
ਚੰਦੂਮਾਜਰਾ ਵੱਲੋਂ ਫੇਜ਼-10 ਵਿੱਚ ਅਕਾਲੀ ਦਲ ਦੇ ਚੋਣ ਦਫ਼ਤਰ ਦਾ ਉਦਘਾਟਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੋਂ ਦੇ ਫੇਜ਼-10 ਵਿੱਚ ਨਗਰ ਨਿਗਮ ਚੋਣਾਂ ਸਬੰਧੀ ਚੋਣ ਦਫ਼ਤਰ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਪੜਾਅਵਾਰ ਸੂਚੀ ਜਾਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਬਾਕੀ ਵਾਰਡਾਂ ਵਿੱਚ ਉਮੀਦਵਾਰਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਦੇ ਉਮੀਦਵਾਰ ਤੱਕੜੀ ਚੋਣ ਨਿਸ਼ਾਨ ’ਤੇ ਹੀ ਚੋਣ ਲੜਨਗੇ। ਸ੍ਰੀ ਚੰਦੂਮਾਜਰਾ ਨੇ ਸ਼ਹਿਰ ਵਾਸੀਆ ਨੂੰ ਨਗਰ ਨਿਗਮ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਓਐਸਡੀ ਚਰਨਜੀਤ ਸਿੰਘ ਬਰਾੜ, ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਬਲਾਕ ਸੰਮਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ, ਗੁਰਮੀਤ ਸਿੰਘ ਸ਼ਾਮਪੁਰ, ਗੁਰਮੀਤ ਸਿੰਘ ਬਾਕਰਪੁਰ, ਹੈਪੀ ਸਨੇਟਾ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਸੋਨੀ ਬੜੀ, ਕਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।