nabaz-e-punjab.com

ਚੰਦੂਮਾਜਰਾ ਨੂੰ ਗ੍ਰਹਿ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੁੜ ਮੈਂਬਰ ਨਿਯੁਕਤ ਕਰਨ ’ਤੇ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਲੋਕ ਸਭਾ ਦੇ ਸਪੀਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਭਾਰਤ ਦੀ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੀ ਪਾਰਲੀਮੈਂਟ ਸਟੈਂਡਿੰਗ ਫ਼ਾਰ ਹੋਮ ਦਾ ਦੂਜੀ ਵਾਰ ਮੈਂਬਰ ਨਾਮਜ਼ਦ ਕਰਨ ’ਤੇ ਮੁਹਾਲੀ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਹੋਰਨਾਂ ਆਗੂਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਾਬਕਾ ਐਮਪੀ ਤਰਲੋਚਨ ਸਿੰੰਘ ਨੇ ਕਿਹਾ ਕਿ ਗ੍ਰਹਿ ਮਤਰਾਲੇ ਦੀ ਉਕਤ ਕਮੇਟੀ ਵਿੱਚ ਲੋਕ ਸਭਾ ਸਪੀਕਰ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਦੂਜੀ ਵਾਰ ਮੈਂਬਰ ਨਾਮਜ਼ਦ ਕਰਨ ਨਾਲ ਅਕਾਲੀ ਦਲ ਨੂੰ ਅਹਿਮੀਅਤ ਵਧੀ ਹੈ। ਕੈਪਟਨ ਸਿੱਧੂ ਨੇ ਕਿਹਾ ਕਿ ਭਾਰਤੀ ਸੰਸਦ ਦੀ ਮਹੱਤਵਪੂਰਨ ਪਬਲਿਕ ਲੇਖਾ ਕਮੇਟੀ (ਪੀਏਸੀ) ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਭਾਜਪਾ ਵੱਲੋਂ ਆਪਣੇ ਹਿੱਸੇ ਦੀ ਨੁਮਾਇੰਦਗੀ ਦੇ ਕੇ ਚੰਦੂਮਾਜਰਾ ਨੂੰ ਇਸ ਕਮੇਟੀ ਵਿੱਚ ਸ਼ਾਮਲ ਕਰਨਾ ਅਕਾਲੀ ਦਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਟਕਸਾਲੀ ਆਗੂ ਜਥੇਦਾਰ ਕਰਤਾਰ ਤਸਿੰਬਲੀ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਜਸਵੰਤ ਸਿੰਘ ਭੁੱਲਰ, ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …