nabaz-e-punjab.com

ਚੰਦੂਮਾਜਰਾ ਵੱਲੋਂ ਪਿੰਡ ਢੇਲਪੁਰ ਵਿੱਚ ਕਮਿਊਨਿਟੀ ਸੈਂਟਰ ਦਾ ਉਦਘਾਟਨ

ਇਨੈਲੋ ਆਪਣੇ ਫ਼ੈਸਲੇ ਉੱਤੇ ਮੁੜ ਤੋਂ ਵਿਚਾਰ ਕਰੇ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ
ਮਹਿੰਗਾਈ ਦੇ ਇਸ ਜ਼ਮਾਨੇ ਵਿੱਚ ਜਿੰਨਾ ਖਰੜ ਇੱਕ ਸਧਾਰਨ ਪਰਿਵਾਰ ਨਾਲ ਸਬੰਧਿਤ ਲੜਕੀ ਦੇ ਵਿਆਹ ਵੇਲੇ ਦਹੇਜ ਦੇਣ ਉਤੇ ਆਉਂਦਾ ਹੈ, ਲੜਕੀ ਦੇ ਮਾਪਿਆਂ ਦਾ ਉਸ ਤੋਂ ਵੀ ਵੱਧ ਖਰਚ ਮੈਰਿਜ ਪੈਲੇਸ ਦੇ ਕਿਰਾਏ ’ਤੇ ਆ ਜਾਂਦਾ ਹੈ। ਇਸ ਲਈ ਲੜਕੀਆਂ ਦੇ ਮਾਪਿਆਂ ਨੂੰ ਮੈਰਿਜ ਪੈਲੇਸਾਂ ਦੀ ਅੰਨ੍ਹੀ ਲੁੱਟ ਤੋਂ ਬਚਾਉਣ ਲਈ ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਏ ਜਾਣੇ ਬਹੁਤ ਜ਼ਰੂਰੀ ਹਨ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵਿਚਾਰ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਢੇਲਪੁਰ ਵਿਖੇ ਇੱਕ ਕਮਿਊਨਿਟੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ ਐਸ.ਵਾਈ.ਐਲ. ਮੁੱਦੇ ’ਤੇ ਭਲਕੇ 10 ਜੁਲਾਈ ਨੂੰ ਪੰਜਾਬ ਤੋਂ ਹਰਿਆਣਾ ਜਾਣ ਵਾਲੇ ਸਾਰੇ ਵਾਹਨਾਂ ਨੂੰ ਦੋਵੇਂ ਰਾਜਾਂ ਦੇ ਬਾਰਡਰ ’ਤੇ ਰੋਕਣ ਦੇ ਫ਼ੈਸਲੇ ਉਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਨੈਲੋ ਸਮੇਤ ਹਰਿਆਣਾ ਦੀਆਂ ਹੋਰਨਾਂ ਵੀ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਗੁਆਂਢੀ ਸੂਬੇ ਪੰਜਾਬ ਨਾਲ ਟਕਰਾਅ ਦੀ ਸਥਿਤੀ ਅਪਣਾ ਕੇ ਦੋਵੇਂ ਸੂਬਿਆਂ ਵਿਚਲੇ ਸਬੰਧ ਖ਼ਰਾਬ ਨਾ ਕਰਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਸ਼ਟਰੀ ਮਾਰਗ ਕਿਸੇ ਸੂਬੇ ਦੀ ਨਿਜੀ ਜਗੀਰ ਨਹੀਂ ਬਲਕਿ ਪੂਰੇ ਦੇੇਸ਼ ਲਈ ਹੁੰਦੇ ਹਨ। ਇਸ ਲਈ ਰਾਸ਼ਟਰੀ ਮਾਰਗ ਤੋਂ ਗੁਜ਼ਰਨ ਵਾਲੇ ਵਾਹਨਾਂ ਨੂੰ ਰੋਕਣਾ ਕਦੇ ਵੀ ਉਚਿਤ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਅਪੀਲ ਕੀਤੀ ਕਿ ਇਨੈਲੋ ਆਪਣੇ ਫ਼ੈਸਲੇ ਉਤੇ ਇਕ ਵਾਰ ਮੁੜ ਵਿਚਾਰ ਕਰੇ।
ਇਸ ਮੌਕੇ ਹਰਸਿਮਰਨ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਰੇਸ਼ਮ ਸਿੰਘ ਬੈਰੋਂਪੁਰ, ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ, ਗੁਰਮੀਤ ਸਿੰਘ ਬਾਕਰਪੁਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਬਲਵਿੰਦਰ ਸਿੰਘ ਗੋਬਿੰਦਗੜ੍ਹ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…