ਮੁਹਾਲੀ ਫੇਜ਼-1 ਦੀ ਪਾਰਕ ਵਿੱਚ ਚੰਦੂਮਾਜਰਾ ਵੱਲੋਂ ਓਪਨ ਜਿੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਸਥਾਨਕ ਫੇਜ਼-1 ਦੇ ਰਿਹਾਇਸ਼ੀ ਪਾਰਕ ਵਿੱਚ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੁੂਮਾਜਰਾ ਵੱਲੋਂ ਓਪਨ ਜਿਮ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਇੱਥੋਂ ਦੇ ਵਾਰਡ ਨੰਬਰ ਦੋ ਤੋਂ ਕੌਂਸਲਰ ਬੀਬੀ ਗੁਰਮੀਤ ਕੌਰ ਵੱਲੋਂ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਚੰਗੀ ਸਿਹਤ ਨਾਲ ਹੀ ਅਸੀਂ ਤੰਦਰੁਸਤ ਜੀਵਨ ਜੀ ਸਕਦੇ ਹਾਂ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸ਼ਹਿਰ ਵਾਸੀਆਂ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣਾ ਹੈ। ਇਸ ਮੰਤਵ ਲਈ ਸ਼ਹਿਰ ਦੀਆਂ ਵੱਖ ਵੱਖ ਪਾਰਕਾਂ ਵਿੱਚ ਓਪਨ ਜਿੰਮ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕ ਸਵੇਰੇ ਅਤੇ ਸ਼ਾਮ ਨੂੰ ਪਾਰਕਾਂ ਵਿੱਚ ਸੈਰ ਕਰਨ ਦੇ ਨਾਲ ਨਾਲ ਕਸਰਤ ਵੀ ਕਰ ਸਕਣ। ਉਨ੍ਹਾਂ ਮੇਅਰ ਕੁਲਵੰਤ ਸਿੰਘ ਨੂੰ ਜ਼ੋਰ ਦੇ ਕੇ ਆਖਿਆ ਕਿ ਹੁਣ ਕਿਉਂ ਜੋ ਸਾਰੀਆਂ ਪਾਰਕਾਂ ਨਗਰ ਨਿਗਮ ਅਧੀਨ ਆ ਗਈਆਂ ਹਨ। ਇਨ੍ਹਾਂ ਪਾਰਕਾਂ ਵਿੱਚ ਸੈਰ ਕਰਨ ਲਈ ਵਧੀਆਂ ਟਰੈਕ ਬਣਾਏ ਜਾਣ ਅਤੇ ਬੱਚਿਆਂ ਦੇ ਖੇਡਣ ਲਈ ਝੁੱਲੇ ਅਤੇ ਬਜ਼ੁਰਗਾਂ ਦੇ ਆਰਾਮ ਲਈ ਬੈਂਚ ਰੱਖੇ ਜਾਣ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ, ਫੂਲਰਾਜ ਸਿੰਘ, ਪਰਮਿੰਦਰ ਸਿੰਘ ਸੋਹਾਣਾ, ਸੁਖਦੇਵ ਸਿੰਘ ਪਟਵਾਰੀ, ਆਰ.ਪੀ. ਸ਼ਰਮਾ, ਬੀਬੀ ਗੁਰਮੀਤ ਕੌਰ, ਰਜਨੀ ਗੋਇਲ, ਇਲਾਕਾ ਵਾਸੀ ਪਵਿੱਤਰ ਸਿੰਘ ਵਿਰਦੀ, ਬਲਜਿੰਦਰ ਸਿੰਘ ਬੇਦੀ, ਪ੍ਰਭਜੋਤ ਸਿੰਘ ਕਲੇਰ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਵੀ ਮੌਜੂਦ ਸਨ। ਅਖੀਰ ਵਿੱਚ ਕੌਂਸਲਰ ਬੀਬੀ ਗੁਰਮੀਤ ਕੌਰ ਨੇ ਉਹਨਾਂ ਦੇ ਵਾਰਡ ਵਿੱਚ ਪ੍ਰੋ. ਚੰਦੂਮਾਜਰਾ ਵੱਲੋਂ ਓਪਨ ਜਿੰਮ ਲਗਾਉਣ ਲਈ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…