ਚੰਦੂਮਾਜਰਾ ਨੇ ਰਾਮਗੜ੍ਹੀਆ ਸਭਾ ਦੀ ਵਿੱਦਿਅਕ ਸੰਸਥਾ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਸਿੱਖਿਆ ਦੇ ਖੇਤਰ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ ਦੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਪਿੰਡ ਸਵਾੜਾ ਵਿੱਚ ਗਰੀਬ ਲੋੜਵੰਦ ਵਿਦਿਆਰਥੀਆਂ ਦੀ ਸਹੂਲਤ ਲਈ ਵਿੱਦਿਅਕ ਸੰਸਥਾ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਉਸਾਰੀ ਕੀਤੀ ਜਾਵੇਗੀ। ਜਿਸ ਦਾ ਉਦਘਾਟਨ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਅਤੇ ਉਸਾਰੀ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸੈਂਟਰ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਕਾਫੀ ਲਾਭ ਹੋਵੇਗਾ। ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪਿੰਡ ਸਨੇਟਾ ਵਿੱਚ ਲੜਕੀਆਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਬਣਾਇਆ ਜਾ ਰਿਹਾ ਹੈ। ਜਿਸ ਦਾ ਕੁਝ ਦਿਨ ਪਹਿਲਾਂ ਹੀ ਕੇਂਦਰੀ ਮੰਤਰੀ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਮਗੜ੍ਹੀਆ ਸਭਾ ਚੰਡੀਗੜ੍ਹ ਵੱਲੋਂ ਸਥਾਪਿਤ ਕੀਤੇ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਉਸਾਰੀ ਲਈ ਪਹਿਲਾਂ ਹੀ ਸ੍ਰੀ ਚੰਦੂਮਾਜਰਾ ਵੱਲੋਂ 10 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਚੁੱਕੀ ਹੈ। ਇਸ ਗਰਾਂਟ ਨਾਲ ਹੀ ਸੈਂਟਰ ਦੀ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ 5 ਲੱਖ ਰੁਪਏ ਦੀ ਹੋਰ ਗਰਾਂਟ ਦੇਣ ਲਈ ਸ੍ਰੀ ਚੰਦੂਮਾਜਰਾ ਦਾ ਧੰਨਵਾਦ ਕੀਤਾ। ਸਭਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਰਾਮਗੜ੍ਹੀਆ ਸਭਾ ਵੱਲੋਂ ਪਿੰਡ ਸਵਾੜਾ ਵਿੱਚ ਜ਼ਮੀਨ ਲੈ ਕੇ ਇੱਥੇ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਇਹ ਕੰਮ ਛੇਤੀ ਹੀ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਡਾ. ਐਸਐਸ ਭੰਵਰਾ, ਅਜੀਤ ਸਿੰਘ ਰਨੌਤਾ, ਨਰਿੰਦਰ ਸਿੰਘ ਸੰਧੂ, ਮਨਜੀਤ ਸਿੰਘ ਮਾਨ, ਪਰਦੀਪ ਸਿੰਘ ਭਾਰਜ, ਕੁਲਵੰਤ ਸਿੰਘ ਵਿਰਕ, ਭੁਪਿੰਦਰ ਸਿੰਘ ਚਾਨਾ, ਸਰਵਣ ਸਿੰਘ ਮਠਾੜੂ, ਚੰਨਣ ਸਿੰਘ ਕਲਸੀ, ਕਿਰਪਾਲ ਸਿੰਘ ਕਲਸੀ, ਬਲਦੇਵ ਸਿੰਘ ਕਲਸੀ, ਨਿਰਮਲ ਸਿੰਘ ਸੱਭਰਵਾਲ, ਪਵਿੱਤਰ ਸਿੰਘ ਵਿਰਦੀ, ਕਰਮ ਸਿੰਘ ਬੱਬਰਾ, ਸੂਰਤ ਸਿੰਘ ਕਲਸੀ, ਦਵਿੰਦਰ ਸਿੰਘ ਨੰਨੜਾ, ਸ਼ਵਿੰਦਰ ਸਿੰਘ ਖੋਖਰ, ਕੌਂਸਲਰ ਜਸਵੀਰ ਸਿੰਘ ਮਣਕੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…