘ ਚੇਅਰਮੈਨ, ਅਮਰਜੀਤ ਸਿੰਘ ਵਾਲੀਆ, ਮਾਨ ਸਿੰਘ ਸੋਹਾਣਾ, ਪਰਮਿੰਦਰ ਸਿੰਘ ਤਸਿੰਬਲੀ, ਕਰਮ ਸਿੰਘ ਬਬਰਾ, ਸੁਖਦੇਵ ਸਿੰਘ ਪਟਵਾਰੀ, ਗੁਰਮੇਲ ਸਿੰਘ ਮੌਜੋਵਾਲ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਂਟੂ, ਮਨਜੀਤ ਸਿੰਘ ਮੁੰਧੋਂ, ਅਮਰਜੀਤ ਸਿੰਘ ਵਿਰਕ, ਗੁਰਮੁਖ ਸਿੰਘ ਸੋਹਲ, ਸ਼ੈਲੇਂਦਰ ਆਨੰਦ, ਬਲਜੀਤ ਸਿੰਘ ਭੁੱਟਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਤਿਹਗੜ੍ਹ ਸਾਹਿਬ, ਜਸਵੀਰ ਸਿੰਘ ਜੱਸਾ, ਇੰਦਰਜੀਤ ਸਿੰਘ ਸੰਧੂ, ਚਰਨਜੀਤ ਸਿੰਘ ਕਾਲੇਵਾਲ, ਇੰਦਰਜੀਤ ਸਿੰਘ ਸੰਧੂ, ਦਲਜੀਤ ਸਿੰਘ ਸੈਣੀ, ਭੁਪਿੰਦਰ ਸਿੰਘ ਪ੍ਰਧਾਨ ਸਮਾਲ ਇੰਡਸਟਰੀਜ਼ ਵੈਲਫ਼ੇਅਰ ਐਸੋਸੀਏਸ਼ਨ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਦਲਬੀਰ ਸਿੰਘ ਦੱਲੀ, ਕਮਲਜੀਤ ਸਿੰਘ ਕੰਮਾ ਬੜੀ, ਗੁਰਜਿੰਦਰ ਸਿੰਘ, ਬੀਬੀ ਕਸ਼ਮੀਰ ਕੌਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …